ਕੋਟਕਪੂਰਾ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ।ਇਸ ਦੌਰਾਨ ਅੱਜ ਕਾਂਗਰਸ ਦੀ ਕੇਂਦਰੀ ਵਰਕਿੰਗ ਕਮੇਟੀ ਦੀ ਜਰਨਲ ਸਕੱਤਰ ਪ੍ਰਿਅੰਕਾ ਗਾਂਧੀ ਕੋਟਕਪੂਰਾ ਪਹੁੰਚੇ, ਜਿੱਥੇ ਉਨ੍ਹਾਂ ਨੇ ਵਿਰੋਧੀਆਂ ‘ਤੇ ਨਿਸ਼ਾਨੇ ਵਿੰਨ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਕਿਸਾਨਾਂ ਦੀ ਆਵਾਜ਼ ਨਹੀਂ ਸੁਣੀ। ਸਰਕਾਰ ਨੇ ਕਿਸਾਨਾਂ ਨੂੰ ਕੁਚਲਿਆ ਹੈ। ਕੇਜਰੀਵਾਲ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਦਿੱਲੀ ਮਾਡਲ ਦੇ ਨਾਂ ‘ਤੇ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ‘ਆਪ’ ਨੇ ਦਿੱਲੀ ‘ਚ ਕੁਝ ਨਹੀਂ ਕੀਤਾ। ਪੰਜਾਬ ’ਚ ‘ਆਪ’ ਦੀ ਸਰਕਾਰ ਬਣੀ ਤਾਂ ਦਿੱਲੀ ਤੋਂ ਚੱਲੇਗੀ।ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਚੰਨੀ ਸਰਕਾਰ ਨੇ 100 ਦਿਨਾਂ ‘ਚ ਬਹੁਤ ਕੁੱਝ ਕੀਤਾ ਹੈ।
----------- Advertisement -----------
ਜੇਕਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਦਿੱਲੀ ਤੋਂ ਚਲੇਗੀ: ਪ੍ਰਿਅੰਕਾ ਗਾਂਧੀ
Published on
----------- Advertisement -----------












