ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਨੂੰ ਜਾਰੀ ਕੀਤਾ ਗਿਆ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਵਿੱਚ ਪਾਰਟੀ ਪ੍ਰਤੀ ਸਮਰਪਿਤ ਚਿਹਰਿਆਂ ਨੂੰ ਬਤੌਰ ਜ਼ਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਦੌਰਾਨ ਬਲਾਕ ਪੱਧਰ ਤੋਂ ਲੈਕੇ ਜ਼ਿਲ੍ਹਾ ਪੱਧਰ ਤੱਕ ਵਰਕਰਾਂ ਤੋਂ ਮਿਲੇ ਸੁਝਾਅ ਉਪਰੰਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਇਨ੍ਹਾਂ ਨਾਮਾਂ ਦੀ ਨਿਯੁਕਤੀ ਕੀਤੀ ਗਈ ਹੈ।
ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਅਤੇ ਲੋਕਾਂ ਤੱਕ ਲੈਕੇ ਜਾਣ ਲਈ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਸਰਬਸੰਮਤੀ ਨਾਲ ਕੀਤੀਆਂ ਗਈਆਂ ਹਨ। ਲੀਡਰਸ਼ਿਪ ਜਾਰੀ ਬਿਆਨ ਵਿੱਚ ਕਿਹਾ ਕਿ, “ਅੱਜ ਪੰਜਾਬ ਦੇ ਲੋਕਾਂ ਦੀ ਇੱਕੋ-ਇੱਕ ਆਸ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਬਣ ਚੁੱਕੇ ਹਨ, ਅਜਿਹੇ ਵਿੱਚ 2027 ਵਿੱਚ ਸਰਕਾਰ ਏ ਖਾਲਸਾ ਬਣੇ ਤਾਂ ਜੋ ਪੰਥ ਅਤੇ ਪੰਜਾਬ ਦੀ ਸਹੀ ਨੁਮਾਇੰਦਗੀ ਹੋ ਸਕੇ ਅਤੇ ਸਾਰੇ ਵਰਗਾਂ ਕਿਸਾਨ, ਮਜਦੂਰ, ਦੁਕਾਨਦਾਰ, ਵਪਾਰੀ, ਨਰੇਗਾ ਮਜ਼ਦੂਰਾਂ, ਮੁਲਾਜ਼ਮ ਵਰਗ, ਨੌਜਵਾਨਾਂ ਨੂੰ ਰੁਜਗਾਰ ਦੇ ਢੁੱਕਵੇਂ ਮੌਕੇ ਮਿਲ ਸਕਣ।”












