November 7, 2026, 11:31 pm
----------- Advertisement -----------
HomeNewsBreaking News ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; 'ਆਪ' ਆਪਣੇ ਵਿਕਾਸ ਦੇ ਰਿਕਾਰਡ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

Published on

----------- Advertisement -----------

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਬਿਆਨਾਂ ‘ਤੇ ਤਿੱਖਾ ਪਲਟਵਾਰ ਕਰਦਿਆਂ ਕਿਹਾ ਕਿ ਆਪ ਨੂੰ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਬੀਜੇਪੀ ਪੰਜਾਬ ਵਿੱਚ 117 ਸੀਟਾਂ ‘ਤੇ ਇਕੱਲੀ ਚੋਣ ਲੜਦੀ ਹੈ ਜਾਂ ਕਿਸੇ ਨਾਲ ਗਠਜੋੜ ਕਰਕੇ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਕੀਤੇ ਆਪਣੇ ਇਤਿਹਾਸਕ ਵਿਕਾਸ ਕਾਰਜਾਂ ਦੇ ਆਧਾਰ ‘ਤੇ ਜਨਤਾ ਦੀ ਕਚਹਿਰੀ ਵਿੱਚ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਰਿਪੀਟ ਹੋਣ ਜਾ ਰਹੀ ਹੈ ਅਤੇ ਭਗਵੰਤ ਮਾਨ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਬਣਨਗੇ।

ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕਾਂ ਪ੍ਰਤੀ ਜਵਾਬਦੇਹੀ ‘ਤੇ ਬੋਲਦਿਆਂ ਬਲਤੇਜ ਪੰਨੂ ਨੇ ਕਿਹਾ ਕਿ 1947 ਦੀ ਆਜ਼ਾਦੀ ਤੋਂ ਬਾਅਦ ਪੰਜਾਬ ਦੇ ਇਤਿਹਾਸ ਵਿੱਚ ਭਗਵੰਤ ਮਾਨ ਪਹਿਲੇ ਅਜਿਹੇ ਮੁੱਖ ਮੰਤਰੀ ਹਨ ਜੋ ਆਮ ਜਨਤਾ ਦੇ ਨਾਲ ਸਿੱਧੇ ਸੰਪਰਕ ਵਿੱਚ ਹਨ। ਪਹਿਲਾਂ ਕਿਸੇ ਮੁੱਖ ਮੰਤਰੀ ਨੂੰ ਸਿੱਧਾ ਮਿਲਣਾ ਅਸੰਭਵ ਹੁੰਦਾ ਸੀ, ਪਰ ਅੱਜ ਮੁੱਖ ਮੰਤਰੀ ਜਿੱਥੇ ਵੀ ਜਾਂਦੇ ਹਨ, ਸੜਕਾਂ ‘ਤੇ ਖੜ੍ਹੇ ਲੋਕਾਂ ਨੂੰ ਵੀ ਰੁਕ ਕੇ ਮਿਲਦੇ ਹਨ ਅਤੇ ਹਰ ਪੰਜਾਬੀ ਇਹ ਮਹਿਸੂਸ ਕਰਦਾ ਹੈ ਕਿ ਇਹ ਉਨ੍ਹਾਂ ਦੇ ਆਪਣੇ ਮੁੱਖ ਮੰਤਰੀ ਹਨ। ਜੋ ਕੰਮ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਨਹੀਂ ਕਰ ਸਕੀਆਂ, ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਿਜ਼ 5 ਸਾਲਾਂ ਵਿੱਚ ਪੂਰੇ ਕਰ ਵਿਖਾਏ ਹਨ, ਜਿਸ ਵਿੱਚ 88 ਫੀਸਦੀ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣਾ, 600 ਯੂਨਿਟ ਮੁਫ਼ਤ ਬਿਜਲੀ ਅਤੇ 10 ਲੱਖ ਰੁਪਏ ਦਾ ਕੈਸ਼ਲੇਸ ਬੀਮਾ ਦੇਣਾ ਸ਼ਾਮਲ ਹੈ। ਅਜਿਹੇ ਕ੍ਰਾਂਤੀਕਾਰੀ ਕੰਮ ਭਾਰਤ ਦੇ ਇਤਿਹਾਸ ਵਿੱਚ ਕਿਸੇ ਮੁੱਖ ਮੰਤਰੀ ਨੇ ਨਹੀਂ ਕੀਤੇ।

ਭਾਜਪਾ ਆਗੂਆਂ ਦੇ ਗਠਜੋੜ ਬਾਰੇ ਦਿੱਤੇ ਬਿਆਨਾਂ ‘ਤੇ ਚੁਟਕੀ ਲੈਂਦਿਆਂ ਪੰਨੂ ਨੇ ਕਿਹਾ ਕਿ ਬੀਜੇਪੀ ਲੀਡਰਸ਼ਿਪ ਆਪ ਹੀ ਪੂਰੀ ਤਰ੍ਹਾਂ ਭੁਲੇਖੇ ਵਿੱਚ ਹੈ, ਕਿਉਂਕਿ ਇੱਕ ਪਾਸੇ ਉਹ 117 ਸੀਟਾਂ ‘ਤੇ ਇਕੱਲੇ ਲੜਨ ਦੀ ਗੱਲ ਕਰਦੇ ਹਨ ਅਤੇ ਅਗਲੇ ਹੀ ਪਲ ਗਠਜੋੜ ਕਰਨ ਦੀ ਗੱਲ ਕਰਦੇ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਬੀਜੇਪੀ ਚਾਹੇ ਇਕੱਲੀ ਲੜੇ ਜਾਂ ਕਿਸੇ ਨਾਲ ਗਠਜੋੜ ਕਰਕੇ, ਪੰਜਾਬ ਦੇ ਲੋਕ ਬੀਜੇਪੀ ਨੂੰ ਕਦੇ ਵੀ ਵੋਟ ਨਹੀਂ ਪਾਉਣਗੇ। ਪੰਜਾਬ ਦੇ ਲੋਕ ਅੱਜ ਵੀ ਨਹੀਂ ਭੁੱਲੇ ਕਿ ਦਿੱਲੀ ਦੀਆਂ ਸਰਹੱਦਾਂ ‘ਤੇ 750 ਦੇ ਕਰੀਬ ਕਿਸਾਨਾਂ ਦੀਆਂ ਸ਼ਹਾਦਤਾਂ ਭਾਰਤੀ ਜਨਤਾ ਪਾਰਟੀ ਕਰਕੇ ਹੋਈਆਂ ਸਨ। ਇਸ ਤੋਂ ਇਲਾਵਾ ਬੀਜੇਪੀ ਵੱਲੋਂ ਬੀਬੀਐਮਬੀ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦੇ ਮੁੱਦੇ ਖੜ੍ਹੇ ਕੀਤੇ ਗਏ ਅਤੇ ਅੱਜ ਤੱਕ ਪੰਜਾਬ ਦੇ ਸਾਰੇ ਫੰਡ ਰੋਕ ਕੇ ਰੱਖੇ ਹੋਏ ਹਨ। ਇਸ ਲਈ ਪੰਜਾਬ ਵਿਰੋਧੀ ਨੀਤੀਆਂ ਚਲਾਉਣ ਵਾਲੀ ਬੀਜੇਪੀ ਨੂੰ ਪੰਜਾਬ ਦੇ ਸੂਝਵਾਨ ਲੋਕ ਚੋਣਾਂ ਵਿੱਚ ਕਦੇ ਵੀ ਨਹੀਂ ਜਿਤਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...