ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ।ਇਸ ਦੌਰਾਨ ਅੱਜ ਕਾਂਗਰਸ ਦੀ ਕੇਂਦਰੀ ਵਰਕਿੰਗ ਕਮੇਟੀ ਦੀ ਜਰਨਲ ਸਕੱਤਰ ਪ੍ਰਿਅੰਕਾ ਗਾਂਧੀ ਕੋਟਕਪੂਰਾ ਪਹੁੰਚੇ, ਜਿੱਥੇ ਉਨ੍ਹਾਂ ਨੇ ਵਿਰੋਧੀਆਂ ‘ਤੇ ਨਿਸ਼ਾਨੇ ਵਿੰਨ੍ਹੇ ਹਨ। ਉਨ੍ਹਾਂ ਨੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ 5 ਸਾਲਾ ਦੌਰਾਨ ਕੈਪਟਨ ਦੀ ਸਰਕਾਰ ’ਚ ਕੁਝ ਖਾਮੀਆਂ ਰਹੀਆਂ ਹਨ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਦਿੱਲੀ ਤੋਂ ਭਾਜਪਾ ਚਲਾ ਰਹੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ 111 ਦਿਨਾਂ ਦੇ ਕਾਰਜਕਾਲ ’ਚ ਬਹੁਤ ਕੁਝ ਕੀਤਾ ਹੈ। ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਨਾਲ-ਨਾਲ ਬਿਜਲੀ ਦੇ ਬਿੱਲ ਵੀ ਮੁਆਫ਼ ਕੀਤੇ ਹਨ।
----------- Advertisement -----------
ਪ੍ਰਿਅੰਕਾ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਵਿੰਨ੍ਹਿਆ ਨਿਸ਼ਾਨਾ, ਕਹਿ ਵੱਡੀ ਗੱਲ
Published on
----------- Advertisement -----------












