November 6, 2026, 3:47 pm
----------- Advertisement -----------
HomeNewsBreaking Newsਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

Published on

----------- Advertisement -----------

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ 736.96 ਕਰੋੜ ਰੁਪਏ ਦੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਜਾਂਚ ਲਈ ਪੱਤਰ ਲਿਖਿਆ ਹੈ। ਵਿਜੀਲੈਂਸ ਦੀ ਪੜਤਾਲ ਮੁਤਾਬਕ, ਇਸ ਪੂਰੇ ਮਾਮਲੇ ਵਿੱਚ ਬੇਹਿਸਾਬੀ ਦੌਲਤ ਨੂੰ ਲੁਕਾਉਣ ਅਤੇ ਇੱਧਰ-ਉੱਧਰ ਭੇਜਣ ਲਈ ਪਰਿਵਾਰਕ ਮੈਂਬਰਾਂ, ਨਜ਼ਦੀਕੀ ਸਾਥੀਆਂ ਅਤੇ ਕਈ ਕੰਪਨੀਆਂ ਦੇ ਇੱਕ ਵੱਡੇ ਵਿੱਤੀ ਨੈੱਟਵਰਕ ਦੀ ਵਰਤੋਂ ਕੀਤੀ ਗਈ ਹੈ। ਵਿਜੀਲੈਂਸ ਨੇ ਅਧਿਕਾਰਤ ਬਿਆਨ ਵਿੱਚ ਦਾਅਵਾ ਕੀਤਾ ਹੈ ਕਿ ਇਸ ਡਰੱਗ ਮਨੀ ਟ੍ਰੇਲ ਦੀ ਗੰਭੀਰਤਾ ਨੂੰ ਦੇਖਦੇ ਹੋਏ ਹੁਣ ਕੇਂਦਰੀ ਏਜੰਸੀ ਦੀ ਮਦਦ ਮੰਗੀ ਗਈ ਹੈ।

ਮਜੀਠੀਆ ਨੂੰ ਦੱਸਿਆ ਮੁੱਖ ਸਾਜ਼ਿਸ਼ਕਰਤਾ


ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਉੱਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਅਧਿਕਾਰਤ ਬਿਆਨ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ, “ਜਾਂਚ ਵਿੱਚ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਨੀ ਲਾਂਡਰਿੰਗ ਨੈੱਟਵਰਕ ਦੇ ਮੁੱਖ ਸਾਜ਼ਿਸ਼ਕਰਤਾ ਅਤੇ ਪ੍ਰਾਇਮਰੀ ਲਾਭਪਾਤਰੀ ਵਜੋਂ ਪਛਾਣਿਆ ਗਿਆ ਹੈ”। ਵਿਜੀਲੈਂਸ ਮੁਤਾਬਕ ਨਸ਼ਿਆਂ ਦੀ ਵਿਕਰੀ ਤੋਂ ਪੈਦਾ ਹੋਈ ਕਥਿਤ ਕਮਾਈ ਸਮੇਤ 736.96 ਕਰੋੜ ਰੁਪਏ ਦੀ ਰਾਸ਼ੀ ਇਸ ਸਮੇਂ ਜਾਂਚ ਦੇ ਘੇਰੇ ਵਿੱਚ ਹੈ।



ਵਿਦੇਸ਼ੀ ਕੰਪਨੀਆਂ ਰਾਹੀਂ ਫੰਡਾਂ ਦੀ ਲੇਅਰਿੰਗ
ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਕਾਲੇ ਧਨ ਨੂੰ ਸਿਸਟਮ ਵਿੱਚ ਖਪਾਉਣ ਲਈ ਕਈ ਤਰੀਕੇ ਅਪਣਾਏ ਗਏ। ਵਿਜੀਲੈਂਸ ਵੱਲੋਂ ਜਾਰੀ ਬਿਆਨ ਵਿੱਚ ਦਾਅਵਾ ਕੀਤਾ ਗਿਆ ਕਿ, “ਇਹ ਜਾਂਚ ਫੰਡਾਂ ਦੀ ਜਨਰੇਸ਼ਨ, ਲੇਅਰਿੰਗ ਅਤੇ ਇੰਟੀਗ੍ਰੇਸ਼ਨ ਦੀ ਤਿੰਨ-ਪੜਾਵੀ ਪ੍ਰਕਿਰਿਆ ਵੱਲ ਇਸ਼ਾਰਾ ਕਰਦੀ ਹੈ, ਜਿਸ ਵਿੱਚ ਘਰੇਲੂ ਕੰਪਨੀਆਂ ਅਤੇ ਸਾਈਪ੍ਰਸ ਤੇ ਸਿੰਗਾਪੁਰ ਵਰਗੇ ਦੇਸ਼ਾਂ ਦੀਆਂ ਵਿਦੇਸ਼ੀ ਸੰਸਥਾਵਾਂ ਰਾਹੀਂ ਹੋਏ ਲੈਣ-ਦੇਣ ਦਾ ਪਤਾ ਲੱਗਿਆ ਹੈ”। ਇਸ ਪੈਸੇ ਦੀ ਵਰਤੋਂ ਹਵਾਈ ਜਹਾਜ਼, ਜਾਇਦਾਦਾਂ ਅਤੇ ਹੋਰ ਨਿਵੇਸ਼ਾਂ ਵਿੱਚ ਕੀਤੀ ਗਈ।



ਕਰੋੜਾਂ ਦੀ ਰਾਸ਼ੀ ਵਿੱਚ ਹੋਇਆ ਵਾਧਾ
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਹੀ ਵਿਜੀਲੈਂਸ ਨੇ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੰਤਿਮ ਚਾਰਜਸ਼ੀਟ ਦਾਇਰ ਕੀਤੀ ਸੀ। ਪਹਿਲਾਂ ਦਰਜ ਹੋਈ ਐਫਆਈਆਰ ਵਿੱਚ ਲਗਭਗ 540 ਕਰੋੜ ਰੁਪਏ ਦੀ ਡਰੱਗ ਮਨੀ ਲਾਂਡਰਿੰਗ ਦਾ ਦਾਅਵਾ ਕੀਤਾ ਗਿਆ ਸੀ, ਪਰ ਅੱਗੇ ਦੀ ਜਾਂਚ ਤੋਂ ਬਾਅਦ ਇਹ ਵਿੱਤੀ ਟ੍ਰੇਲ ਵਧ ਕੇ 736.96 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਇਹ ਸਾਰੀ ਕਾਰਵਾਈ ਸਾਲ 2021 ਵਿੱਚ ਦਰਜ ਕੀਤੇ ਗਏ NDPS Act ਦੇ ਮਾਮਲੇ ਦੀ ਜਾਂਚ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ।


ਮਜੀਠੀਆ ਵੱਲੋਂ ਇਲਜ਼ਾਮਾਂ ਦਾ ਖੰਡਨ
ਦੂਜੇ ਪਾਸੇ ਬਿਕਰਮ ਸਿੰਘ ਮਜੀਠੀਆ ਸ਼ੁਰੂ ਤੋਂ ਹੀ ਇਨ੍ਹਾਂ ਸਾਰੇ ਇਲਜ਼ਾਮਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦੇ ਆ ਰਹੇ ਹਨ। ਇਸ ਮਾਮਲੇ ਵਿੱਚ ਪਹਿਲਾਂ ਪੰਜ ਮਹੀਨਿਆਂ ਤੋਂ ਵੱਧ ਸਮਾਂ ਪਟਿਆਲਾ ਜੇਲ੍ਹ ਵਿੱਚ ਬਿਤਾਉਣ ਅਤੇ ਅਗਸਤ 2022 ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਨੇ ਆਪਣਾ ਪੱਖ ਰੱਖਿਆ ਸੀ। ਮਜੀਠੀਆ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਸੀ ਕਿ “ਇਹ ਸਾਰੇ ਇਲਜ਼ਾਮ ਝੂਠ ਦਾ ਪੁਲੰਦਾ ਹਨ”। ਹੁਣ ਈਡੀ ਦੀ ਐਂਟਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹਲਚਲ ਹੋਰ ਵਧਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...