November 11, 2026, 2:09 pm
----------- Advertisement -----------
HomeNewsBreaking Newsਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

Published on

----------- Advertisement -----------

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ ਤੋਂ ਵੱਧ ਕੀਮਤ ਦੀ ਤਾਂਬੇ ਦੀ ਤਾਰ ਚੋਰੀ ਕਰਨ ਦੀ ਕੋਸ਼ਿਸ਼ ਦੇ ਦੋਸ਼ ’ਚ ਇਕ ਪੰਜਾਬੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 24 ਸਾਲਾ ਅਰਸ਼ਦੀਪ ਸਿੰਘ ਨੂੰ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ ਬਾਹਰ ਨਿਕਲਣ ਤੋਂ ਥੋੜ੍ਹੀ ਦੇਰ ਬਾਅਦ ਹੀ ਗ੍ਰਿਫ਼ਤਾਰ ਕਰ ਲਿਆ ਗਿਆ।

ਉਸ ਨੇ ਫੈਕਟਰੀ ’ਚ ਦੱਸਿਆ ਸੀ ਕਿ ਉਹ ਇਕ ਜਾਣੀ-ਪਛਾਣੀ ਟਰਾਂਸਪੋਰਟ ਕੰਪਨੀ ਦਾ ਟਰੱਕ ਡਰਾਈਵਰ ਹੈ ਤੇ ਇੱਥੇ ਆਰਡਰ ਲੈਣ ਆਇਆ ਹੈ। ਅਦਾਲਤੀ ਕਾਗਜ਼ਾਂ ਮੁਤਾਬਕ, ਪੈਨਸਿਲਵੇਨੀਆ ਦੀ ਇਕ ਟਰੱਕਿੰਗ ਕੰਪਨੀ ਨੇ ਫੈਕਟਰੀ ਨੂੰ ਚੌਕਸ ਕੀਤਾ ਸੀ ਕਿ ਉਸ ਦੇ ਈ-ਮੇਲ ਖਾਤੇ ਵਿਚ ਘੁਸਪੈਠ ਹੋਣ ਦਾ ਸ਼ੱਕ ਹੈ ਤੇ ਕੋਈ ਉਸ ਦੇ ਨਾਂਅ ’ਤੇ ਖੇਪ ਚੁੱਕਣ ਆ ਸਕਦਾ ਹੈ। ਫੈਕਟਰੀ ਪਹੁੰਚੇ ਅਰਸ਼ਦੀਪ ਨੇ ਆਪਣਾ ਨਾਂਅ ਬਰਾੜ ਕਾਵੀ ਦੱਸਿਆ ਤੇ ਉਸੇ ਨਾਂਅ ਦਾ ਵਪਾਰਕ ਡਰਾਈਵਿੰਗ ਲਾਇਸੈਂਸ ਵਿਖਾਇਆ।

ਜਦੋਂ ਲਾਇਸੈਂਸ ਤੇ ਵਾਹਨ ਦੀ ਰਜਿਸਟ੍ਰੇਸ਼ਨ ਦੇ ਵੇਰਵੇ ਰਿਕਾਰਡ ਨਾਲ ਮੇਲ ਨਾ ਖਾਧੇ ਤਾਂ ਮੁਲਾਜ਼ਮਾਂ ਨੇ ਉਸ ਨੂੰ ਖਾਲੀ ਹੱਥ ਮੋੜ ਦਿੱਤਾ ਤੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਇਲਾਕੇ ਦੇ ਕੈਮਰਿਆਂ ਦੀ ਮਦਦ ਨਾਲ ਟਰੱਕ ਨੂੰ ਹਾਈਵੇਅ 13 ਤੇ ਇੰਟਰਸਟੇਟ 69 ਨੇੜੇ ਇਕ ਟਰੱਕ ਸਟਾਪ ’ਤੇ ਲੱਭ ਲਿਆ। ਟਰੱਕ ਦੀ ਨੰਬਰ ਪਲੇਟ ਦਾ ਰਿਕਾਰਡ ਵਾਹਨ ਨਾਲ ਮੇਲ ਨਹੀਂ ਖਾਂਦਾ ਸੀ।

ਟਰੇਲਰ ਦੇ ਪਛਾਣ ਨੰਬਰ ਤੋਂ ਪਤਾ ਲੱਗਾ ਕਿ ਉਹ ਨਿਊ ਹੇਵਨ ਤੋਂ ਚੋਰੀ ਹੋਇਆ ਸੀ। ਪੁੱਛਗਿੱਛ ਦੌਰਾਨ ਅਰਸ਼ਦੀਪ ਨੇ ਪੁਲਿਸ ਨੂੰ ਦੱਸਿਆ ਕਿ ਇਕ ਬਿਮਾਰ ਦੋਸਤ ਨੇ ਉਸ ਨੂੰ ਆਪਣੇ ਵਲੋਂ ਖੇਪ ਚੁੱਕਣ ਲਈ ਕਿਹਾ ਸੀ। ਉਸ ਮੁਤਾਬਕ, ਉਸੇ ਦੋਸਤ ਨੇ ਇੰਡੀਆਨਾ ਦੇ ਨੋਬਲਜ਼ਵਿਲ ਵਿਚੋਂ ਇਕ ਹੋਰ ਖੇਪ ਚੁੱਕਣ ਲਈ ਨੰਬਰ ਪਲੇਟਾਂ, ਟਰੇਲਰ ਦਾ ਨੰਬਰ ਤੇ ਕੰਪਨੀ ਦਾ ਨਿਸ਼ਾਨ ਬਦਲਣ ਲਈ ਵੀ ਕਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...