November 19, 2026, 11:43 am
----------- Advertisement -----------
HomeNewsBreaking Newsਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ 'ਚ...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

Published on

----------- Advertisement -----------

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ ਦੋਸਾਂਝ ਨੇ ਕੈਨੇਡਾ ਦੀ ਵੱਕਾਰੀ ਪੁਲੀਸ ਸੇਵਾ ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ (ਆਰ.ਸੀ.ਐੱਮ.ਪੀ.) ਵਿੱਚ ਅਫ਼ਸਰ ਵਜੋਂ ਸ਼ਾਮਲ ਹੋ ਕੇ ਪੰਜਾਬੀਅਤ ਦਾ ਮਾਣ ਵਧਾਇਆ ਹੈ। ਉਸ ਨੇ ਮਹਿਜ਼ 20 ਸਾਲ ਦੀ ਉਮਰ ਵਿੱਚ ਇਹ ਪ੍ਰਾਪਤੀ ਹਾਸਲ ਕਰਕੇ ਨੌਜਵਾਨ ਪੀੜ੍ਹੀ ਲਈ ਪ੍ਰੇਰਕ ਉਦਾਹਰਣ ਕਾਇਮ ਕੀਤੀ ਹੈ।

ਯਸ਼ਵੀਰ ਨੇ ਨਵੰਬਰ ਮਹੀਨੇ ਰੇਜਾਈਨਾ ਸਥਿਤ ਆਰ.ਸੀ.ਐੱਮ.ਪੀ. ਅਕੈਡਮੀ ਤੋਂ ਆਪਣੀ ਸਿਖਲਾਈ ਸਫ਼ਲਤਾਪੂਰਵਕ ਪੂਰੀ ਕੀਤੀ। ਇਸ ਉਪਰੰਤ ਉਹ ਕੈਨੇਡਾ ਦੀ ਕੌਮੀ ਪੁਲੀਸ ਸੇਵਾ ਦਾ ਹਿੱਸਾ ਬਣੇ। ਯਸ਼ਵੀਰ 2010 ‘ਚ ਆਪਣੇ ਪਰਿਵਾਰ ਸਮੇਤ ਕੈਨੇਡਾ ਆ ਗਏ ਸਨ। ਨਵੀਂ ਧਰਤੀ, ਨਵੇਂ ਮਾਹੌਲ ਅਤੇ ਵੱਖਰੀਆਂ ਚੁਣੌਤੀਆਂ ਦਰਮਿਆਨ ਵੀ ਉਸ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਭਵਿੱਖ ਦੀ ਰਾਹ ਤਿਆਰ ਕੀਤੀ। ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਯਸ਼ਵੀਰ ਨੂੰ ਪਹਿਲਾਂ ਤੋਂ ਹੀ ਮਿਹਨਤ, ਅਨੁਸ਼ਾਸਨ, ਇਮਾਨਦਾਰੀ ਅਤੇ ਉੱਚੇ ਟੀਚੇ ਰੱਖਣ ਦਾ ਸ਼ੌਕ ਸੀ।

ਜ਼ਿਕਰਯੋਗ ਹੈ ਕਿ ਯਸ਼ਵੀਰ ਸਿੰਘ ਦੋਸਾਂਝ ਦਾ ਸਬੰਧ ਉਸ ਇਤਿਹਾਸਕ ਪਿੰਡ ਖਟਕੜ ਕਲਾਂ ਨਾਲ ਹੈ, ਜਿਸ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਜਨਮ ਭੂਮੀ ਵਜੋਂ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ। ਇਸ ਪਿੰਡ ਦੇ ਨੌਜਵਾਨ ਵੱਲੋਂ ਕੈਨੇਡਾ ਦੀ ਵੱਕਾਰੀ ਪੁਲੀਸ ਸੇਵਾ ਵਿੱਚ ਆਪਣੀ ਜਗ੍ਹਾ ਬਣਾਉਣਾ ਪਿੰਡ ਅਤੇ ਪਰਿਵਾਰ ਲਈ ਖ਼ੁਸ਼ੀ ਤੇ ਮਾਣ ਵਾਲੀ ਗੱਲ ਹੈ। ਇਸ ਪ੍ਰਾਪਤੀ ਪ੍ਰਤੀ ਯਸ਼ਵੀਰ ਦਾ ਕਹਿਣਾ ਸੀ ਕਿ ਜੇ ਮਨ ਵਿੱਚ ਕੁਝ ਕਰ ਗੁਜ਼ਰਨ ਦਾ ਜਜ਼ਬਾ ਹੋਵੇ ਅਤੇ ਮਾਪਿਆਂ ਦਾ ਸਹਿਯੋਗ ਤੇ ਸਹੀ ਮਾਰਗਦਰਸ਼ਨ ਮਿਲੇ ਤਾਂ ਉਹ ਦੁਨੀਆ ਦੇ ਕਿਸੇ ਵੀ ਖੇਤਰ ਵਿੱਚ ਆਪਣੀ ਪਛਾਣ ਬਣਾਈ ਜਾ ਸਕਦੀ ਹੈ।

ਯਸ਼ਵੀਰ ਨੇ ਇਹ ਪ੍ਰਾਪਤੀ ਆਪਣੇ ਪਿਤਾ ਸੁਰਿੰਦਰਪਾਲ ਸਿੰਘ ਦੋਸਾਂਝ ਅਤੇ  ਮਾਤਾ ਕਿਰਨਜੀਤ ਕੌਰ (ਦੋਵੇਂ ਸੇਵਾ ਮੁਕਤ ਅਧਿਆਪਕ) ਨੂੰ ਸਮਰਪਿਤ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...