August 26, 2026, 3:22 am
----------- Advertisement -----------
HomeNewsEntertainmentਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੀ ਫਿਲਮ ‘ਸ਼ਮਸ਼ੇਰਾ’ ਦਾ ਟੀਜ਼ਰ ਹੋਇਆ ਰਿਲੀਜ਼

ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੀ ਫਿਲਮ ‘ਸ਼ਮਸ਼ੇਰਾ’ ਦਾ ਟੀਜ਼ਰ ਹੋਇਆ ਰਿਲੀਜ਼

Published on

----------- Advertisement -----------

ਬਾਲੀਵੁੱਡ ਅਦਾਕਾਰ ਰਣਬੀਰ ਕਪੂਰ, ਸੰਜੇ ਦੱਤ ਅਤੇ ਵਾਣੀ ਕਪੂਰ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਫਿਲਮ ‘ਸ਼ਮਸ਼ੇਰਾ’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਇਸ ਦੇ ਨਾਲ ਹੀ ਫਿਲਮ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਇਸ ਟੀਜ਼ਰ ਚ ਦਿਖਾਇਆ ਗਿਆ ਹੈ ਕਿ ਇਹ ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ ਜੋ ਕਿ ਕਿਸੇ ਦੀ ਗੁਲਾਮੀ ਨੂੰ ਪਸੰਦ ਨਹੀਂ ਕਰਦਾ ਨਾ ਤਾਂ ਘਰ ਪਰਿਵਾਰ ਵਾਲਿਆਂ ਦੀ ਤੇ ਨਾ ਹੀ ਕਿਸੇ ਹੋਰ ਦੀ ।

YouTube player

ਫ਼ਿਲਮ ਦੇ ਤਿੰਨੋ ਅਦਾਕਾਰ ਆਪੋ ਆਪਣਾ ਡਾਇਲਾਗ ਬੋਲਦੇ ਹੋਏ ਨਜ਼ਰ ਆ ਰਹੇ ਹਨ । ਇਸ ਫ਼ਿਲਮ ‘ਚ ਰਣਬੀਰ ਕਪੂਰ ਪਹਿਲੀ ਵਾਰ ਦੋਹਰਾ ਕਿਰਦਾਰ ਨਿਭਾ ਰਹੇ ਹਨ । ਯਸ਼ਰਾਜ ਫਿਲਮਜ਼ ਦੇ ਪ੍ਰੋਡਕਸ਼ਨ ਹੇਠ ਬਣੀ ਇਸ ਫਿਲਮ ਦਾ ਨਿਰਦੇਸ਼ਨ ਕਰਨ ਮਲਹੋਤਰਾ ਨੇ ਕੀਤਾ ਹੈ। ਇਸ ਫ਼ਿਲਮ ਨੂੰ ਲੈ ਕੇ ਜਿੱਥੇ ਸਟਾਰਕਾਸਟ ਉਤਸ਼ਾਹਿਤ ਹੈ ਉੱਥੇ ਹੀ ਦਰਸ਼ਕ ਵੀ ਲੰਮੇ ਸਮੇਂ ਬਾਅਦ ਰਣਬੀਰ ਕਪੂਰ ਦੀ ਇਸ ਆਉਣ ਵਾਲੀ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਰਣਬੀਰ ਕਪੂਰ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।ਜਿਸ ‘ਚ ਅਜਬ ਪ੍ਰੇਮ ਕੀ ਗਜ਼ਬ ਕਹਾਣੀ, ਬ੍ਰਹਮਾਸਤਰ, ਯੇ ਜਵਾਨੀ ਹੈ ਦੀਵਾਨੀ, ਸੰਜੂ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਹਰ ਫ਼ਿਲਮ ਚ’ ਉਨ੍ਹਾਂ ਨੇ ਵੱਖਰੇ ਤਰ੍ਹਾਂ ਦਾ ਕਿਰਦਾਰ ਨਿਭਾਇਆ ਹੈ । ਖਬਰਾਂ ਮੁਤਾਬਕ ਇਹ ਫਿਲਮ 1800 ਦੇ ਪਿਛੋਕੜ ‘ਤੇ ਬਣੀ ਹੈ। ਇਸ ਵਿੱਚ ਡਾਕੂ ਆਪਣੇ ਹੱਕਾਂ ਲਈ ਅੰਗਰੇਜ਼ਾਂ ਨਾਲ ਲੜਦੇ ਨਜ਼ਰ ਆਉਣਗੇ। ਫਿਲਮ ਹਿੰਦੀ ਤੋਂ ਇਲਾਵਾ ਤਾਮਿਲ ਅਤੇ ਤੇਲਗੂ ਭਾਸ਼ਾਵਾਂ ‘ਚ ਵੀ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...