June 16, 2026, 6:40 pm
----------- Advertisement -----------
HomeNewsLatest NewsIPL AUCTION 2022: ਪੰਜਾਬ ਕਿੰਗਜ਼ ਵਲੋਂ ਖੇਡਣਗੇ ਸ਼ਿਖਰ ਧਵਨ

IPL AUCTION 2022: ਪੰਜਾਬ ਕਿੰਗਜ਼ ਵਲੋਂ ਖੇਡਣਗੇ ਸ਼ਿਖਰ ਧਵਨ

Published on

----------- Advertisement -----------

ਮੁੰਬਈ : – IPL 2022 ਦੀ ਨਿਲਾਮੀ ਸ਼ੁਰੂ ਹੋ ਗਈ ਹੈ। ਨਿਲਾਮੀ ਤੋਂ ਇੱਕ ਦਿਨ ਪਹਿਲਾਂ ਬੀਸੀਸੀਆਈ ਨੇ ਸੂਚੀ ਵਿੱਚ 10 ਹੋਰ ਖਿਡਾਰੀਆਂ ਨੂੰ ਸ਼ਾਮਲ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ। ਇਸ ਨਿਲਾਮੀ ਵਿੱਚ ਸ਼ਾਮਲ ਹੋਣ ਵਾਲੇ ਖਿਡਾਰੀਆਂ ਦੀ ਗਿਣਤੀ 600 ਹੈ, ਜੋ ਪਹਿਲਾਂ 590 ਸੀ।
IPL 2022 ਦੀ ਨਿਲਾਮੀ ਸ਼ੁਰੂ ਹੋ ਗਈ ਹੈ। ਪਹਿਲੀ ਬੋਲੀ ਸ਼ਿਖਰ ਧਵਨ ਦੀ ਬੋਲੀ ਨਾਲ ਲੱਗੀ। ਸ਼ਿਖਰ ਧਵਨ ਨੇ ਆਪਣੀ ਬੇਸ ਪ੍ਰਾਈਸ 2 ਕਰੋੜ ਰੁਪਏ ਰੱਖੀ ਸੀ। ਸ਼ਿਖਰ ਧਵਨ ਨੂੰ ਆਪਣੀ ਟੀਮ ‘ਚ ਸ਼ਾਮਲ ਕਰਨ ਲਈ ਨਿਲਾਮੀ ਟੇਬਲ ‘ਤੇ ਰਾਜਸਥਾਨ ਰਾਇਲਸ ਅਤੇ ਦਿੱਲੀ ਕੈਪੀਟਲਸ ਵਿਚਾਲੇ ਮਜ਼ੇਦਾਰ ਲੜਾਈ ਹੋਈ ਪਰ ਰਾਜਸਥਾਨ ਰਾਇਲਸ ਨੇ 5 ਕਰੋੜ ਦੇ ਬਾਅਦ ਸ਼ਿਖਰ ਧਵਨ ਨੂੰ ਛੱਡਣਾ ਬਿਹਤਰ ਸਮਝਿਆ।
ਦਿੱਲੀ ਕੈਪੀਟਲਸ ਨੇ ਵੀ ਸ਼ਿਖਰ ਧਵਨ ਨੂੰ ਖਰੀਦਣ ਦੀ ਪੂਰੀ ਕੋਸ਼ਿਸ਼ ਕੀਤੀ। ਪੰਜਾਬ ਕਿੰਗਜ਼ ਨੇ ਸ਼ਿਖਰ ਧਵਨ ਨੂੰ 8 ਕਰੋੜ 25 ਲੱਖ ਰੁਪਏ ‘ਚ ਆਪਣੀ ਟੀਮ ‘ਚ ਸ਼ਾਮਲ ਕੀਤਾ ਹੈ।
ਸ਼ਿਖਰ ਧਵਨ ਤੋਂ ਬਾਅਦ ਨਿਲਾਮੀ ‘ਚ ਆਰ ਅਸ਼ਵਿਨ ਦਾ ਨਾਂ ਆਇਆ ਹੈ। ਆਰ ਅਸ਼ਵਿਨ ਨੂੰ ਰਾਜਸਥਾਨ ਰਾਇਲਸ ਦੀ ਟੀਮ ਨੇ 5 ਕਰੋੜ ਰੁਪਏ ਵਿੱਚ ਖਰੀਦਿਆ। ਆਰ ਅਸ਼ਵਿਨ ਦੀ ਬੇਸ ਪ੍ਰਾਈਸ ਵੀ 2 ਕਰੋੜ ਰੁਪਏ ਸੀ। ਕਈ ਟੀਮਾਂ ਨੇ ਵੀ ਉਸ ਵਿੱਚ ਦਿਲਚਸਪੀ ਦਿਖਾਈ। ਹਾਲਾਂਕਿ, ਸਫਲਤਾ ਰਾਜਸਥਾਨ ਰਾਇਲਜ਼ ਨੂੰ ਮਿਲੀ। ਰਾਜਸਥਾਨ ਰਾਇਲਜ਼ ਨੇ ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ ਟ੍ਰੇਂਟ ਬੋਲਟ ਨੂੰ 8 ਕਰੋੜ ਦੀ ਬੋਲੀ ਲਗਾ ਕੇ ਆਪਣੀ ਟੀਮ ਵਿੱਚ ਸ਼ਾਮਲ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...