November 13, 2026, 11:04 am
----------- Advertisement -----------
HomeNewsBreaking Newsਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

Published on

----------- Advertisement -----------

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ ਸਬੰਧੀ ਕੀਤੀਆਂ ਟਿੱਪਣੀਆਂ ‘ਤੇ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਪਲਟਵਾਰ ਕੀਤਾ। ਉਨ੍ਹਾਂ ਮਜੀਠੀਆ ਨੂੰ ਚੁਣੌਤੀ ਦਿੱਤੀ ਕਿ ਉਹ ਅਟਕਲਾਂ ਲਗਾਉਣ ਦੀ ਬਜਾਏ ਪਹਿਲਾਂ ਉਨ੍ਹਾਂ ਦੇ ਬੇਟੇ ਹਰਸ਼ਜੀਤ ਸਿੰਘ ਦੇ ਨਤੀਜੇ ਦੇ ਦੋਵਾਂ ਸੰਭਾਵਿਤ ਪਹਿਲੂਆਂ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ।

ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਬਿਕਰਮ ਸਿੰਘ ਮਜੀਠੀਆ ਦੀ ਪੋਸਟ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀਸੀਐਸ ਨਤੀਜੇ ਬਾਰੇ ਸਪੱਸ਼ਟੀਕਰਨ ਮੰਗਣ ਲਈ ਅਕਾਲੀ ਆਗੂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਯਕੀਨੀ ਤੌਰ ‘ਤੇ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਣਗੇ। ਹਾਲਾਂਕਿ, ਉਨ੍ਹਾਂ ਬਿਕਰਮ ਸਿੰਘ ਮਜੀਠੀਆ ਨੂੰ ਕਿਹਾ ਕਿ ਉਹ ਪਹਿਲਾਂ ਇਹ ਦੱਸਣ ਕਿ ਜੇਕਰ ਹਰਸ਼ਜੀਤ ਸਿੰਘ ਨੇ ਪੀਸੀਐਸ ਮੇਨਜ਼ ਪ੍ਰੀਖਿਆ ਪਾਸ ਕਰ ਲਈ ਹੈ ਤਾਂ ਉਨ੍ਹਾਂ ਦੀ ਕੀ ਪ੍ਰਤੀਕਿਰਿਆ ਹੋਵੇਗੀ, ਅਤੇ ਇਸ ਦੇ ਉਲਟ, ਜੇਕਰ ਸਫਲ ਉਮੀਦਵਾਰਾਂ ਦੀ ਸੂਚੀ ਵਿੱਚ ਉਨ੍ਹਾਂ ਦਾ ਨਾਮ ਨਹੀਂ ਆਉਂਦਾ ਤਾਂ ਉਹ ਕੀ ਕਹਿਣਗੇ। ਉਨ੍ਹਾਂ ਆਪਣੀ ਪੋਸਟ ਵਿੱਚ ਕਿਹਾ, “ਮੈਂ ਇਸ ਮਾਮਲੇ ਬਾਰੇ ਯਕੀਨੀ ਤੌਰ ‘ਤੇ ਸਪੱਸ਼ਟ ਕਰਾਂਗਾ। ਪਰ ਪਹਿਲਾਂ ਕਿਰਪਾ ਕਰਕੇ ਇਹ ਸਪੱਸ਼ਟ ਕਰੋ ਕਿ ਜੇਕਰ ਮੇਰੇ ਪੁੱਤਰ ਹਰਸ਼ਜੀਤ ਸਿੰਘ ਨੇ ਪੀਸੀਐਸ ਮੇਨਜ਼ ਪ੍ਰੀਖਿਆ ਪਾਸ ਕਰ ਲਈ ਹੈ ਤਾਂ ਤੁਹਾਡਾ ਕੀ ਸਟੈਂਡ ਹੋਵੇਗਾ। ਅਤੇ ਜੇਕਰ ਪੀਸੀਐਸ ਮੇਨਜ਼ ਦੀ ਸੂਚੀ ਵਿੱਚ ਉਸ ਦਾ ਨਾਮ ਨਹੀਂ ਆਉਂਦਾ, ਤਾਂ ਉਦੋਂ ਤੁਹਾਡੇ ਕੋਲ ਕਹਿਣ ਲਈ ਕੀ ਹੋਵੇਗਾ? ਮੈਨੂੰ ਤੁਹਾਡੇ ਜਵਾਬ ਦੀ ਉਡੀਕ ਰਹੇਗੀ।”

ਕੈਬਨਿਟ ਮੰਤਰੀ ਦਾ ਇਹ ਜਵਾਬ ਉਦੋਂ ਆਇਆ ਜਦੋਂ ਬਿਕਰਮ ਸਿੰਘ ਮਜੀਠੀਆ ਨੇ ਪੀਸੀਐਸ ਭਰਤੀ ਪ੍ਰਕਿਰਿਆ ‘ਤੇ ਸਵਾਲ ਉਠਾਉਂਦਿਆਂ ਇਸ ਗੱਲ ਦਾ ਸਪੱਸ਼ਟੀਕਰਨ ਮੰਗਿਆ ਸੀ ਕਿ ਕੀ ਉਨ੍ਹਾਂ ਦਾ ਪੁੱਤਰ ਮੇਨਜ਼ ਪ੍ਰੀਖਿਆ ਲਈ ਯੋਗ ਹੋਏ ਉਮੀਦਵਾਰਾਂ ਵਿੱਚ ਸ਼ਾਮਲ ਹੈ।

ਮੰਤਰੀ ਹਰਭਜਨ ਸਿੰਘ ਈਟੀਓ ਨੇ ਬਿਕਰਮ ਸਿੰਘ ਮਜੀਠੀਆ ਨੂੰ ਇਨ੍ਹਾਂ ਦੋ ਸਿੱਧੇ ਸਵਾਲਾਂ ਦੇ ਜਵਾਬ ਦੇਣ ਦੀ ਚੁਣੌਤੀ ਦਿੰਦਿਆਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਆਗੂ ਪ੍ਰੀਖਿਆ ਦੇ ਨਤੀਜੇ ਬਾਰੇ ਅਟਕਲਾਂ ਲਗਾਉਣ ਦੀ ਬਜਾਏ ਪਹਿਲਾਂ ਇਹ ਸਪੱਸ਼ਟ ਕਰਨ ਕਿ ਦੋਵਾਂ ਵਿੱਚੋਂ ਕਿਸੇ ਵੀ ਸਥਿਤੀ ਵਿੱਚ ਉਹ ਕੀ ਕਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...