November 26, 2026, 3:09 pm
----------- Advertisement -----------
HomeNewsBreaking Newsਕੱਛ ਗੁਰੂ ਘਰ ’ਚ ਮੱਥਾ ਟੇਕਣ ’ਤੇ ਸੰਸਦ ਮੈਂਬਰ ਨੇ ਕੀਤੀ ਦੋਸਾਂਝਾ...

ਕੱਛ ਗੁਰੂ ਘਰ ’ਚ ਮੱਥਾ ਟੇਕਣ ’ਤੇ ਸੰਸਦ ਮੈਂਬਰ ਨੇ ਕੀਤੀ ਦੋਸਾਂਝਾ ਵਾਲੇ ਦੀ ਸ਼ਲਾਘਾ

Published on

----------- Advertisement -----------

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਭਰਪੂਰ ਸ਼ਲਾਘਾ ਕੀਤੀ, ਜਦੋਂ ਉਨ੍ਹਾਂ ਨੇ ਪਾਕਿਸਤਾਨ ਸਰਹੱਦ ’ਤੇ ਕੱਛ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਦਿਲਜੀਤ ਦੋਸਾਂਝ ਵੱਲੋਂ ਗੁਰਦੁਆਰਾ ਸਾਹਿਬ ਦੀ ਫੇਰੀ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਨ ਮਗਰੋਂ ਸੰਧੂ ਨੇ ਸੋਸ਼ਲ ਮੀਡੀਆ ਮੰਚ ‘ਐਕਸ’ (X) ’ਤੇ ਲਿਖਿਆ, “ਦਿਲਜੀਤ ਦੋਸਾਂਝ ਅੱਜ ਸਿਰਫ਼ ਇੱਕ ਵਿਸ਼ਵ ਪ੍ਰਸਿੱਧ ਕਲਾਕਾਰ ਹੀ ਨਹੀਂ, ਸਗੋਂ ਪੰਜਾਬੀ ਅਤੇ ਖ਼ਾਸ ਕਰਕੇ ਸਿੱਖ ਪਛਾਣ ਦੇ ਮਾਣਮੱਤੇ ਆਲਮੀ ਬਰੈਂਡ ਅੰਬੈਸਡਰ ਹਨ। ਇਹ ਬੇਹੱਦ ਖ਼ੁਸ਼ੀ ਦੀ ਗੱਲ ਹੈ ਕਿ ਉਹ ਇਸ ਪਛਾਣ ਨਾਲ ਜੁੜੀਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਅ ਰਹੇ ਹਨ। ਗੁਜਰਾਤ ਦੇ ਕੱਛ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਲਖਪਤ ਸਾਹਿਬ ਵਿਖੇ ਉਨ੍ਹਾਂ ਦਾ ਸੀਸ ਝੁਕਾਉਣਾ ਇਸ ਦੀ ਖ਼ੂਬਸੂਰਤ ਮਿਸਾਲ ਹੈ।” ਗੁਰਦੁਆਰਾ ਸਾਹਿਬ ਦੀ ਇਤਿਹਾਸਕ ਮਹੱਤਤਾ ਦਾ ਜ਼ਿਕਰ ਕਰਦਿਆਂ ਸੰਧੂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਪਹਿਲੀਆਂ ਦੋ ਉਦਾਸੀਆਂ ਨਾਲ ਜੁੜਿਆ ਇਹ ਪਵਿੱਤਰ ਅਸਥਾਨ ਸਿੱਖ ਇਤਿਹਾਸ ਦਾ ਅਨਮੋਲ ਖ਼ਜ਼ਾਨਾ ਹੈ। 2001 ਦੇ ਭੂਚਾਲ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ, ਜਦੋਂ ਉਹ ਗੁਜਰਾਤ ਦੇ ਮੁੱਖ ਮੰਤਰੀ ਸਨ, ਇਸ ਅਸਥਾਨ ਦੀ ਅਸਲ ਭਵਨ ਨਿਰਮਾਣ ਕਲਾ ਅਤੇ ਕਾਰੀਗਰੀ ਨੂੰ ਬਹਾਲ ਕਰਵਾਇਆ ਸੀ। ਵਿਰਾਸਤੀ ਸੰਭਾਲ ਦੇ ਇਸ ਕਾਰਜ ਨੂੰ 2004 ਵਿੱਚ ਯੂਨੈਸਕੋ ਦੇ ਵੱਕਾਰੀ ‘ਐਵਾਰਡ ਆਫ਼ ਡਿਸਟਿੰਕਸ਼ਨ’ ਨਾਲ ਸਨਮਾਨਿਤ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ 16ਵੀਂ ਸਦੀ ਦੇ ਸ਼ੁਰੂ ਵਿੱਚ ਗੁਰੂ ਨਾਨਕ ਦੇਵ ਜੀ ਨੇ ਭਾਈ ਮਰਦਾਨਾ ਜੀ ਨਾਲ ਮੱਕਾ, ਬਗਦਾਦ, ਤਿੱਬਤ, ਅਸਾਮ ਅਤੇ ਸ੍ਰੀਲੰਕਾ ਤੱਕ ਅਧਿਆਤਮਕ ਯਾਤਰਾਵਾਂ (ਉਦਾਸੀਆਂ) ਕੀਤੀਆਂ ਸਨ ਅਤੇ ਚੌਥੀ ਉਦਾਸੀ ਦੌਰਾਨ ਉਹ ਲਖਪਤ ਵਿਖੇ ਠਹਿਰੇ ਸਨ। ਸੰਧੂ ਨੇ ਕਿਹਾ ਕਿ ਸੰਗਤਾਂ ਵਿੱਚ ਇਸ ਅਸਥਾਨ ਪ੍ਰਤੀ ਜਾਗਰੂਕਤਾ ਵਧਾਉਣ ਲਈ ਹੀ ਉਨ੍ਹਾਂ ਦੀ ਕਿਤਾਬ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਹਾਲ ਹੀ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਲੋਕ ਅਰਪਣ ਕੀਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

27 ਨਵੰਬਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਹੋਵੇਗਾ ਬਲੈਕਆਊਟ, ਵੱਜਣਗੇ ਸਾਇਰਨ

ਪੰਜਾਬ ਵਿੱਚ ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੀ...

 ਲੱਗ ਗਿਆ ਪੈਟਰੋਲ ਡੀਜ਼ਲ ਦਾ ਲੰਗਰ, ਗੁਰਪੁਰਬ ਮੌਕੇ ਅਜਿਹੀ ਸ਼ਰਧਾ ਦੀ ਤਸਵੀਰ ਬਣੀ ਚਰਚਾ ਦਾ ਵਿਸ਼ਾ

ਸੋਸ਼ਲ ਮੀਡੀਆ 'ਤੇ ਗੁਰਪੁਰਬ ਵਾਲੇ ਦਿਨ ਲੁਧਿਆਣਾ ਵਿੱਚ ਸੀਐਮਸੀ ਚੌਂਕ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ...

ਵੰਡੇ ਸਮਾਰਟ ਰਾਸ਼ਨ ਕਾਰਡ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਸਮੀ ਸ਼ੁਰੂਆਤ

ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ ਅੱਜ ਹੋ ਰਹੇ ਸਮਾਰਟ ਰਾਸ਼ਨ ਕਾਰਡਾਂ ਦੀ...

 ਕੈਨੇਡਾ ਦੇ ਹਵਾਈ ਅੱਡਿਆਂ ਤੋਂ ਅਪਰਾਧਿਕ ਰਿਕਾਰਡ ਵਾਲੇ 7 ਹਜ਼ਾਰ ਕਾਮਿਆਂ ਦੀ ਛਾਂਟੀ ਹੋਵੇਗੀ

ਕੈਨੇਡਾ ਦੇ ਕੁਝ ਕੌਮਾਂਤਰੀ ਹਵਾਈ ਅੱਡਿਆਂ ’ਤੇ ਯਾਤਰੀਆਂ ਦੇ ਸੂਟਕੇਸਾਂ ਦੇ ਟੈਗ ਬਦਲ ਕੇ...

ਪਰਲਜ਼ ਗਰੁੱਪ ਦੇ ਪਲਾਟ ਨਗਦ ਖ਼ਰੀਦਣ ਵਾਲਿਆਂ ਦੀ ਨੀਂਦ ਉੱਡੀ

ਸੁਪਰੀਮ ਕੋਰਟ ਦੇ ਪਰਲਜ਼ ਗਰੁੱਪ ਵੱਲੋਂ ਸਥਾਪਤ ਸੈਕਟਰ 100 ਅਤੇ 104 ਸਬੰਧੀ ਤਾਜ਼ਾ ਫ਼ੈਸਲੇ...

‘ਆਪ’ ਦੀ ‘ਖੁਸ਼ਹਾਲ ਪੰਜਾਬ ਰੈਲੀ’ ਦੌਰਾਨ ਫਟੀ ਕੌਫ਼ੀ ਮਸ਼ੀਨ; ਇੱਕ ਦੀ ਮੌਤ

ਮੋਗਾ-ਲੁਧਿਆਣਾ ਕੌਮੀ ਮਾਰਗ ਉੱਤੇ ਪਿੰਡ ਨੱਥੂਵਾਲਾ ਜਦੀਦ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...

ਮਖਦੂਮਪੁਰਾ ਕਤਲ ਕਾਂਡ: ਪੁੱਤਰ ਦੀ ਸੰਗਤ ਦਾ ਵਿਵਾਦ ਬਣਿਆ ਕਾਰੋਬਾਰੀ ਦੇ ਕਤਲ ਦਾ ਕਾਰਨ! 6 ਮੁਲਜ਼ਮ ਕਾਬੂ

ਜਲੰਧਰ ਦੇ ਮਖਦੂਮਪੁਰਾ ਇਲਾਕੇ ‘ਚ ਹੋਏ ਲੱਕੀ ਠਾਕੁਰ ਕਤਲ ਮਾਮਲੇ ‘ਚ ਪੁਲਿਸ ਨੇ ਤੇਜ਼ੀ...

ਚੋਣਾਂ ਤੋਂ ਪਹਿਲਾਂ ਮੋਗਾ ‘ਚ AAP ਦੀ ‘ਖੁਸ਼ਹਾਲ ਪੰਜਾਬ’ ਮਹਾ ਰੈਲੀ ਅੱਜ, CM ਮਾਨ-ਕੇਜਰੀਵਾਲ ਸਣੇ ਸਮੁੱਚੀ ਲੀਡਰਸ਼ਿਪ ਰਹੇਗੀ ਮੌਜੂਦ

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਐਕਸ਼ਨ ਮੋਡ ਵਿਚ ਹਨ। ਇਸੇ ਦੇ...

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...