September 2, 2026, 8:16 pm
----------- Advertisement -----------
HomeNewsLatest Newsਸੁਨੀਤਾ ਕੇਜਰੀਵਾਲ ਨੇ ਧੂਰੀ ਵਿਖੇ ਕੀਤਾ ਚੋਣ ਪ੍ਰਚਾਰ, ਕਿਹਾ ਪੰਜਾਬ ਦੀ ਖੁਸ਼ਹਾਲੀ...

ਸੁਨੀਤਾ ਕੇਜਰੀਵਾਲ ਨੇ ਧੂਰੀ ਵਿਖੇ ਕੀਤਾ ਚੋਣ ਪ੍ਰਚਾਰ, ਕਿਹਾ ਪੰਜਾਬ ਦੀ ਖੁਸ਼ਹਾਲੀ ਲਈ ਮੇਰੇ ਦਿਓਰ ਭਗਵੰਤ ਮਾਨ ਨੂੰ ਜਿਤਾਓ

Published on

----------- Advertisement -----------

ਧੂਰੀ (ਸੰਗਰੂਰ) : – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਬੀਬਾ ਸੁਨੀਤਾ ਕੇਜਰੀਵਾਲ ਨੇ ‘ਆਪ’ ਪੰਜਾਬ ਦੇ ਮੁੱਖ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਜਿੱਤ ਲਈ ਵਿਧਾਨ ਸਭਾ ਹਲਕਾ ਧੂਰੀ ਵਿੱਚ ਚੋਣ ਪ੍ਰਚਾਰ ਕੀਤਾ। ਧੂਰੀ ਸ਼ਹਿਰ ਵਿੱਚ ਹੋਏ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਸੁਨੀਤਾ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ (ਲੋਕ) 20 ਫਰਵਰੀ ਨੂੰ ‘ਝਾੜੂ’ ਦਾ ਬਟਨ ਦੱਬ ਕੇ ਪੰਜਾਬ ਦੀ ਖੁਸ਼ਹਾਲੀ ਅਤੇ ਆਪਣੇ ਆਪ ਦੀ ਤਰੱਕੀ ਲਈ ਭਗਵੰਤ ਮਾਨ ਨੂੰ ਜਿਤਾਉਣਗੇ। ਇਸ ਚੋਣ ਜਲਸੇ ਨੂੰ ਕੇਜਰੀਵਾਲ ਦੀ ਬੇਟੀ ਹਰਸ਼ਿਤਾ ਕੇਜਰੀਵਾਲ, ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ।

ਸ਼ੁੱਕਰਵਾਰ ਨੂੰ ਧੂਰੀ ਵਿਖੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਸੁਨੀਤਾ ਕੇਜਰੀਵਾਲ ਨੇ ਕਿਹਾ, ”ਆਮ ਆਦਮੀ ਪਾਰਟੀ ਦਾ ਇੱਕੋ- ਇੱਕ ਸੁਫ਼ਨਾ ਹੈ ਕਿ ਹਰ ਘਰ ਵਿੱਚ ਤਰੱਕੀ ਹੋਵੇ। ਬਿਜਲੀ, ਪਾਣੀ, ਸਿੱਖਿਆ ਅਤੇ ਇਲਾਜ ਚੰਗਾ ਅਤੇ ਮੁਫ਼ਤ ਮਿਲੇ। ਜਦੋਂ ਸਰਕਾਰ ਅਜਿਹੀਆਂ ਸਹੂਲਤਾਂ ਆਮ ਲੋਕਾਂ ਨੂੰ ਦਿੰਦੀ ਹੈ ਤਾਂ ਲੋਕਾਂ ਦੇ ਪੈਸੇ ਦੀ ਬੱਚਤ ਹੁੰਦੀ ਹੈ।” ਸੁਨੀਤਾ ਨੇ ਕਿਹਾ ਕਿ ਕੇਜਰੀਵਾਲ ਸਿੱਖਿਆ, ਇਲਾਜ ਅਤੇ ਹੋਰ ਸਹੂਲਤਾਂ ਦੇਣ ਦਾ ਕੇਵਲ ਵਾਅਦਾ ਨਹੀਂ ਕਰਦੇ, ਸਗੋਂ ਗਰੰਟੀ ਦਿੰਦੇ ਹਨ। ਇਹੋ ਜਿਹੀਆਂ ਗਰੰਟੀਆਂ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਲਾਗੂ ਕੀਤੀਆਂ ਹਨ ਅਤੇ ਪੰਜਾਬ ਵਿੱਚ ਵੀ ਲਾਗੂ ਕੀਤੀਆਂ ਜਾਣਗੀਆਂ।

ਸੁਨੀਤਾ ਕੇਜਰੀਵਾਲ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਕੇਜਰੀਵਾਲ ਨੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਗਰੰਟੀ ਦਿੱਤੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਸੂਬੇ ਦੀ ਹਰ ਔਰਤ ਨੂੰ ਇਹ ਪੈਸੇ ਮਿਲਣਗੇ। ਇਸ ਪੈਸੇ ਨੂੰ ਔਰਤਾਂ ਆਪਣੀ ਮਰਜੀ ਨਾਲ ਖਰਚ ਸਕਦੀਆਂ ਹਨ, ਵਿਦਿਆਰਥਣਾਂ ਆਪਣੀ ਪੜਾਈ ਦਾ ਖਰਚ ਪੂਰਾ ਕਰ ਸਕਦੀਆਂ ਹਨ ਅਤੇ ਮਾਂਵਾਂ ਆਪਣੀਆਂ ਧੀਆਂ ਨੂੰ ਅਸ਼ੀਰਵਾਦ ਦੇ ਰੂਪ ‘ਚ ਵੀ ਦੇ ਸਕਦੀਆਂ ਹਨ।

ਭਗਵੰਤ ਮਾਨ ਦੀ ਤਰੀਫ਼ ਕਰਦਿਆਂ ਸੁਨੀਤਾ ਕੇਜਰੀਵਾਲ ਨੇ ਕਿਹਾ, ”ਭਗਵੰਤ ਇੱਕੋ- ਇੱਕ ਅਜਿਹੇ ਸੰਸਦ ਮੈਂਬਰ ਹਨ, ਜਿਹੜੇ ਲੰਮੇਂ ਸਮੇਂ ਤੋਂ ਪੰਜਾਬ ਦੇ ਕਿਸਾਨਾਂ ਦੇ ਮੁੱਦੇ ਸੰਸਦ ਵਿੱਚ ਚੁਕਦੇ ਰਹੇ ਹਨ। ਉਸ ਨੂੰ ਪੰਜਾਬ ਨਾਲ ਜਨੂਨ ਹੈ, ਪਿਆਰ ਹੈ ਕਿ ਕਿਵੇਂ ਪੰਜਾਬ ਨੂੰ ਤਰੱਕੀ ਵੱਲ ਲੈ ਕੇ ਜਾਣਾ ਹੈ। ਇਸੇ ਲਈ ਉਹ ਭਗਵੰਤ ਮਾਨ ਲਈ ਵੋਟਾਂ ਮੰਗਣ ਆਈ ਹੈ।”
ਇਸ ਮੌਕੇ ਅਰਵਿੰਦ ਕੇਜਰੀਵਾਲ ਦੀ ਬੇਟੀ ਹਰਸ਼ਿਤਾ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਬੱਚਿਆਂ ਬਾਰੇ ਸੋਚਦੀ ਹੈ ਕਿ ਹਰ ਬੱਚੇ ਨੂੰ ਕਿਵੇਂ ਪੜਨ ਅਤੇ ਅੱਗੇ ਵਧਣ ਦਾ ਮੌਕਾ ਦਿੱਤਾ ਜਾਵੇ। ਅੱਜ ਪੰਜਾਬ ਦੇ ਬੱਚਿਆਂ ਨੂੰ ਚੰਗੇ ਸਕੂਲ, ਕਾਲਜ ਅਤੇ ਚੰਗੇ ਹਸਪਤਾਲਾਂ ਦੀ ਲੋੜ ਹੈ। ਹਰਸ਼ਿਤਾ ਨੇ ਕਿਹਾ ਕਿ ਉਹ ਚਾਹੁੰਦੀ ਹੈ ਕਿ ਪੰਜਾਬ ਦੀ ਹਰ ਬੇਟੀ ਪੜੇ- ਲਿਖੇ, ਅੱਗੇ ਵਧੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰੇ।

ਇਸ ਤੋਂ ਪਹਿਲਾ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ, ”ਸੂਬੇ ਦੀਆਂ ਆਮ ਔਰਤਾਂ ਨੂੰ ਰਿਵਾਇਤੀ ਪਾਰਟੀਆਂ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੇ ਹਮੇਸ਼ਾਂ ਹੀ ਰਾਜਨੀਤਿਕ ਜ਼ਿੰਮੇਵਾਰੀ ਤੋਂ ਦੂਰ ਰੱਖਿਆ ਹੈ। ਜਦੋਂ ਔਰਤਾਂ ਘਰ ਚਲਾਉਣ ਵਿੱਚ ਭਾਗੀਦਾਰ ਹੋ ਸਕਦੀਆਂ ਹਨ ਤਾਂ ਸਰਕਾਰ ਚਲਾਉਣ ਵਿੱਚ ਕਿਉਂ ਭਾਗੀਦਾਰ ਨਹੀਂ ਹੋ ਸਕਦੀਆਂ।”  ਮਨਪ੍ਰੀਤ ਨੇ ਕਿਹਾ ਕਿ ਅਕਾਲੀ ਦਲ ਬਾਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਕਾਰਨ ਪੰਜਾਬ ਦੇ ਸਕੂਲ ਅਤੇ ਹਸਪਤਾਲ ਬਰਬਾਦ ਹੋ ਗਏ ਅਤੇ ਨੌਕਰੀਆਂ ਨਾ ਮਿਲਣ ਕਾਰਨ ਮਾਂਵਾਂ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਭੇਜਣ ਲਈ ਮਜ਼ਬੂਰ ਹੋ ਰਹੀਆਂ ਹਨ। ਪਰ ਹੁਣ ਲੋਕਾਂ ਨੂੰ ਆਸ ਦੀ ਕਿਰਨ ‘ਕੇਜਰੀਵਾਲ ਅਤੇ ਭਗਵੰਤ ਮਾਨ’ ਜੋੜੀ ਵਿੱਚੋਂ ਦਿਖ ਰਹੀ ਹੈ। ਇਸ ਲਈ 70 ਸਾਲਾਂ ਦਾ ਰਾਜਨੀਤਿਕ ਗੰਦ ਸਾਰੇ ਲੋਕਾਂ ਨੇ ਮਿਲ ਕੇ ‘ਝਾੜੂ’ ਨਾਲ ਸਾਫ਼ ਕਰਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...