ਵਿਧਾਨਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਪੱਬਾਂ ਭਾਰ ਹਨ ਅਤੇ ਭਾਜਪਾ ਦੀਆਂ ਨਜ਼ਰਾਂ ਵੀ ਹੁਣ ਪੰਜਾਬ ‘ਤੇ ਹਨ। ਹੁਣ ਇਸ ਚੋਣ ਦੰਗਲ ਨੂੰ ਹੋਰ ਭਖਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਐਂਟਰੀ ਹੋ ਰਹੀ। 14 ਫਰਵਰੀ ਤੋਂ ਮੋਦੀ ਪੰਜਾਬ ਦੌਰੇ ‘ਤੇ ਹਨ। ਇੱਕ ਪਾਸੇ ਭਾਜਪਾ ਦੀ ਤਿਆਰੀ ਹੈ ਅਤੇ ਦੂਜੇ ਪਾਸੇ ਕਿਸਾਨਾਂ ਦੀ ਧਮਕੀ ਵੀ ਹੈ। ਦਰਅਸਲ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੇ ਵਾਅਦੇ, ਲਖੀਮਪੁਰ ਹਿੰਸਾ ਮਾਮਲੇ ‘ਚ ਭਾਜਪਾ ਨੇਤਾ ਅਜੇ ਮਿਸ਼ਰਾ ਟੈਨੀ ‘ਤੇ ਕਾਰਵਾਈ ਨਾ ਹੋਣ ਅਤੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲਣ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਹਾਲਾਂਕਿ ਭਾਜਪਾ ਨੂੰ ਉਮੀਦ ਹੈ ਕਿ ਇਸ ਵਾਰ ਪੀਐਮ ਦੀ ਰੈਲੀ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਇਸ ਵਾਰ ਭਾਜਪਾ ਨੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਦੀਆਂ ਤਿੰਨ ਰੈਲੀਆਂ ਕਰਨ ਦੀ ਯੋਜਨਾ ਬਣਾਈ ਹੈ।
ਪ੍ਰਧਾਨ ਮੰਤਰੀ ਮੋਦੀ 14 ਫਰਵਰੀ ਨੂੰ ਜਲੰਧਰ ਵਿੱਚ ਪਹਿਲੀ ਜਨ ਸਭਾ ਨੂੰ ਸੰਬੋਧਨ ਕਰਨਗੇ।
ਦੂਜੀ ਜਨਤਕ ਮੀਟਿੰਗ 16 ਫਰਵਰੀ ਨੂੰ ਪਠਾਨਕੋਟ ਵਿੱਚ
17 ਫਰਵਰੀ ਨੂੰ ਅਬੋਹਰ ਵਿੱਚ ਤੀਜੀ ਜਨ ਸਭਾ ਨੂੰ ਸੰਬੋਧਨ ਕਰਨਗੇ।












