ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ, ਜਿਥੇ ਇਕ ਵਿਅਕਤੀ ਵਲੋਂ ਆਪਣੇ ਘਰ ਰੱਖੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਗੁੱਸੇ ’ਚ ਆ ਕੇ ਆਪਣੀ ਮਾਂ ਨੂੰ ਵੀ ਗੋਲੀ ਮਾਰ ਦਿੱਤੀ ਅਤੇ ਇਸ ਉਪਰੰਤ ਖੁਦ ਵੀ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਸ਼ਨਾਖਤ ਭੁਪਿੰਦਰ ਸਿੰਘ ਵਜੋਂ ਹੋਈ ਹੈ, ਜੋ ਪੰਜਾਹ ਸਾਲਾਂ ਦਾ ਸੀ ਅਤੇ ਇੰਗਲੈਂਡ ਤੋਂ ਵਾਪਸ ਪਰਤਿਆ ਸੀ। ਮਿਲੇ ਵੇਰਵਿਆਂ ਅਨੁਸਾਰ ਮ੍ਰਿਤਕ ਨੌਜਵਾਨ ਨਸ਼ੇ ਦਾ ਆਦੀ ਸੀ, ਜਿਸ ਨੇ ਨਸ਼ੇ ਦੇ ਵਿਚ ਕਿਸੇ ਗੱਲੋਂ ਨਿਰਾਸ਼ ਹੋ ਕੇ ਆਪਣੀ ਬਜ਼ੁਰਗ ਮਾਤਾ ਨੂੰ ਵੀ ਗੋਲੀ ਮਾਰ ਕੇ ਮਾਰ ਦਿੱਤਾ ਅਤੇ ਖੁਦ ਵੀ ਖੁਦਕੁਸ਼ੀ ਕਰ ਲਈ।
----------- Advertisement -----------
ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ
Published on
----------- Advertisement -----------












