June 28, 2026, 8:36 pm
----------- Advertisement -----------
HomeNewsLatest Newsਪ੍ਰਿਅੰਕਾ ਗਾਂਧੀ ਦੀ ਰੈਲੀ ਵਿੱਚ ਵੀ ਰੁੱਸ ਗਏ ਨਵਜੋਤ ਸਿੱਧੂ

ਪ੍ਰਿਅੰਕਾ ਗਾਂਧੀ ਦੀ ਰੈਲੀ ਵਿੱਚ ਵੀ ਰੁੱਸ ਗਏ ਨਵਜੋਤ ਸਿੱਧੂ

Published on

----------- Advertisement -----------

ਧੂਰੀ : – ਪ੍ਰਿਅੰਕਾ ਗਾਂਧੀ ਅੱਜ ਪੰਜਾਬ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰ ਰਹੇ ਹਨ। ਪਹਿਲਾਂ ਉਹਨਾਂ ਦੀ ਰੈਲੀ ਕੋਟਕਪੂਰਾ ਸੀ ਤੇ ਬਾਅਦ ਵਿੱਚ ਧੂਰੀ ‘ਚ ਰੈਲੀ ਸੀ। ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਦੀ ਰੈਲੀ ‘ਚ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਰਾਜ਼ ਹੋ ਗਏ। ਨਵਜੋਤ ਸਿੰਘ ਸਿੱਧੂ ਸਟੇਜ ‘ਤੇ ਮੌਜੂਦ ਸਨ, ਪਰ ਉਨ੍ਹਾਂ ਨੇ ਰੈਲੀ ਨੂੰ ਸੰਬੋਧਨ ਕਰਨ ਤੋਂ ਇਨਕਾਰ ਕਰ ਦਿੱਤਾ।
ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਚੋਣ ਪ੍ਰਚਾਰ ਦੌਰਾਨ ਖੁਦ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਦੇ ਰਹੇ ਪੰਜਾਬ ਮਾਡਲ ਦੇ ਰੂਪ ਵਿੱਚ ਆਪਣਾ ਵੱਖਰਾ ਏਜੰਡਾ ਦੇ ਰਹੇ ਸਨ। ਰਾਹੁਲ ਗਾਂਧੀ ਦੀ ਰੈਲੀ ਦੌਰਾਨ ਜਦੋਂ ਸਿੱਧੂ ਨੇ ਸਟੇਜ ਤੋਂ ਸੀਐਮ ਚਿਹਰਾ ਦੇਣ ਦੀ ਮੰਗ ਉਠਾਈ ਤਾਂ ਰਾਹੁਲ ਨੇ ਕਿਹਾ ਕਿ ਉਹ ਵਰਕਰਾਂ ਅਤੇ ਜਨਤਾ ਦੀ ਰਾਏ ਲੈਣਗੇ।
ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਗਿਆ। ਜਿਸ ਦਿਨ ਸੀਐਮ ਚਿਹਰੇ ਦਾ ਐਲਾਨ ਹੋਇਆ, ਅਖੀਰ ਤੱਕ ਸਿੱਧੂ ਇਹ ਮੰਨ ਰਹੇ ਸਨ ਕਿ ਰਾਹੁਲ ਉਨ੍ਹਾਂ ਦਾ ਨਾਂ ਲੈਣਗੇ। ਸਿੱਧੂ ਨੂੰ ਪ੍ਰਿਅੰਕਾ ਗਾਂਧੀ ਦਾ ਕਰੀਬੀ ਮੰਨਿਆ ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧ ਦੇ ਬਾਵਜੂਦ ਸਿੱਧੂ ਦੀ ਪਾਰਟੀ ‘ਚ ਐਂਟਰੀ ਪ੍ਰਿਅੰਕਾ ਦੇ ਕਹਿਣ ‘ਤੇ ਹੀ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...