November 17, 2026, 2:33 pm
----------- Advertisement -----------
HomeNewsBreaking Newsਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

Published on

----------- Advertisement -----------

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ ਨੂੰ 72 ਘੰਟਿਆਂ ਦੇ ਅੰਦਰ ਸੁਲਝਾਉਂਦਿਆਂ ਅੰਨ੍ਹੇ ਕਤਲ ਦੀ ਗੁੱਥੀ ਨੂੰ ਬੇਨਕਾਬ ਕਰ ਦਿੱਤਾ ਹੈ। ਪੁਲਿਸ ਜਾਂਚ ਵਿੱਚ ਇਹ ਸਨਸਨੀਖੇਜ਼ ਖੁਲਾਸਾ ਹੋਇਆ ਹੈ ਕਿ ਨੌਜਵਾਨ ਦਾ ਕਤਲ ਕਿਸੇ ਬਾਹਰੀ ਰੰਜਿਸ਼ ਕਾਰਨ ਨਹੀਂ, ਸਗੋਂ ਉਸ ਦੀ ਆਪਣੀ ਪਤਨੀ ਵੱਲੋਂ ਆਪਣੇ ਪ੍ਰੇਮੀ (ਜੋ ਕਿ ਮ੍ਰਿਤਕ ਦਾ ਭੂਆ ਦਾ ਲੜਕਾ ਹੈ) ਅਤੇ ਉਸ ਦੇ ਸਾਥੀਆਂ ਨਾਲ ਮਿਲ ਕੇ 3 ਲੱਖ ਰੁਪਏ ਦੀ ਸੁਪਾਰੀ ਦੇ ਕੇ ਕਰਵਾਇਆ ਗਿਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਦੀ ਪਤਨੀ ਸਮੇਤ ਕੁੱਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। “ਇਸ ਮਾਮਲੇ ਦੀ ਜਦੋਂ ਡੂੰਘਾਈ ਨਾਲ ਜਾਂਚ ਕੀਤੀ ਤਾਂ ਸਾਹਮਣੇ ਆਇਆ ਕਿ ਮ੍ਰਿਤਕ ਰੇਸ਼ਮ ਸਿੰਘ ਆਪਣੀ ਭੂੰਆ ਦਾ ਮੁੰਡੇ ਬਲਕਾਰ ਸਿੰਘ ਨਾਲ ਕੰਮ ਕਰਦਾ ਸੀ। ਮੁਲਜ਼ਮ ਬਲਕਾਰ ਦੇ ਰੇਸ਼ਮ ਦੀ ਪਤਨੀ ਨਾਲ ਨਾਜਾਇਜ਼ ਸਬੰਧ ਬਣ ਗਏ ਸਨ। ਇੰਨ੍ਹਾਂ ਸਬੰਧਾਂ ਦੇ ਚੱਲਦੇ ਹੀ ਮੁਲਜ਼ਮਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮਾਂ ਵੱਲੋਂ ਸੁਪਾਰੀ ਦੇ ਕਤਲ ਕਰਵਾਇਆ ਗਿਆ ਸੀ। ਜਿੰਨ੍ਹਾਂ ਨੂੰ ਸੁਪਾਰੀ ਦਿੱਤੀ ਗਈ ਸੀ ਉਹ ਮੁਲਜ਼ਮ ਵੀ ਉਨ੍ਹਾਂ ਦੇ ਨਾਲ ਹੀ ਕੰਮ ਕਰਦੇ ਸਨ। ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਜਾਂਚ ਕੀਤੀ ਜਾ ਰਹੀ ਹੈ। ਕਤਲ ਮਾਮਲੇ ਵਿੱਚ ਕੁੱਲ ਚਾਰ ਮੁਲਜ਼ਮ ਸ਼ਾਮਲ ਹਨ।”-ਸਾਹਿਬ ਸਿੰਘ,ਐੱਸ.ਐੱਚ.ਓ. ਥਾਣਾ ਧਨੌਲਾ ਦੇ ਮੁੱਖ ਅਫਸਰ (ਐੱਸ.ਐੱਚ.ਓ.) ਸਾਹਿਬ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ “ਮ੍ਰਿਤਕ ਰੇਸ਼ਮ ਸਿੰਘ ਦਾ ਕਰੀਬ ਚਾਰ ਸਾਲ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ ਅਤੇ ਉਨ੍ਹਾਂ ਦੀ ਇੱਕ ਮਾਸੂਮ ਧੀ ਵੀ ਹੈ। ਵਿਆਹ ਤੋਂ ਕੁਝ ਸਮੇਂ ਬਾਅਦ ਮ੍ਰਿਤਕ ਦੀ ਪਤਨੀ ਦੇ ਆਪਣੇ ਹੀ ਪਤੀ ਦੇ ਭੂਆ ਦੇ ਲੜਕੇ ਨਾਲ ਪ੍ਰੇਮ ਸਬੰਧ ਬਣ ਗਏ। ਦੋਵੇਂ ਚੋਰੀ-ਛਿਪੇ ਮਿਲਦੇ ਸਨ ਅਤੇ ਰੇਸ਼ਮ ਸਿੰਘ ਉਨ੍ਹਾਂ ਦੇ ਇਸ ਰਿਸ਼ਤੇ ਵਿੱਚ ਰੁਕਾਵਟ ਬਣ ਰਿਹਾ ਸੀ, ਜਿਸ ਕਾਰਨ ਉਸ ਨੂੰ ਰਸਤੇ ਵਿੱਚੋਂ ਹਟਾਉਣ ਦੀ ਖ਼ੌਫ਼ਨਾਕ ਸਾਜ਼ਿਸ਼ ਰਚੀ ਗਈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...