ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ। ਇਸ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ ਵਿਚ ਧਾਰਮਿਕ ਸਮਾਗਮ ਕਰਾਇਆ ਜਾਵੇਗਾ। ਇਸ ਤੋਂ ਪਹਿਲਾਂ ਬੀਤੇ ਦਿਨੀਂ 26 ਦਿਨਾਂ ਬਾਅਦ ਝੋਟਾ ਦਾ ਮਾਨਸਾ ਵਿਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਦੋਵੇਂ ਪੁੱਤਰਾਂ ਅੰਗਦਵੀਰ ਤੇ ਹਰਫਤਿਹ ਤੇ ਪਿਤਾ ਨੇ ਝੋਟੇ ਨੂੰ ਮੁੱਖ ਅਗਨੀ ਦਿੱਤੀ ਸੀ।
ਦੋਵੇਂ ਪੁੱਤਰਾਂ ਨੇ ਝੋਟੇ ਦੇ ਅਮਰ ਰਹਿਣ ਦੇ ਨਾਅਰੇ ਗਾਏ। ਦੂਜੇ ਪਾਸੇ ਮਨਪ੍ਰੀਤ ਕੌਰ ਪੂਰਾ ਸਮਾਂ ਵਾਹਿਗੁਰੂ ਦਾ ਜਾਪ ਕਰਦੀ ਰਹੀ। ਦੀਵਾਲੀ ਦੇ ਬਾਵਜੂਦ ਭਾਰੀ ਗਿਣਤੀ ਵਿਚ ਲੋਕ ਝੋਟੇ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ।












