November 13, 2026, 4:10 pm
----------- Advertisement -----------
HomeNewsLatest Newsਆਸਾਨ ਨਹੀਂ ਹੋਵੇਗੀ ਪੀਐਮ ਲਈ ਪੰਜਾਬ ਰੈਲੀ, ਕਿਸਾਨਾਂ ਨੇ ਫਿਰ ਕੀਤਾ ਵਿਰੋਧ...

ਆਸਾਨ ਨਹੀਂ ਹੋਵੇਗੀ ਪੀਐਮ ਲਈ ਪੰਜਾਬ ਰੈਲੀ, ਕਿਸਾਨਾਂ ਨੇ ਫਿਰ ਕੀਤਾ ਵਿਰੋਧ ਦਾ ਐਲਾਨ

Published on

----------- Advertisement -----------

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੇ ਆਨਲਾਈਨ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ, ਜਿਸ ਵਿੱਚ ਪ੍ਰਧਾਨ ਮੰਤਰੀ ਤੇ ਕੇਂਦਰ ਸਰਕਾਰ ਵੱਲੋਂ ਵਾਅਦਾ ਖ਼ਿਲਾਫ਼ੀ ਕਰਨ ਦੇ ਨਾਲ ਨਾਲ ਲਖੀਮਪੁਰ ਖੀਰੀ ਦੇ ਕਿਸਾਨਾਂ ਦੇ ਕਾਤਲ ਅਸ਼ੀਸ਼ ਮਿਸ਼ਰਾ ਨੂੰ ਸੰਗੀਨ ਦੋਸ਼ੀ ਹੋਣ ਦੇ ਬਾਵਜੂਦ ਦਿੱਤੀ ਗਈ ਜ਼ਮਾਨਤ ਦੀ ਯੂਪੀ ਸਰਕਾਰ ਅਤੇ ਪ੍ਰਸ਼ਾਸਨ ਦੀ ਸਖ਼ਤ ਸ਼ਬਦਾਂ ਚ ਨਿਖੇਧੀ ਕੀਤੀ ਗਈ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਮੋਦੀ ਦੀ ਪਿਛਲੀ ਫੇਰੀ ਦੌਰਾਨ ਸੜਕ ਉਪਰ ਧਰਨਾ ਦੇ ਰਹੇ ਕਿਸਾਨਾਂ ਉੱਪਰ ਸੰਗੀਨ ਧਾਰਾਵਾਂ ਲਾ ਕੇ ਕੀਤੇ ਗਏ ਮੁਕੱਦਮੇ ਵਿਚ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਤੰਗ ਪ੍ਰੇਸ਼ਾਨ ਜਾਂ ਗ੍ਰਿਫ਼ਤਾਰ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ ਦਰਸ਼ਨ ਪਾਲ ਨੇ ਦੱਸਿਆ ਕਿ ਪੰਜਾਬ ਆਉਣ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀਆਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਵਿਰੋਧ ਬਿਲਕੁਲ ਸ਼ਾਂਤਮਈ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਨੀਆਂ ਹੋਈਆਂ ਮੰਗਾਂ ਨੂੰ ਸਮਾਂਬੱਧ ਲਾਗੂ ਕਰਨ ਦਾ ਐਲਾਨ ਕਰ ਦੇਣ ਤਾਂ ਇਹ ਵਿਰੋਧ ਪ੍ਰਦਰਸ਼ਨਾਂ ਨੂੰ ਟਾਲਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਕਿਸਾਨ ਦੋਖੀ ਭਾਜਪਾ ਅਤੇ ਉਸਦੀਆਂ ਸਹਿਯੋਗੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲ ਦਲ ਸੰਯੁਕਤ ਨੂੰ ਵੀ ਭਾਜਪਾ ਦੇ ਨਾਲ ਨਾਲ ਸਬਕ ਸਿਖਾਇਆ ਜਾਵੇ ਅਤੇ ਪੰਜਾਬ ਦੇ ਲੋਕਾਂ ਵੱਲੋਂ ਇਨ੍ਹਾਂ ਦਾ ਪੂਰਨ ਬਾਈਕਾਟ ਕੀਤਾ ਜਾਵੇ।

ਮੀਟਿੰਗ ਵਿੱਚ ਸ਼ਾਮਲ ਜਥੇਬੰਦੀਆ ਕਰਾਂਤੀਕਾਰੀ ਕਿਸਾਨ ਯੂਨੀਅਨ ਡਾ. ਦਰਸ਼ਨ ਪਾਲ, ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ ਸੁਰਜੀਤ ਸਿੰਘ ਫੂਲ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਲੋਕ ਭਲਾਈ ਵੈਲਫੇਅਰ ਸੁਸਾਇਟੀ ਬਲਦੇਵ ਸਿੰਘ ਸਿਰਸਾ, ਦਸੂਹਾ ਗੰਨਾ ਸੰਘਰਸ਼ ਕਮੇਟੀ ਸੁਖਪਾਲ ਸਿੰਘ ਡਫਰ, ਅਜ਼਼ਾਦ ਕਿਸਾਨ ਕਮੇਟੀ ਦੋਆਬਾ ਹਰਪਾਲ ਸਿੰਘ ਸੰਘਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਹਰਦੇਵ ਸਿੰਘ ਸੰਧੂ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਇੰਦਰਜੀਤ ਸਿੰਘ ਕੋਟਾ ਬੁੱਢਾ, ਜੈ ਕਿਸਾਨ ਅੰਦੋਲਨ ਗੁਰਬਖਸ਼ ਸਿੰਘ ਬਰਨਾਲਾ, ਕਲ ਹਿੰਦ ਕਿਸਾਨ ਸਭਾ ਮੇਜਰ ਸਿੰਘ ਪੁੰਨਾਵਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਪਰਧਾਨ ਬਲਵੰਤ ਸਿੰਘ ਬਹਿਰਾਮ ਕੇ, ਭਾਰਤੀ ਕਿਸਾਨ ਯੂਨੀਅਨ ਸੁਖਜਿੰਦਰ ਸਿੰਘ ਖੋਸਾ ਮੋਗਾ, ਦੋਆਬਾ ਵੈਲਫੇਅਰ ਸੰਘਰਸ਼ ਕਮੇਟੀ ਹਰਸ਼ਲਿੰਦਰ ਸਿੰਘ, ਪੱਗੜੀ ਸੰਭਾਲ ਲਹਿਰ ਸਤਨਾਮ ਸਿੰਘ ਬਾਗੜੀਆ, ਬਾਡਰ ਸੰਘਰਸ਼ ਯੂਨੀਅਨ ਰਘਬੀਰ ਸਿੰਘ ਭੰਗਾਲਾ ਖੇਮ ਕਰਨ, ਕੰਡੀ ਏਰੀਆ ਸੰਘਰਸ਼ ਕਮੇਟੀ -ਭੁਪਿੰਦਰ ਸਿੰਘ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਸੁਖਦੇਵ ਸਿੰਘ ਭੋਜਰਾਜ, ਅਜਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ, ਮਾਝਾ ਕਿਸਾਨ ਸੰਘਰਸ਼ ਕਮੇਟੀ, ਕਿਸਾਨ ਮਜਦੂਰ ਯੂਨੀਅਨ ਮਾਝਾ ਨੇ ਐਲਾਨ ਕੀਤਾ ਹੈ 14 ਤਰੀਕ ਨੂੰ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ 16 ਫਰਵਰੀ ਨੂੰ ਤਹਿਸੀਲ ਪੱਧਰਾਂ ਤੇ ਇਕੱਠੇ ਹੋ ਕੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਜਾਵੇਗੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਇਲਾਕੇ ਅੰਦਰ ਰੈਲੀ ਹੋਵੇਗੀ ਉਥੇ ਕਿਸਾਨਾਂ ਵਲੋਂ ਸੜਕਾਂ ਕੰਡੇ ਖੜਕੇ ਕਾਲੇ ਝੰਡੇ ਵਿਖਾਏ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...