November 15, 2026, 10:09 am
----------- Advertisement -----------
HomeNewsBreaking Newsਮੈਡ ਸੰਧੂ ਕਤਲ ਮਾਮਲੇ 'ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

Published on

----------- Advertisement -----------

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ ਅਪਰਾਧਾਂ ‘ਤੇ ਨਕੇਲ ਕੱਸਣ ਲਈ ਵੱਡੀ ਮੁਹਿੰਮ ਚਲਾਉਂਦਿਆਂ ਕਈ ਸਨਸਨੀਖੇਜ਼ ਮਾਮਲਿਆਂ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਅਤੇ ਸੀਨੀਅਰ ਅਧਿਕਾਰੀਆਂ ਡੀਸੀਪੀ ਇਨਵੈਸਟੀਗੇਸ਼ਨ ਪ੍ਰਭਜੋਤ ਸਿੰਘ ਅਤੇ ਡੀਸੀਪੀ ਸਿਟੀ ਜਸਕਿਰਨ ਤੇਜਾ ਦੀ ਅਗਵਾਈ ਹੇਠ ਸੀਆਈਏ ਅਤੇ ਸਥਾਨਕ ਪੁਲਿਸ ਟੀਮਾਂ ਨੇ ਨਾ ਸਿਰਫ਼ ਹਾਲ ਹੀ ਵਿੱਚ ਹੋਈਆਂ ਲੁੱਟ-ਖੋਹ ਅਤੇ ਕਤਲ ਦੀਆਂ ਵਾਰਦਾਤਾਂ ਨੂੰ ਸੁਲਝਾਇਆ ਹੈ, ਸਗੋਂ ਸਰਹੱਦ ਪਾਰ ਤੋਂ ਰਚੀ ਜਾ ਰਹੀ ਇੱਕ ਵੱਡੀ ਅੱਤਵਾਦੀ ਜਾਂ ਅਪਰਾਧਿਕ ਸਾਜ਼ਿਸ਼ ਨੂੰ ਵੀ ਸਮੇਂ ਸਿਰ ਨਾਕਾਮ ਕਰ ਦਿੱਤਾ ਹੈ। ਇਸ ਪੂਰੀ ਕਾਰਵਾਈ ਦੌਰਾਨ ਵੱਖ-ਵੱਖ ਮਾਮਲਿਆਂ ਵਿੱਚ ਕੁੱਲ ਪੰਜ ਨਾਜਾਇਜ਼ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਵੱਡੀ ਗਿਣਤੀ ਵਿੱਚ ਚੋਰੀ ਦੇ ਵਾਹਨ ਬਰਾਮਦ ਕੀਤੇ ਗਏ ਹਨ।

ਮੈਡੀ ਸੰਧੂ ਕਤਲ ਕਾਂਡ: ਦੂਜਾ ਸ਼ੂਟਰ ਦਿੱਲੀ ਤੋਂ ਗ੍ਰਿਫ਼ਤਾਰ

ਚਰਚਿਤ ਸੋਸ਼ਲ ਮੀਡੀਆ ਇਨਫਲੂਐਂਸਰ ਮੈਡੀ ਸੰਧੂ ਕਤਲ ਕਾਂਡ ਵਿੱਚ ਅੰਮ੍ਰਿਤਸਰ ਪੁਲਿਸ ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ। ਇਸ ਮਾਮਲੇ ਵਿੱਚ ਫ਼ਰਾਰ ਚੱਲ ਰਹੇ ਦੂਜੇ ਮੁੱਖ ਸ਼ੂਟਰ ਦੀਪਕ ਨੂੰ ਦਿੱਲੀ ਪੁਲਿਸ ਦੇ ਸਹਿਯੋਗ ਨਾਲ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੀਪਕ ਕਈ ਸੂਬਿਆਂ ਵਿੱਚ ਲੁਕਦਾ-ਛਿਪਦਾ ਦਿੱਲੀ ਪਹੁੰਚਿਆ ਸੀ, ਜਿੱਥੇ ਉਹ ਆਪਣੀ ਪਛਾਣ ਲੁਕਾ ਕੇ ਹੋਟਲਾਂ ਅਤੇ ਪੀਜੀ ਵਿੱਚ ਰਹਿ ਰਿਹਾ ਸੀ। ਉਹ ਸੋਮਵਾਰ ਤੱਕ ਦਿੱਲੀ ਪੁਲਿਸ ਦੀ ਰਿਮਾਂਡ ‘ਤੇ ਹੈ ਅਤੇ ਮੰਗਲਵਾਰ ਨੂੰ ਅੰਮ੍ਰਿਤਸਰ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਵੇਗੀ। ਇਸ ਤੋਂ ਪਹਿਲਾਂ ਇਸ ਮਾਮਲੇ ਦਾ ਪਹਿਲਾ ਸ਼ੂਟਰ ਗੁਜਰਾਤ ਪੁਲਿਸ ਦੀ ਮਦਦ ਨਾਲ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਮੁਲਜ਼ਮਾਂ ਨੂੰ ਪਨਾਹ ਦੇਣ ਵਾਲਾ ਗ੍ਰਿਫਤਾਰ

ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਦਿਆਂ ਪੁਲਿਸ ਨੇ ਤਰਨਤਾਰਨ ਵਾਸੀ ‘ਜੋਬਨ’ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਸ਼ੂਟਰਾਂ ਨੂੰ ਪਨਾਹ ਦਿੱਤੀ ਸੀ। ਜੋਬਨ ਅੰਮ੍ਰਿਤਸਰ ਇਲਾਕੇ ਵਿੱਚ ਆਪਣਾ ਹੁਲੀਆ ਬਦਲ ਕੇ ਘੁੰਮ ਰਿਹਾ ਸੀ। ਇਸ ਗ੍ਰਿਫ਼ਤਾਰੀ ਨਾਲ ਇਸ ਪੂਰੇ ਨੈੱਟਵਰਕ ਦੇ ਹੁਣ ਤੱਕ ਕੁੱਲ 10 ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ।


ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਪੂਰੇ ਗਿਰੋਹ ਨੂੰ ਵਿਦੇਸ਼ ਵਿੱਚ ਬੈਠਾ ਤਰਨਤਾਰਨ ਦਾ ਹੀ ਇੱਕ ਨਾਮੀ ਅਪਰਾਧੀ ‘ਜੋਰਾ’ ਚਲਾ ਰਿਹਾ ਹੈ। ਜੋਰਾ, ਨਾਮੀ ਗੈਂਗਸਟਰ ਅਰਸ਼ ਡੱਲਾ ਦੀ ਤਰਜ਼ ‘ਤੇ ਆਪਣੀ ਅਸਲ ਪਛਾਣ ਲੁਕਾ ਕੇ ਕੰਮ ਕਰਦਾ ਹੈ। ਉਹ ਕਦੇ ਕਰਨ ਬਾਠ ਅਤੇ ਕਦੇ ਡੋਨੀ ਬੱਲ ਦੇ ਨਾਂ ‘ਤੇ ਸੋਸ਼ਲ ਮੀਡੀਆ ਰਾਹੀਂ ਵਾਰਦਾਤਾਂ ਦੀ ਜ਼ਿੰਮੇਵਾਰੀ ਲੈਂਦਾ ਹੈ ਅਤੇ ਵਪਾਰੀਆਂ ਨੂੰ ਫਿਰੌਤੀ ਲਈ ਧਮਕੀਆਂ ਦਿੰਦਾ ਹੈ।


ਦਹਿਸ਼ਤ ਫੈਲਾਉਣ ਲਈ ਮੈਡ ਸੰਧੂ ਦਾ ਕਤਲ

ਪੁਲਿਸ ਮੁਤਾਬਕ ਮੈਡ ਸੰਧੂ ਦਾ ਕਤਲ ਕਿਸੇ ਫਿਰੌਤੀ ਲਈ ਨਹੀਂ, ਸਗੋਂ ਸਿਰਫ਼ ਦਹਿਸ਼ਤ ਫੈਲਾਉਣ ਅਤੇ ਆਪਣਾ ਨਾਮ ਚਮਕਾਉਣ ਦੇ ਮਕਸਦ ਨਾਲ ਕੀਤਾ ਗਿਆ ਸੀ। ਜੋਰਾ ਗਰੀਬ ਅਤੇ ਨਾਬਾਲਗ ਲੜਕਿਆਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਅਪਰਾਧ ਦੀ ਦੁਨੀਆ ਵਿੱਚ ਧੱਕਦਾ ਹੈ।



ਇਸ ਤੋਂ ਇਲਾਵਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਸੁਖਦੇਵ ਸਿੰਘ, ਕਰਨਦੀਪ ਸਿੰਘ ਉਰਫ਼ ਕਾਲੂ ਅਤੇ ਹਰਪ੍ਰੀਤ ਨੂੰ ਵੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਨਾਜਾਇਜ਼ ਪਿਸਤੌਲ ਬਰਾਮਦ ਕੀਤੇ ਹਨ।

ਕੈਮਿਸਟ ਨੂੰ ਗੋਲੀ ਮਾਰ ਕੇ ਲੁੱਟਣ ਵਾਲੇ ਤਿੰਨੇ ਮੁਲਜ਼ਮ ਗ੍ਰਿਫ਼ਤਾਰ

ਹਾਲ ਹੀ ਵਿੱਚ ਸ਼ਿਵਾਲਾ ਮੰਦਰ ਦੇ ਬਾਹਰ ਇੱਕ ਕੈਮਿਸਟ ਦੀ ਦੁਕਾਨ ਤੋਂ ਘਰ ਪਰਤ ਰਹੇ ਵਪਾਰੀ ਨੂੰ ਗੋਲੀ ਮਾਰ ਕੇ ਲੁੱਟਣ ਦੀ ਵਾਰਦਾਤ ਨੂੰ ਪੁਲਿਸ ਨੇ ਮਹਿਜ਼ ਤਿੰਨ ਦਿਨਾਂ ਦੇ ਅੰਦਰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁੱਖ ਮੁਲਜ਼ਮਾਂ ਰੋਹਿਤ ਉਰਫ਼ ਰੂਹੀ, ਕਮਲਜੀਤ ਸਿੰਘ ਅਤੇ ਸੰਜੇ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...