September 4, 2026, 8:03 am
----------- Advertisement -----------
HomeNewsLatest Newsਜਸਬੀਰ ਡਿੰਪਾ ਦੇ ਬਾਗੀ ਤੇਵਰ! ਇਸ ਆਗੂ ਨੂੰ ਦੱਸਿਆ ਕਾਂਗਰਸ ਲਈ ਸੰਕਟ

ਜਸਬੀਰ ਡਿੰਪਾ ਦੇ ਬਾਗੀ ਤੇਵਰ! ਇਸ ਆਗੂ ਨੂੰ ਦੱਸਿਆ ਕਾਂਗਰਸ ਲਈ ਸੰਕਟ

Published on

----------- Advertisement -----------

ਚੰਡੀਗੜ੍ਹ: ਪੰਜਾਬ ਕਾਂਗਰਸ ‘ਚ ਲੀਡਰ ਦੇ ਬਾਗੀ ਤੇਵਰ ਦਿਖਾਉਣ ਤੋਂ ਪਿੱਛੇ ਨਹੀਂ ਹੱਟ ਰਹੇ ਹਨ। ਕਈ ਦਿਨਾਂ ਤੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਸ਼ਨੀਵਾਰ ਸਵੇਰੇ ਇਕ ਹੋਰ ਧਮਾਕਾ ਕੀਤਾ। ਉਨ੍ਹਾਂ ਨੇ ਫਿਰ ਟਵੀਟ ਕਰਕੇ ਕਿਹਾ ਕਿ ਕਾਂਗਰਸ ‘ਚ ਸੰਕਟ ਲਈ ਬਾੜਮੇਰ ਦੇ ਠੱਗ ਜ਼ਿੰਮੇਵਾਰ ਹਨ। ਉਨ੍ਹਾਂ ਨੇ ਇਸ ਦਾ ਸਿੱਧਾ ਨਿਸ਼ਾਨਾ ਹਰੀਸ਼ ਚੌਧਰੀ ‘ਤੇ ਲਗਾਇਆ ਹੈ।

ਇੱਕ ਟੈਗ ਦੇ ਨਾਲ ਇੱਕ ਟਵੀਟ ਵਿੱਚ ਡਿੰਪਾ ਨੇ ਕਿਹਾ, ”ਸੁਨੀਲ ਜਾਖੜ ਸਹੀ ਹੈ। ਪੰਜਾਬ ਕਾਂਗਰਸ ਦੇ ਅੰਦਰੂਨੀ ਸੰਕਟ ਲਈ ਬਾੜਮੇਰ ਦੇ ਠੱਗਾਂ ਵਰਗੇ ਨਾਪਾਕ, ਅਯੋਗ ਅਤੇ ਭ੍ਰਿਸ਼ਟ ਲੋਕ ਜ਼ਿੰਮੇਵਾਰ ਹਨ। ਧਿਆਨ ਯੋਗ ਹੈ ਕਿ ਬੀਤੇ ਦਿਨ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੀ ਸੀਨੀਅਰ ਨੇਤਾ ਅੰਬਿਕਾ ਸੋਨੀ ‘ਤੇ ਹਮਲਾ ਬੋਲਿਆ ਸੀ, ਜੋ ਉਨ੍ਹਾਂ ਦੇ ਮੁੱਖ ਮੰਤਰੀ ਬਣਨ ਦੇ ਰਾਹ ‘ਚ ਅੜਿੱਕਾ ਬਣੀ ਹੋਈ ਸੀ। ਹਾਲਾਂਕਿ ਡਿੰਪਾ ਨੇ ਹਰੀਸ਼ ਚੌਧਰੀ ਦਾ ਨਾਂ ਨਹੀਂ ਲਿਆ ਪਰ ਇਹ ਸਪੱਸ਼ਟ ਹੈ ਕਿ ਰਾਜਸਥਾਨ ਦੇ ਬਾੜਮੇਰ ਤੋਂ ਮੌਜੂਦਾ ਕਾਂਗਰਸੀ ਆਗੂ ਕੌਣ ਹੈ ਜੋ ਪੰਜਾਬ ਮਾਮਲਿਆਂ ਦਾ ਇੰਚਾਰਜ ਹੈ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਡਿੰਪਾ ਆਪਣੇ ਇੱਕ ਪੁੱਤਰ ਉਪਦੇਸ਼ ਗਿੱਲ ਅਤੇ ਭਰਾ ਰਾਜਨ ਗਿੱਲ ਨੂੰ ਖਡੂਰ ਸਾਹਿਬ ਹਲਕੇ ਤੋਂ ਟਿਕਟ ਦੇਣ ਦੀ ਮੰਗ ਕਰ ਰਹੇ ਸਨ ਪਰ ਜਦੋਂ ਪਾਰਟੀ ਨੇ ਉਨ੍ਹਾਂ ਦੀ ਗੱਲ ਨਹੀਂ ਮੰਨੀ ਤਾਂ ਉਹਨਾਂ ਨੇ ਬਾਗੀ ਤੇਵਰ ਦਿਖਾ ਦਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...