November 10, 2026, 12:17 pm
----------- Advertisement -----------
HomeNewsBreaking News ਪੰਜਾਬ 'ਚ ਪਰਾਲੀ ਸਾੜਨ 'ਤੇ 90% ਕਾਬੂ: ਬਲਤੇਜ ਪੰਨੂ

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

Published on

----------- Advertisement -----------

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਦੇ ਨਾਂ ‘ਤੇ ਲਗਾਤਾਰ ਨਿਸ਼ਾਨਾ ਬਣਾਉਣ ਅਤੇ ਬਦਨਾਮ ਕਰਨ ਲਈ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜੇ ਝੋਨੇ ਦੀ ਵਾਢੀ ਸ਼ੁਰੂ ਵੀ ਨਹੀਂ ਹੋਈ ਸੀ, ਉਦੋਂ ਤੋਂ ਹੀ ਦਿੱਲੀ ਦੇ ਭਾਜਪਾ ਨੇਤਾਵਾਂ ਨੇ ਇੱਕੋ ਰਾਗ ਅਲਾਪਣਾ ਸ਼ੁਰੂ ਕਰ ਦਿੱਤਾ ਸੀ ਕਿ ਦਿੱਲੀ ਵਿੱਚ ਧੂੰਆਂ ਪੰਜਾਬ ਤੋਂ ਆ ਰਿਹਾ ਹੈ। ਦੀਵਾਲੀ ਉੱਤੇ ਦਿੱਲੀ ਵਿੱਚ ਬਣੇ ਗੈਸ ਚੈਂਬਰ ਵਰਗੇ ਹਾਲਾਤ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਨੂੰ ਛੁਪਾਉਣ ਲਈ ਭਾਜਪਾ ਆਗੂ ਹਰ ਰੋਜ਼ ਨਵੇਂ ਮਨਘੜਤ ਦੋਸ਼ ਲਗਾ ਰਹੇ ਹਨ।

ਭਾਜਪਾ ਆਗੂ ਕਪਿਲ ਮਿਸ਼ਰਾ ਦੇ ਬਿਆਨਾਂ ‘ਤੇ ਪਲਟਵਾਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਰਾਤੋ-ਰਾਤ 1200 ਲੋਕਾਂ ਵੱਲੋਂ ਪਰਾਲੀ ਸਾੜਨ ਦਾ ਦਾਅਵਾ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਹਾਸੋਹੀਣਾ ਹੈ। ਜੇਕਰ ਕਪਿਲ ਮਿਸ਼ਰਾ ਦੇ ਦਾਅਵਿਆਂ ਵਿੱਚ ਕੋਈ ਸੱਚਾਈ ਹੈ, ਤਾਂ ਉਨ੍ਹਾਂ ਨੂੰ ਆਪਣੇ ਹੀ ਆਗੂ ਮਨਜਿੰਦਰ ਸਿੰਘ ਸਿਰਸਾ ਤੋਂ ਜਵਾਬ ਮੰਗਣਾ ਚਾਹੀਦਾ ਹੈ, ਜੋ ਕਈ ਦਿਨਾਂ ਤੋਂ ਪੰਜਾਬ ਤੋਂ ਧੂੰਆਂ ਆਉਣ ਦੀ ਬਿਆਨਬਾਜ਼ੀ ਕਰ ਰਹੇ ਸਨ। ਪੰਨੂ ਨੇ ਸਪੱਸ਼ਟ ਕੀਤਾ ਕਿ ਇਸ ਸਾਲ ਪੰਜਾਬ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ 90% ਤੱਕ ਕੰਟਰੋਲ ਹਾਸਲ ਕਰ ਲਿਆ ਹੈ, ਜਦਕਿ ਪਿਛਲੇ ਸਾਲ 80% ਕਮੀ ਦਰਜ ਕੀਤੀ ਗਈ ਸੀ—ਜਿਸ ਦਾ ਸਬੂਤ ਖੁਦ ਸੰਸਦ ਦੇ ਅਧਿਕਾਰਤ ਰਿਕਾਰਡ ਵਿੱਚ ਦਰਜ ਕੇਂਦਰ ਸਰਕਾਰ ਦੇ ਜਵਾਬ ਵਿੱਚ ਮੌਜੂਦ ਹੈ।

ਭਾਜਪਾ ਦੀ ਕਿਸਾਨ-ਵਿਰੋਧੀ ਮਾਨਸਿਕਤਾ ‘ਤੇ ਹਮਲਾ ਬੋਲਦਿਆਂ ਪੰਨੂ ਨੇ ਕਿਹਾ ਕਿ ਦਿੱਲੀ ਸਰਹੱਦਾਂ ‘ਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਸ਼ਹੀਦ ਹੋਏ 750 ਦੇ ਕਰੀਬ ਕਿਸਾਨਾਂ ਬਾਰੇ ਭਾਜਪਾ ਨੇ ਅੱਜ ਤੱਕ ਕੋਈ ਜਵਾਬ ਨਹੀਂ ਦਿੱਤਾ। ਹਰ ਰੋਜ਼ ਕੋਈ ਨਾ ਕੋਈ ਭਾਜਪਾ ਆਗੂ ਆ ਕੇ ਪੰਜਾਬ ਦੇ ਮਿਹਨਤੀ ਕਿਸਾਨਾਂ ਨੂੰ ਬਦਨਾਮ ਕਰਨ ਦੀ ਨਾਕਾਮ ਕੋਸ਼ਿਸ਼ ਕਰਦਾ ਹੈ। ਪੰਜਾਬ ਨੇ ਲਗਭਗ ਮੁਕੰਮਲ ਤੌਰ ‘ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਕੇਲ ਪਾ ਲਈ ਹੈ, ਇਸ ਲਈ ਭਾਜਪਾ ਨੂੰ ਝੂਠੀ ਬਿਆਨਬਾਜ਼ੀ ਬੰਦ ਕਰਕੇ ਆਪਣੀਆਂ ਨਾਕਾਮੀਆਂ ਵੱਲ ਧਿਆਨ ਦੇਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...