ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ ਅੱਜ ਹੋ ਰਹੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਸਬੰਧੀ ਰਾਜ ਪੱਧਰੀ ਸਮਾਗਮ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਮਾਗਮ ਵਿੱਚ ਸ਼ਾਮਲ ਹੋਣ ਲਈ ਵੱਖ-ਵੱਖ ਇਲਾਕਿਆਂ ਤੋਂ ਲੋਕਾਂ ਪਹੁੰਚ ਰਹੇ ਹਨ। ਸਮਾਗਮ ਵਾਲੀ ਥਾਂ ’ਤੇ ਲੋਕਾਂ ਦੀ ਆਮਦ ਨੂੰ ਦੇਖਦਿਆਂ ਪ੍ਰਬੰਧਕਾਂ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਇਸ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ ਅਤੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਰਸਮੀ ਸ਼ੁਰੂਆਤ ਕਰਨਗੇ। ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਬੰਧਤ ਵਿਭਾਗਾਂ ਵੱਲੋਂ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਇਸ ਸਮਾਗਮ ਦੌਰਾਨ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਹੋਣ ਨਾਲ ਸੂਬੇ ਦੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਰਾਸ਼ਨ ਸਹੂਲਤਾਂ ਨਾਲ ਜੋੜਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ।












