November 5, 2026, 11:41 pm
----------- Advertisement -----------
HomeNewsBreaking Newsਆਪਣੇ ਭਾਈ ਰਾਹੁਲ ਗਾਂਧੀ ਲਈ ਆਪਣੀ ਜਾਨ ਦੇ ਦੇਵਾਂਗੀ, ਪ੍ਰਿਅੰਕਾ ਵਾਡਰਾ ਨੇ...

ਆਪਣੇ ਭਾਈ ਰਾਹੁਲ ਗਾਂਧੀ ਲਈ ਆਪਣੀ ਜਾਨ ਦੇ ਦੇਵਾਂਗੀ, ਪ੍ਰਿਅੰਕਾ ਵਾਡਰਾ ਨੇ ਮੁੱਖ ਮੰਤਰੀ ਯੋਗੀ ‘ਤੇ ਕੀਤਾ ਪਲਟਵਾਰ

Published on

----------- Advertisement -----------

ਨਵੀਂ ਦਿੱਲੀ, 13 ਫਰਵਰੀ 2022 – ਕਾਂਗਰਸ ਪਾਰਟੀ ਦੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਜਵਾਬ ਦਿੱਤਾ ਹੈ। ਉਸ ਟਵੀਟ ਵਿੱਚ ਕਿਹਾ ਗਿਆ ਸੀ ਕਿ ਆਪਸੀ ਝਗੜੇ ਅਤੇ ਭਰਾ-ਭੈਣ ਦੀ ਸਰਦਾਰੀ ਕਾਰਨ ਕਾਂਗਰਸ ਡੁੱਬ ਜਾਵੇਗੀ। ਪ੍ਰਿਅੰਕਾ ਗਾਂਧੀ ਨੇ ਇਸ ਤਰ੍ਹਾਂ ਦੀਆਂ ਗੱਲਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

ਪ੍ਰਿਅੰਕਾ ਨੇ ਕਿਹਾ ਕਿ ਮੈਂ ਆਪਣੇ ਭਰਾ ਲਈ ਆਪਣੀ ਜਾਨ ਦੇ ਦੇਵਾਂਗੀ ਅਤੇ ਮੇਰਾ ਭਰਾ ਵੀ ਮੇਰੇ ਲਈ ਆਪਣੀ ਜਾਨ ਦੇ ਦੇਵੇਗਾ, ਫਿਰ ਵਿਵਾਦ ਕਿਸ ਗੱਲ ਦਾ ਹੈ। ਯੋਗੀ ਜੀ ਦੇ ਮਨ ਵਿੱਚ ਵਿਵਾਦ ਹੈ। ਅਜਿਹਾ ਲਗਦਾ ਹੈ ਕਿ ਉਹ ਸ਼ਾਇਦ ਉਸ ਵਿਵਾਦ ਦੀ ਗੱਲ ਕਰ ਰਹੇ ਹਨ ਜੋ ਉਨ੍ਹਾਂ, ਮੋਦੀ ਜੀ ਅਤੇ ਅਮਿਤ ਸ਼ਾਹ ਜੀ ਵਿਚਕਾਰ ਹੈ।

ਇਸ ਤੋਂ ਪਹਿਲਾਂ ਐਤਵਾਰ ਨੂੰ ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਪੰਜਾਬ ਦੇ ਕੋਟਕਪੂਰਾ ‘ਚ ਆਮ ਆਦਮੀ ਪਾਰਟੀ ਅਤੇ ਭਾਜਪਾ ‘ਤੇ ਤਿੱਖੇ ਹਮਲੇ ਕੀਤੇ। ਆਮ ਆਦਮੀ ਪਾਰਟੀ (ਆਪ) ਕਿੱਥੋਂ ਪੈਦਾ ਹੋਈ ? ਉਹ ਆਰ.ਐਸ.ਐਸ. ਆਮ ਆਦਮੀ ਪਾਰਟੀ ਦੇ ਆਗੂ ਖੁਦ ਕਹਿੰਦੇ ਹਨ ਕਿ ਅਸੀਂ ਭਾਜਪਾ ਤੋਂ ਵੱਡੇ ਹਾਂ।

ਇਸ ਦੇ ਨਾਲ ਹੀ ਭਾਜਪਾ ‘ਤੇ ਚੁਟਕੀ ਲੈਂਦਿਆਂ ਪ੍ਰਿਅੰਕਾ ਨੇ ਕਿਹਾ ਕਿ ਤੁਸੀਂ ਲੋਕ ਨਾ ਭੁੱਲੋ, 2014 ‘ਚ ਭਾਜਪਾ ਨੇ ਗੁਜਰਾਤ ਮਾਡਲ ਕਹਿ ਕੇ ਲੋਕਾਂ ਨੂੰ ਮੂਰਖ ਬਣਾਇਆ ਸੀ। ਪੰਜਾਬ ਦੀ ਸਰਕਾਰ ਦਿੱਲੀ ਤੋਂ ਨਹੀਂ ਚੱਲਣੀ ਚਾਹੀਦੀ। ਚਰਨਜੀਤ ਸਿੰਘ ਚੰਨੀ ਆਮ ਲੋਕਾਂ ਦੇ ਆਗੂ ਹਨ। ਇਸ ਦੌਰਾਨ ਪ੍ਰਿਅੰਕਾ ਨੇ ਲਖੀਮਪੁਰ ਕਾਂਡ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਕਈ ਕਿਸਾਨਾਂ ਦੀਆਂ ਜਾਨਾਂ ਗਈਆਂ ਪਰ ਫਿਰ ਵੀ ਤੁਸੀਂ ਝੁਕਿਆ ਨਹੀਂ। ਇਹ ਹੈ ਪੰਜਾਬੀਅਤ।

ਪ੍ਰਿਅੰਕਾ ਨੇ ਕਿਹਾ ਕਿ ਇੱਥੇ 5 ਸਾਲ ਤੋਂ ਸਾਡੀ ਸਰਕਾਰ ਹੈ। ਇਹ ਸੱਚ ਹੈ ਕਿ ਉਸ ਸਰਕਾਰ ਵਿੱਚ ਕੁਝ ਕਮੀਆਂ ਸਨ। ਕਈ ਰਸਤੇ ਵਿਚ ਹੀ ਗੁੰਮ ਹੋ ਗਏ। ਕੈਪਟਨ ‘ਤੇ ਨਿਸ਼ਾਨਾ ਸਾਧਦੇ ਹੋਏ ਪ੍ਰਿਯੰਕਾ ਨੇ ਕਿਹਾ ਕਿ ਪੰਜਾਬ ‘ਚੋਂ ਸਰਕਾਰ ਚੱਲਣੀ ਬੰਦ ਹੋ ਗਈ ਹੈ। ਉਸ ਸਰਕਾਰ ਦੀ ਸ਼ੁਰੂਆਤ ਦਿੱਲੀ ਤੋਂ ਕੀਤੀ ਗਈ ਸੀ ਅਤੇ ਦਿੱਲੀ ਵਿਚ ਇਸ ਦੀ ਸ਼ੁਰੂਆਤ ਭਾਜਪਾ ਸਰਕਾਰ ਨੇ ਕੀਤੀ ਸੀ ਨਾ ਕਿ ਕਾਂਗਰਸ ਪਾਰਟੀ ਨੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...