September 9, 2026, 2:20 am
----------- Advertisement -----------
HomeNewsEntertainment‘ਐਮੀ ਵਿਰਕ’ ਦੀ ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਦਾ ਧਮਾਕੇਦਾਰ ਟ੍ਰੇਲਰ ਹੋਇਆ ਰਿਲੀਜ਼

‘ਐਮੀ ਵਿਰਕ’ ਦੀ ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਦਾ ਧਮਾਕੇਦਾਰ ਟ੍ਰੇਲਰ ਹੋਇਆ ਰਿਲੀਜ਼

Published on

----------- Advertisement -----------

ਗਾਇਕ ਅਤੇ ਅਭਿਨੇਤਾ ਐਮੀ ਵਿਰਕ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ਵਿੱਚ ਵੀ ਆਪਣਾ ਨਾਮ ਚਮਕਾ ਚੁੱਕੇ ਹਨ। ਉਹ ਆਪਣੇ ਸੰਗੀਤ ਅਤੇ ਅਦਾਕਾਰੀ ਦੇ ਬਲ ਤੇ ਦਰਸ਼ਕਾ ਨੂੰ ਬੇਹੱਦ ਪ੍ਰਭਾਵਿਤ ਕਰਦੇ ਹਨ। ਐਮੀ ਵਿਰਕ ਦੀ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਜਿਸਨੂੰ ਦਰਸ਼ਕਾਂ ਵੱਲੋਂ ਕਾਫੀ ਸਰਾਹਿਆ ਜਾ ਰਿਹਾ ਹੈ।

ਫ਼ਿਲਮ ਵਿੱਚ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਮੁੱਖ ਕਿਰਦਾਰ ਵਿੱਚ ਹਨ ਜਿਨ੍ਹਾਂ ਦੀ ਅਦਾਕਾਰੀ ਦੀ ਲੋਕਾਂ ਨੇ ਖੂਬ ਤਰੀਫ਼ ਕੀਤੀ ਹੈ। ਰਾਕੇਸ਼ ਧਵਨ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਵਿਚ ਐਮੀ ਵਿਰਕ ਦੇ ਨਾਲ ਸਾਡੇ ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਅਦਾਕਾਰ ਨਾਸਿਰ ਚਿਣਯੋਤੀ, ਜ਼ਾਫ਼ਰੀ ਖਾਨ, ਸੁਖਵਿੰਦਰ ਚਾਹਲ, ਹਨੀ ਮੱਟੂ, ਬਲਜਿੰਦਰ ਕੌਰ, ਮਿੰਟੂ ਕੱਪਾ, ਇਰਾਨੀ ਕੁੜੀ-ਯਸਾਮਨ ਮੋਹਸਾਨੀ, ਸਿਕੰਦਰ ਘੁੰਮਣ, ਸ਼ਹਿਬਾਜ਼ ਘੁੰਮਣ ਅਤੇ ਹੋਰ ਵੀ ਫ਼ਿਲਮ ਵਿੱਚ ਨਜ਼ਰ ਆ ਰਹੇ ਹਨ ਜਿਨ੍ਹਾਂ ਨੇ ਆਪਣੇ ਸ਼ਾਨਦਾਰ ਅਭਿਨੈ ਨਾਲ ਦਰਸ਼ਕਾਂ ਨੂੰ ਇੰਪ੍ਰੈਸ ਕੀਤਾ ਹੈ। ਪੰਜਾਬ ਦੇ ਨੌਜਵਾਨ ਵਿਦੇਸ਼ ਜਾਣ ਦੇ ਬਹੁਤ ਸ਼ੌਕੀਨ ਹਨ, ਪਰ ਇਹ ਸਭ ਜਿੰਨਾ ਸੌਖਾ ਲੱਗਦਾ ਹੈ ਉਨਾਂ ਹੈ ਨਹੀਂ।

YouTube player

ਰੋਜ਼ੀ ਰੋਟੀ ਦੀ ਭਾਲ ਤੇ ਘਰ ਦੀਆਂ ਮਜਬੂਰੀਆਂ ਨੂੰ ਦੇਖਦੇ ਹੋਏ ਪੰਜਾਬੀ ਵਿਦੇਸ਼ਾਂ ਵੱਲ ਨੂੰ ਰੁੱਖ ਕਰਦੇ ਹਨ ਤੇ ਕਿਸ ਕਿਸ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਉਹਨਾਂ ਨੂੰ ਸਾਹਮਣਾ ਕਰਨਾ ਪੈਂਦਾ ਹੈ ਉਹ ਸਭ ਤੁਹਾਨੂੰ ਇਸ ਫ਼ਿਲਮ ਵਿੱਚ ਦਿਖੇਗਾ। ਦੱਸ ਦਈਏ ਕਿ ਫ਼ਿਲਮ ਐਮੀ ਵਿਰਕ ਪ੍ਰੋਡਕਸ਼ਨ ਤੇ ਥਿੰਦ ਮੋਸ਼ਨ ਫ਼ਿਲਮਜ਼ ਦੀ ਪੇਸ਼ਕਸ਼ ਹੈ। ਫ਼ਿਲਮ ਦੀ ਕਹਾਣੀ ਲਿਖਣ ਦੇ ਨਾਲ-ਨਾਲ ਇਸ ਨੂੰ ਡਾਇਰੈਕਟ ਵੀ ਰਾਕੇਸ਼ ਧਵਨ ਨੇ ਕੀਤਾ ਹੈ। ਇਸ ਫ਼ਿਲਮ ਤੋ ਪਹਿਲਾ ਹਾਲ ਹੀ ‘ਚ ਐਮੀ ਵਿਰਕ ਦਾ ਗੀਤ Teri Jatti ਰਿਲੀਜ਼ ਹੋਇਆ। ਇਸ ਗਾਣੇ ਵਿੱਚ ਗਾਇਕ ਨਾਲ ਪੰਜਾਬੀ ਅਦਾਕਾਰਾ ਤਾਨਿਆ ਨਜ਼ਰ ਆਈ। ਇਸ ਗੀਤ ਨੂੰ ਪ੍ਰਸ਼ੰਸ਼ਕਾ ਦਾ ਖੂਬ ਪਿਆਰ ਮਿਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...