ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਪਿਛਲੇ ਸਾਲਾਂ ਵਾਂਗ, ਉਹ ਦੇਸ਼ ਦੇ ਬਹਾਦਰ ਸੈਨਿਕਾਂ ਨਾਲ ਇਹ ਤਿਉਹਾਰ ਮਨਾਉਣਗੇ। ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਸਾਂਝੇ ਕੀਤੇ ਇੱਕ ਵੀਡੀਓ ਸੰਦੇਸ਼ ਵਿੱਚ PM ਮੋਦੀ ਨੇ ਕਿਹਾ ਕਿ ਉਹ ਇਸ ਤਿਉਹਾਰ ਨੂੰ ਬਹੁਤ ਉਤਸ਼ਾਹ ਨਾਲ ਮਨਾਉਣਗੇ। ਉਨ੍ਹਾਂ ਕਿਹਾ ਕਿ ਦੀਵਾਲੀ ਦੀ ਪੂਰਵ ਸੰਧਿਆ ‘ਤੇ ਪੂਰਾ ਦੇਸ਼ ਰੌਸ਼ਨੀਆਂ ਨਾਲ ਜਗਮਗਾ ਰਿਹਾ ਹੈ, ਜੋ ਦੇਸ਼ ਦੇ ਹਨੇਰੇ ਵਿਰੁੱਧ ਸੰਕਲਪ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ “ਤੁਹਾਨੂੰ ਸਾਰਿਆਂ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਮੈਂ ਆਉਣ ਵਾਲੇ ਦਿਨਾਂ ਵਿੱਚ ਤੁਹਾਡੇ ਸਾਰਿਆਂ ਦੇ ਜੀਵਨ ਵਿਚ ਸ਼ਾਂਤੀ, ਖੁਸ਼ਹਾਲੀ ਅਤੇ ਖੁਸ਼ੀ ਦੀ ਕਾਮਨਾ ਕਰਦਾ ਹਾਂ। ਮੈਂ ਵੀ ਤੁਹਾਡੇ ਸਾਰਿਆਂ ਵਾਂਗ ਬਹੁਤ ਉਤਸ਼ਾਹ ਨਾਲ ਦੀਵਾਲੀ ਮਨਾਉਂਦਾ ਹਾਂ।”
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਹਰ ਸਾਲ ਦੇਸ਼ ਦੇ ਬਹਾਦਰ ਸੈਨਿਕਾਂ ਨਾਲ ਦੀਵਾਲੀ ਮਨਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ, “ਇਸ ਸਾਲ ਵੀ, ਮੈਂ ਇਸ ਪਰੰਪਰਾ ਨੂੰ ਜਾਰੀ ਰੱਖਾਂਗਾ। ਤੁਹਾਨੂੰ ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ।”
ਹਾਲਾਂਕਿ, ਉਨ੍ਹਾਂ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਉਹ ਕਿਸ ਫੌਜੀ ਅੱਡੇ ਜਾਂ ਚੌਕੀ ‘ਤੇ ਸੈਨਿਕਾਂ ਨਾਲ ਇਹ ਤਿਉਹਾਰ ਮਨਾਉਣਗੇ। ਇਸ ਤੋਂ ਪਹਿਲਾਂ, ਸਰਕਾਰ ਦੇ ਜਨ ਸੰਪਰਕ ਪੋਰਟਲ ‘ਤੇ ਸਾਂਝੇ ਕੀਤੇ ਇੱਕ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਹਨੇਰੇ ‘ਤੇ ਰੌਸ਼ਨੀ, ਬੁਰਾਈ ‘ਤੇ ਚੰਗਿਆਈ ਅਤੇ ਨਿਰਾਸ਼ਾ ‘ਤੇ ਉਮੀਦ ਦੀ ਸਦੀਵੀ ਜਿੱਤ ਦਾ ਤਿਉਹਾਰ ਹੈ






