September 28, 2026, 1:27 am
----------- Advertisement -----------
HomeNewsLatest Newsਡਿਪਟੀ ਸੀਐਮ ਓ ਪੀ ਸੋਨੀ ਦੇ ਹਲਕੇ ਵਿਚੋਂ ਫੜੀ ਸ਼ਰਾਬ; ਭਾਜਪਾ ਉਮੀਦਵਾਰ...

ਡਿਪਟੀ ਸੀਐਮ ਓ ਪੀ ਸੋਨੀ ਦੇ ਹਲਕੇ ਵਿਚੋਂ ਫੜੀ ਸ਼ਰਾਬ; ਭਾਜਪਾ ਉਮੀਦਵਾਰ ਨੇ ਲਾਏ ਗੰਭੀਰ ਆਰੋਪ

Published on

----------- Advertisement -----------

ਅੰਮਿ੍ਤਸਰ : – ਐਤਵਾਰ ਨੂੰ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਦੇ ਹਲਕੇ ਵਿਚੋਂ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਈਆਂ ਹਨ। ਜਿਸ ਘਰ ਤੋਂ ਸ਼ਰਾਬ ਮਿਲੀ ਹੈ, ਉਹ ਇੱਕ ਕਾਂਗਰਸੀ ਦਾ ਘਰ ਹੈ। ਜਦੋਂ ਇਹ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਜਾ ਰਹੀਆਂ ਸਨ ਤਾਂ ਭਾਜਪਾ ਉਮੀਦਵਾਰ ਡਾ: ਰਾਮ ਚਾਵਲਾ ਵੀ ਮੌਕੇ ‘ਤੇ ਪਹੁੰਚ ਗਏ ਅਤੇ ਓਮ ਪ੍ਰਕਾਸ਼ ਸੋਨੀ ‘ਤੇ ਸ਼ਰਾਬ ਵੰਡ ਕੇ ਵੋਟਾਂ ਲੈਣ ਦਾ ਦੋਸ਼ ਲਗਾਇਆ |
ਜਾਣਕਾਰੀ ਅਨੁਸਾਰ ਇਹ ਘਟਨਾ ਹਰੀਪੁਰਾ ਦੀ ਹੈ। ਪੁਲਿਸ ਨੇ ਸਵੇਰੇ ਉੱਥੇ ਪਹੁੰਚ ਕੇ ਛਾਪੇਮਾਰੀ ਕੀਤੀ। ਭਾਰੀ ਮਾਤਰਾ ਵਿੱਚ ਸ਼ਰਾਬ ਦੀਆਂ ਪੇਟੀਆਂ ਅਤੇ ਕਾਂਗਰਸ ਦੀ ਪ੍ਰਚਾਰ ਸਮੱਗਰੀ ਵੀ ਬਰਾਮਦ ਹੋਈ ਹੈ। ਜਿਸ ਨੂੰ ਪੁਲਿਸ ਨੇ ਜ਼ਬਤ ਕਰ ਲਿਆ ਹੈ। ਇਸ ਦੇ ਨਾਲ ਹੀ ਡਾ: ਰਾਮ ਚਾਵਲਾ ਵੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਕਾਂਗਰਸ ਸਰਕਾਰ ਅਤੇ ਉਪ ਮੁੱਖ ਮੰਤਰੀ ਓਪੀ ਸੋਨੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਡਾਕਟਰ ਰਾਮ ਚਾਵਲਾ ਨੇ ਕਿਹਾ ਕਿ ਉਹ ਇਸ ਘਟਨਾ ਦੀ ਰਿਪੋਰਟ ਚੋਣ ਕਮਿਸ਼ਨ ਨੂੰ ਦੇਣਗੇ।
ਡਾਕਟਰ ਰਾਮ ਚਾਵਲਾ ਨੇ ਦੋਸ਼ ਲਾਇਆ ਹੈ ਕਿ ਇਹ ਘਰ, ਜਿਸ ਤੋਂ ਇਹ ਸ਼ਰਾਬ ਬਰਾਮਦ ਹੋਈ ਹੈ, ਇਕ ਕਾਂਗਰਸੀ ਦਾ ਹੈ। ਸੋਨੀ ਇਲਾਕੇ ਵਿੱਚ ਸ਼ਰਾਬ ਵੰਡ ਕੇ ਵੋਟਾਂ ਮੰਗ ਰਹੇ ਹਨ। ਉਹ ਇਸ ਬਾਰੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨਗੇ। ਫਿਲਹਾਲ ਪੁਲਸ ਨੇ ਸ਼ਰਾਬ ਅਤੇ ਹੋਰ ਚੋਣ ਸਮੱਗਰੀ ਜ਼ਬਤ ਕਰ ਲਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...