November 11, 2026, 12:17 pm
----------- Advertisement -----------
HomeNewsBreaking News34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

Published on

----------- Advertisement -----------

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ ਮਾਮਲੇ ਦਾ ਮੁਹਾਲੀ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਫੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਸਾਬਕਾ ਐਸ.ਐਸ.ਪੀ. ਗੁਰਮੀਤ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦਕਿ ਤਤਕਾਲੀ ਕਾਂਸਟੇਬਲ ਪਰਮਿੰਦਰਜੀਤ ਸਿੰਘ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ। ਇਸ ਮਾਮਲੇ ਵਿਚ ਸਜ਼ਾ ਵੀਰਵਾਰ ਨੂੰ ਸੁਣਾਈ ਜਾਵੇਗੀ। ਸੀ.ਬੀ.ਆਈ. ਜਾਂਚ ਅਨੁਸਾਰ 25 ਨਵੰਬਰ 1992 ਨੂੰ ਅਮਰੀਕ ਸਿੰਘ ਸਕਰੀ ਨੂੰ ਤਰਨਤਾਰਨ ਪੁਲਿਸ ਦੀ ਟੀਮ ਨੇ ਲੁਧਿਆਣਾ ਦੇ ਹੋਟਲ ਅਮਲਤਾਸ ਤੋਂ ਉਸ ਸਮੇਂ ਚੁੱਕਿਆ ਸੀ, ਜਦੋਂ ਉਹ ਇਕ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਆਇਆ ਹੋਇਆ ਸੀ। ਪਰਿਵਾਰ ਵਲੋਂ ਉੱਚ ਅਧਿਕਾਰੀਆਂ ਅਤੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਤੱਕ ਪਹੁੰਚ ਕਰਨ ਦੇ ਬਾਵਜੂਦ ਉਸ ਦਾ ਕੋਈ ਥਹੁ-ਪਤਾ ਨਹੀਂ ਲੱਗਿਆ। ਸਾਲ 1996 ਵਿਚ ਉਸ ਦੀ ਪਤਨੀ ਵਲੋਂ ਸੁਪਰੀਮ ਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਦੌਰਾਨ ਪੰਜਾਬ ਸਰਕਾਰ ਨੇ ਅਮਰੀਕ ਸਿੰਘ ਦੀ ਮੌਤ ਹੋਣ ਦੀ ਜਾਣਕਾਰੀ ਦਿੰਦਿਆਂ ਭੋਗ ਦੇ ਇਸ਼ਤਿਹਾਰ ਵੀ ਰਿਕਾਰਡ ‘ਤੇ ਰੱਖੇ ਸਨ, ਪਰ ਪਰਿਵਾਰ ਨੇ ਇਸ ਤੱਥ ਨੂੰ ਚੁਣੌਤੀ ਦਿੱਤੀ ਸੀ। ਬਾਅਦ ਵਿਚ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਸੀ.ਬੀ.ਆਈ. ਨੇ ਜਾਂਚ ਕੀਤੀ ਅਤੇ ਸਾਲ 2001 ਵਿਚ ਤਤਕਾਲੀ ਡੀ.ਐੱਸ.ਪੀ. ਗੁਰਮੀਤ ਸਿੰਘ, ਇੰਸਪੈਕਟਰ ਸੂਬਾ ਸਿੰਘ, ਐੱਸ.ਆਈ. ਸੁਰਿੰਦਰ ਸਿੰਘ, ਕਾਂਸਟੇਬਲ ਪਰਮਿੰਦਰਜੀਤ ਸਿੰਘ ਉਰਫ਼ ਬੱਬੂ ਅਤੇ ਏ.ਐੱਸ.ਆਈ. ਜਸਵੰਤ ਸਿੰਘ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ। ਤਤਕਾਲੀ ਐੱਸ.ਐੱਸ.ਪੀ. ਅਜੀਤ ਸਿੰਘ ਸੰਧੂ ਦੀ ਜਾਂਚ ਦੌਰਾਨ ਮੌਤ ਹੋ ਗਈ ਸੀ। ਇਸ ਮਾਮਲੇ ਦੀ ਸੁਣਵਾਈ ਉੱਚ ਅਦਾਲਤਾਂ ਦੇ ਹੁਕਮਾਂ ਕਾਰਨ ਲੰਬੇ ਸਮੇਂ ਤੱਕ ਰੁਕੀ ਰਹੀ ਅਤੇ 2022 ਵਿਚ ਮੁੜ ਸ਼ੁਰੂ ਹੋਈ। ਹੈਰਾਨੀਜਨਕ ਤੌਰ ‘ਤੇ ਅਦਾਲਤੀ ਰਿਕਾਰਡ ਵਿਚੋਂ ਸੀ.ਬੀ.ਆਈ. ਵਲੋਂ ਪੇਸ਼ ਕੀਤੇ ਗਏ ਸਬੂਤ, ਗਵਾਹਾਂ ਦੇ ਬਿਆਨ, ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓ ਸਮੇਤ ਵਾਹਨਾਂ ਦੇ ਲੌਗ ਬੁੱਕ ਵੀ ਗਾਇਬ ਹੋ ਗਏ ਸਨ, ਜਿਨ੍ਹਾਂ ਨੂੰ ਹਾਈ ਕੋਰਟ ਦੇ ਹੁਕਮਾਂ ‘ਤੇ ਮੁੜ ਤਿਆਰ ਕਰਵਾਇਆ ਗਿਆ। ਸੀ.ਬੀ.ਆਈ. ਵਲੋਂ ਨਾਮਜ਼ਦ 47 ਗਵਾਹਾਂ ਵਿਚੋਂ ਸਿਰਫ਼ 16 ਹੀ ਅਦਾਲਤ ਵਿਚ ਗਵਾਹੀ ਦੇ ਸਕੇ, ਜਦਕਿ ਦੇਰੀ ਦੌਰਾਨ ਤਿੰਨ ਮੁਲਜ਼ਮ ਪੁਲਿਸ ਅਧਿਕਾਰੀਆਂ ਦੀ ਵੀ ਮੌਤ ਹੋ ਗਈ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਖ਼ਤਮ ਹੋ ਗਈ। ਸ਼ਿਕਾਇਤਕਰਤਾ ਧਿਰ ਵਲੋਂ ਵਕੀਲ ਸਰਬਜੀਤ ਸਿੰਘ ਵੇਰਕਾ ਅਤੇ ਸੀ.ਬੀ.ਆਈ. ਵਲੋਂ ਅਨਮੋਲ ਨਾਰੰਗ ਨੇ ਪੈਰਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...