November 10, 2026, 7:51 am
----------- Advertisement -----------
HomeNewsLatest Newsਚੋਣ ਕਮਿਸ਼ਨ ਨੇ ਕਸਿਆ ਸ਼ਿਕੰਜਾ - ਦੋ ਉਮੀਦਵਾਰਾਂ ਖ਼ਿਲਾਫ਼ ਐਫ.ਆਈ.ਆਰ. ਕੀਤੀ ਦਰਜ

ਚੋਣ ਕਮਿਸ਼ਨ ਨੇ ਕਸਿਆ ਸ਼ਿਕੰਜਾ – ਦੋ ਉਮੀਦਵਾਰਾਂ ਖ਼ਿਲਾਫ਼ ਐਫ.ਆਈ.ਆਰ. ਕੀਤੀ ਦਰਜ

Published on

----------- Advertisement -----------

ਚੰਡੀਗੜ੍ਹ : – ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਲੜ ਰਹੇ ਦੋ ਉਮੀਦਵਾਰਾਂ ਖ਼ਿਲਾਫ਼ ਨਾਮਜ਼ਦਗੀ ਪਰਚੇ ਵਿੱਚ ਭਗੌੜੇ ਹੋਣ ਸਬੰਧੀ ਜਾਣਕਾਰੀ ਲੁਕਾਉਣ ਕਾਰਨ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਉਕਤ ਜਾਣਕਾਰੀ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਵੱਲੋਂ ਦਿੱਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸਨੌਰ  ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਜਿਸਦਾ ਪੂਰਾ ਨਾਮ ਹਰਮੀਤ ਸਿੰਘ ਢਿੱਲੋਂ ਪੁੱਤਰ ਹਰਦੇਵ ਸਿੰਘ ਵਾਸੀ ਪਠਾਣਮਾਜਰਾ ਜ਼ਿਲ੍ਹਾ ਪਟਿਆਲਾ ਵੱਲੋਂ ਆਪਣੇ ਖਿਲਾਫ਼ ਬਰਨਾਲਾ ਵਿਖੇ ਆਈ.ਪੀ.ਸੀ. ਦੀ ਧਾਰਾ 174 ਅਧੀਨ ਦਰਜ ਮਾਮਲੇ ਐਫ.ਆਈ.ਆਰ. ਨੰਬਰ 509 ਮਿਤੀ 20.12.2019 ਵਿੱਚ ਸ੍ਰੀ ਅਮਰਿੰਦਰਪਾਲ ਸਿੰਘ ਸੀ.ਜੇ.ਐਸ.ਡੀ. ਬਰਨਾਲਾ ਦੀ ਅਦਾਲਤ ਵੱਲੋਂ 2.07.2019 ਨੂੰ ਭਗੌੜਾ ਕਰਾਰ ਦੇਣ ਬਾਰੇ ਸ਼ਿਕਾਇਤ ਪ੍ਰਾਪਤੀ ਹੋਈ ਸੀ।ਸ਼ਿਕਾਇਤ ਵਿੱਚ ਫਾਰਮ 26ਏ (ਐਫੀਡੇਵਿਟ) `ਚ ਝੂਠੀ ਜਾਣਕਾਰੀ ਦੇਣ ਸਬੰਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਸਬੰਧੀ ਜਾਂਚ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਪਟਿਆਲਾ ਵੱਲੋਂ ਆਪਣੇ ਆਪਣੇ ਪੱਧਰ `ਤੇ ਕੀਤੀ ਗਈ ਅਤੇ ਸ਼ਿਕਾਇਤ ਨੂੰ ਸਹੀ ਪਾਇਆ ਗਿਆ ਜਿਸ ਉਪਰੰਤ ਹਰਮੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪਠਾਣਮਾਜਰਾ ਖਿਲਾਫ਼ ਥਾਣਾ ਜੁਲਕਾਂ ਵਿੱਚ ਰਿਪਰੈਂਜੇਟੇਸ਼ਨ ਐਕਟ 1950, 1951, 1989 ਦੀ ਧਾਰਾ 125ਏ ਅਤੇ ਆਈ.ਪੀ.ਸੀ. ਦੀ ਧਾਰਾ 193, 199 ਤਹਿਤ ਮੁਕੱਦਮਾ ਨੰਬਰ 16 ਮਿਤੀ 10.02.2022 ਦਰਜ ਕੀਤਾ ਗਿਆ ਹੈ।

ਮੁੱਖ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਮੁਹੰਮਦ ਸ਼ਕੀਲ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਲਈ ਦਾਇਰ ਨਾਮਜ਼ਦਗੀ ਪੱਤਰ ਵਿੱਚ ਭਗੌੜਾ ਹੋਣ ਸਬੰਧੀ ਜਾਣਕਾਰੀ ਲੁਕਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਮੁਹੰਮਦ ਸ਼ਕੀਲ ਖਿਲਾਫ਼ ਪੁਲਿਸ ਥਾਣਾ ਸ਼ਹਿਰੀ-2 ਮਲੇਰਕੋਟਲਾ ਵਿੱਚ 30.04.2007 ਨੂੰ ਐਫ.ਆਈ.ਆਰ. ਨੰਬਰ 32 ਆਈ.ਪੀ.ਸੀ. ਦੀ ਧਾਰਾ 307, 326, 120ਬੀ ਅਤੇ 34 ਅਧੀਨ ਮਾਮਲਾ ਦਰਜ ਹੋਇਆ ਸੀ। ਇਸ ਮਾਮਲੇ ਵਿੱਚ ਮੁਹੰਮਦ ਸ਼ਕੀਲ ਪੁੱਤਰ ਮੁਹੰਮਦ ਰੁਲਦੂ ਵਾਸੀ ਮੁਹੱਲਾ ਸਾਦੇਵਾਲ ਨੂੰ ਸਮਰੱਥ ਅਦਾਲਤ ਵੱਲੋਂ 13.12.2019 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। 

ਡਾ. ਰਾਜੂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਹੰਮਦ ਸ਼ਕੀਲ ਖਿਲਾਫ਼ ਐਫ.ਆਈ.ਆਰ. ਨੰਬਰ 50 ਮਿਤੀ 11.02.2022 ਨੂੰ ਆਈ.ਪੀ.ਸੀ. ਦੀ ਧਾਰਾ 193,199 ਅਤੇ ਰਿਪਰੈਂਜੇਟੇਸ਼ਨ ਐਕਟ 1950, 1951, 1989 ਦੀ ਧਾਰਾ 125ਏ ਅਧੀਨ ਮਾਮਲਾ ਦਰਜ ਕਰਦਿਆਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਸੀ.ਈ.ਓ ਨੇ ਦੱਸਿਆ ਕਿ ਰਿਪਰੈਂਜੇਟੇਸ਼ਨ ਐਕਟ 1950, 1951, 1989 ਦੀ ਧਾਰਾ 125ਏ ਅਧੀਨ 3 ਮਹੀਨੇ ਦੀ ਸਜ਼ਾ ਜਾਂ ਜੁਰਮਾਨਾ ਜਾਂ ਫਿਰ ਦੋਵੇ ਹੋ ਸਕਦੇ ਹਨ। ਇਸ ਤੋਂ ਇਲਾਵਾ ਆਈ.ਪੀ.ਸੀ. ਦੀ ਧਾਰਾ 193, 199 ਤਹਿਤ 3 ਤੋਂ 7 ਸਾਲ ਦੀ ਸਜ਼ਾ ਅਤੇ ਜੁਰਮਾਨਾ ਵੀ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...