ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ ਮੰਦਭਾਗੀ ਅਤੇ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਘਰੇਲੂ ਝਗੜੇ ਦੌਰਾਨ ਭਰਾ ਨੇ ਆਪਣੇ ਹੀ ਭਰਾ ਨੂੰ ਦੋ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਕਰਮਦੀਪ ਸਿੰਘ ਉਰਫ਼ ਕੈਮੀ ਪੁੱਤਰ ਇੰਦਰਜੀਤ ਸਿੰਘ ਵਾਸੀ ਪੰਡੋਰੀ ਵੜੈਚ ਦਾ ਆਪਣੇ ਭਰਾ ਸਿਮਰਦੀਪ ਉਰਫ਼ ਪ੍ਰਿੰਸ (ਉਮਰ ਕਰੀਬ 32 ਸਾਲ) ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਕਰਮਦੀਪ ਸਿੰਘ ਨੇ ਤੈਸ਼ ਵਿਚ ਆ ਕੇ ਪ੍ਰਿੰਸ ‘ਤੇ ਦੋ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਪ੍ਰਿੰਸ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਕਰਮਦੀਪ ਸਿੰਘ ਆਪਣੇ ਪੂਰੇ ਪਰਿਵਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੰਬੋਅ ਦੀ ਪੁਲਿਸ ਪਾਰਟੀ ਡੀ.ਐਸ.ਪੀ. ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਮੌਕੇ ‘ਤੇ ਪਹੁੰਚੀ, ਸਥਿਤੀ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਦੋਸ਼ੀ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।
----------- Advertisement -----------
ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ
Published on
----------- Advertisement -----------












