ਲੁਧਿਆਣਾ ਦੇ ਧੂਰੀ ਲਾਈਨ ਸਥਿਤ ਆਜ਼ਾਦ ਨਗਰ ਇਲਾਕੇ ਵਿੱਚ ਉਸ ਵੇਲੇ ਜ਼ਬਰਦਸਤ ਹੰਗਾਮਾ ਹੋ ਗਿਆ, ਜਦੋਂ ਇੱਕ 27 ਸਾਲਾ ਕੁੜੀ ਨੇ ਗੁਰਦੁਆਰਾ ਸਾਹਿਬ ਦੀ ਉੱਪਰਲੀ ਮੰਜ਼ਿਲ ਤੋਂ ਹੇਠਾਂ ਛਾਲ ਮਾਰ ਦਿੱਤੀ। ਇਹ ਪੂਰੀ ਘਟਨਾ ਦੀ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।
ਕੁੜੀ ਨੂੰ ਤੁਰੰਤ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਤੋਂ ਬਾਅਦ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹਾਲਾਂਕਿ ਪਤਾ ਨਹੀਂ ਲੱਗ ਸਕਿਆ ਕਿ ਕੁੜੀ ਨੇ ਇਹ ਕਦਮ ਕਿਉਂ ਚੁੱਕਿਆ।
ਪਰਿਵਾਰ ਨੇ ਦੱਸਿਆ ਕਿ ਕੁੜੀ 10-12 ਸਾਲਾਂ ਤੋਂ ਸੇਵਾ ਕਰਨ ਆਉਂਦੀ ਹੈ ਤੇ ਅੱਜ ਉਸ ਨੇ ਇਹ ਛਾਲ ਮਾਰ ਦਿੱਤੀ। ਫਿਲਹਾਲ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਅਤੇ ਬਿਆਨਾਂ ਦੇ ਆਧਾਰ ‘ਤੇ ਹਰ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦੀ ਜਾਂਚ ਮਗਰੋਂ ਹੀ ਇਸ ਘਟਨਾ ਪਿੱਛੇ ਲੁਕੇ ਅਸਲ ਕਾਰਨਾਂ ਅਤੇ ਸੱਚਾਈ ਦਾ ਖੁਲਾਸਾ ਹੋ ਸਕੇਗਾ।
ਘਟਨਾ ਤੋਂ ਬਾਅਦ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹਾਲਾਂਕਿ ਪਤਾ ਨਹੀਂ ਲੱਗ ਸਕਿਆ ਕਿ ਕੁੜੀ ਨੇ ਇਹ ਕਦਮ ਕਿਉਂ ਚੁੱਕਿਆ।