November 9, 2026, 6:55 pm
----------- Advertisement -----------
HomeNewsBreaking Newsਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

Published on

----------- Advertisement -----------

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ ਉਸ ਦੇ ਪਰਿਵਾਰ ਨੇ ਉਸ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ਵਿਚ ਦੱਬ ਦਿੱਤੇ ਗਏ ਅਤੇ ਇਸ ਦੇ ਉੱਤੇ ਇੱਕ ਬੂਟਾ ਲਾਇਆ ਹੈ। ਝੋਟੇ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਰੁੱਖ ਦੀ ਰੋਜ਼ਾਨਾ ਦੇਖਭਾਲ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਝੋਟਾ ਦੀ 15 ਨਵੰਬਰ ਨੂੰ ਰੱਖੀ ਗਈ ਅੰਤਿਮ ਅਰਦਾਸ ਲਈ ਸਥਾਨ ਬਦਲ ਦਿੱਤਾ ਗਿਆ ਹੈ। ਇਹ ਰਸਮ ਹੁਣ ਤਲਵੰਡੀ ਸਾਬੋ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗੀ। ਪਹਿਲਾਂ ਇਹ ਮਾਨਸਾ ਦੇ ਪਿੰਡ ਕੋਟ ਧਰਮੂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਸੁਲੀਸਰ ਸਾਹਿਬ ਵਿਖੇ ਹੋਣ ਵਾਲੀ ਸੀ।

ਝੋਟਾ ਦੇ ਪਿਤਾ ਨੇ ਕਿਹਾ ਕਿ ਇਹ ਫੈਸਲਾ ਗੁਰਦੁਆਰੇ ਵਿੱਚ ਸੀਮਤ ਜਗ੍ਹਾ ਕਾਰਨ ਕੀਤਾ ਗਿਆ ਸੀ। ਉਨ੍ਹਾਂ ਲੋਕਾਂ ਨੂੰ ਝੋਟਾ ਦੀ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ।ਝੋਟੇ ਦਾ ਕਤਲ ਤੋਂ 26 ਦਿਨ ਬਾਅਦ ਐਤਵਾਰ (8 ਨਵੰਬਰ) ਨੂੰ ਮਾਨਸਾ ਵਿੱਚ ਸਸਕਾਰ ਕੀਤਾ ਗਿਆ ਸੀ। ਉਸ ਦੇ ਦੋ ਪੁੱਤਰਾਂ ਅੰਗਦਵੀਰ ਅਤੇ ਹਰਫਤੇਹ ਨੇ ਅੰਤਿਮ ਸੰਸਕਾਰ ਦੀ ਚਿਖਾ ਨੂੰ ਅਗਨੀ ਭੇਟ ਕੀਤੀ। ਇਸ ਦੌਰਾਨ ਦੋਵਾਂ ਪੁੱਤਰਾਂ ਨੇ ਆਪਣੇ ਪਿਤਾ ਦੇ ਅਮਰ ਰਹਿਣ ਦੇ ਨਾਅਰੇ ਲਾਏ। ਇਸ ਦੌਰਾਨ ਉਸ ਦੀ ਪਤਨੀ ਮਨਪ੍ਰੀਤ ਕੌਰ ਨੇ ਪੂਰਾ ਸਮਾਂ “ਵਾਹਿਗੁਰੂ” ਦਾ ਜਾਪ ਕਰਦੀ ਰਹੀ। ਦੀਵਾਲੀ ਦੇ ਬਾਵਜੂਦ ਪਰਵਿੰਦਰ ਝੋਟਾ ਨੂੰ ਅੰਤਿਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ।

ਦੂਜੇ ਪਾਸੇ ਝੋਟਾ ਦੇ ਪਿਤਾ ਨੇ ਵੀ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਉਨ੍ਹਾਂ ਨੇ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਨੂੰ ਹਟਾਉਣ ਦੀ ਮੰਗ ਕਰਦੇ ਹੋਏ ਅੰਨ ਦਾ ਤਿਆਗ ਕਰ ਦਿੱਤਾ ਸੀ। ਇਸ ਦੌਰਾਨ ਇਨਸਾਫ਼ ਕਮੇਟੀ ਨੇ ਸਪੱਸ਼ਟ ਕੀਤਾ ਕਿ ਭਾਵੇਂ ਵਿਰੋਧ ਪ੍ਰਦਰਸ਼ਨ ਖਤਮ ਹੋ ਗਿਆ ਹੈ, ਪਰ ਉਹ ਪਰਿਵਾਰ ਦੇ ਨਾਲ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...