ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ ‘ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਮੋਹਾਲੀ ਪਹੁੰਚਣ ‘ਤੇ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਜਦੋਂ ਵੀ ਉਹ ਪੰਜਾਬ ਦੀ ਧਰਤੀ ‘ਤੇ ਆਉਂਦੇ ਹਨ ਤਾਂ ਉਨ੍ਹਾਂ ਦਾ ਮਨ ਖੁਸ਼ੀ ਤੇ ਸ਼ਰਧਾ ਨਾਲ ਭਰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੰਦੇਸ਼ ਦਿੱਤਾ ਹੈ। ਉਹ ਪੰਜਾਬ ‘ਚ ਕਿਸਾਨਾਂ ਦੀ ਸੇਵਾ ਕਰਨ ਲਈ ਆਏ ਹਨ। ਕੇਂਦਰੀ ਮੰਤਰੀ ਮੋਹਾਲੀ ਦੇ ਪਿੰਡ ਬਦਰਪੁਰ ‘ਚ ਕਰਵਾਏ ਗਏ ‘ਖੇਤ ਬਚਾਓ ਮੁਹਿੰਮ’ ਪ੍ਰੋਗਰਾਮ ‘ਚ ਸ਼ਾਮਲ ਹੋਏ। ਇਸ ਦੌਰਾਨ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਤੇ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ।
----------- Advertisement -----------
ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ
Published on
----------- Advertisement -----------












