ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕਿਤੇ-ਕਿਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ 20 ਨਵੰਬਰ ਤੱਕ ਸੂਬੇ ਦੇ ਕੁਝ ਇਲਾਕਿਆਂ ‘ਚ ਰਾਤ ਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਧੁੰਦ ਕਾਰਨ ਸੜਕਾਂ ‘ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ ਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸੂਬੇ ‘ਚ ਅੱਜ ਤੇ ਅਗਲੇ ਕੁਝ ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 3 ਤੋਂ 4 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ‘ਚ ਕਰੀਬ 2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ, ਜਿਸ ਕਾਰਨ ਰਾਤ ਤੇ ਸਵੇਰ ਸਮੇਂ ਠੰਢ ਦਾ ਅਹਿਸਾਸ ਵਧੇਗਾ।
ਆਉਣ ਵਾਲੇ 3 ਦਿਨਾਂ ਦਾ ਮੌਸਮ
18 ਨਵੰਬਰ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਦੇ ਅੰਮ੍ਰਿਤਸਰ ‘ਚ ਧੁੰਦ ਦਾ ਯੈਲੋ ਅਲਰਟ ਹੈ। ਇਨ੍ਹਾਂ ਇਲਾਕਿਆਂ ‘ਚ ਕਿਤੇ-ਕਿਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
19 ਨਵੰਬਰ ਨੂੰ ਵੀ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ‘ਚ ਕਿਤੇ-ਕਿਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
20 ਨਵੰਬਰ ਨੂੰ ਮੌਸਮ ਵੀ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ‘ਚ ਕਿਤੇ-ਕਿਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।












