ਸ੍ਰੀ ਚਮਕੌਰ ਸਾਹਿਬ ਹਲਕੇ ’ਚ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਜਿਸ ਤੋਂ ਬਾਅਦ ਚੰਨੀ ਨੇ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਝੂਠੇ ਹਨ। ਐਤਵਾਰ ਸਵੇਰੇ ਕੀਤੇ ਦੋ ਟਵੀਟਾਂ ‘ਚ ਚੰਨੀ ਨੇ ਕਿਹਾ ਕਿ ਮੇਰੇ ਖਿਲਾਫ਼ ਕਈ ਦੋਸ਼ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕੁਝ ਵੀ ਸੱਚ ਨਹੀਂ ਸੀ। ਉਨ੍ਹਾਂ ਰਾਜਪਾਲ ਨੂੰ ਸ਼ਿਕਾਇਤ ਕੀਤੀ। ਉਨ੍ਹਾਂ ਜਾਂਚ ਦੇ ਹੁਕਮ ਦਿੱਤੇ, ਪਰ ਸਚਾਈ ਦੀ ਜਿੱਤ ਹੋਈ।
----------- Advertisement -----------
ਨਾਜਾਇਜ਼ ਮਾਈਨਿੰਗ ਮਾਮਲਾ: CM ਚੰਨੀ ਨੂੰ ਕਲੀਨ ਚਿੱਟ, ਬੋਲੇ- ਕੇਜਰੀਵਾਲ ਝੂਠਾ
Published on
----------- Advertisement -----------












