ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਣੇ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰ ਲਈ ਹੈ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਸੀ। ਸੁਖਬੀਰ ਚੰਦੂਮਾਜਰਾ ਦੇ ਘਰ ਗਏ। ਚੰਦੂਮਾਜਰਾ ਨੇ ਪਹਿਲਾਂ ਕਿਹਾ ਸੀ ਕਿ ਮੌਜੂਦਾ ਹਾਲਾਤ, ਲੋਕਾਂ ਦੀ ਨਬਜ਼ ਅਤੇ ਪੰਜਾਬ ਦੇ ਹਾਲਾਤ ਅਜਿਹੇ ਹਨ ਕਿ ਅਕਾਲੀ ਦਲ ਇਕੱਠਾ ਹੋਵੇ.
ਉਨ੍ਹਾਂ ਕਿਹਾ ਕਿ 2 ਦਸੰਬਰ ਦਾ ਫ਼ਰਮਾਨ ਅਕਾਲੀ ਦਲ ਨੂੰ ਤੋੜਨ ਵਾਲਾ ਨਹੀਂ, ਜੋੜਨ ਵਾਲਾ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਦੋਂ ਐੱਨਡੀਏ ਦੀ ਸਰਕਾਰ ਦੀ ਗੱਲ ਕਹੀ ਸੀ ਤਾਂ ਮੈਂ ਪਹਿਲਾਂ ਬਿਆਨ ਦਿੱਤਾ ਸੀ ਕਿ ਪੰਜਾਬ ਨੂੰ ਬਚਾਉਣ ਲਈ ਇਕੱਠਾ ਹੋਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਉਹ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ। ਉਨ੍ਹਾਂ ਦਾ ਪੁੱਤਰ ਹੀ ਲੜੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਉਹ ਸਨੌਰ ਤੋਂ ਚੋਣ ਲੜਨਗੇ। ਉਨ੍ਹਾਂ ਤੋਂ ਪੁੱਛਿਆ ਗਿਆ ਸੀ ਕਿ ਭਾਜਪਾ ਪਠਾਣਮਾਜਰਾ ਨੂੰ ਆਪਣਾ ਉਮੀਦਵਾਰ ਬਣਾ ਸਕਦੀ ਹੈ।












