November 14, 2026, 2:33 am
----------- Advertisement -----------
HomeNewsBreaking News20 ਫਰਵਰੀ ਪੰਜਾਬ ਦੀ ਕਿਸਮਤ ਬਦਲਣ ਦਾ ਦਿਨ : ਭਗਵੰਤ ਮਾਨ

20 ਫਰਵਰੀ ਪੰਜਾਬ ਦੀ ਕਿਸਮਤ ਬਦਲਣ ਦਾ ਦਿਨ : ਭਗਵੰਤ ਮਾਨ

Published on

----------- Advertisement -----------

ਗੁਰਦਾਸਪੁਰ : – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਐਤਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਬਟਾਲਾ, ਕਾਦੀਆਂ ਅਤੇ ਹਰਗੋਬਿੰਦਪੁਰ ਦੇ ਵੱਖ- ਵੱਖ ਇਲਾਕਿਆਂ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਬਟਾਲਾ ਤੋਂ ‘ਆਪ’ ਉਮੀਦਵਾਰ ਸ਼ੈਰੀ ਕਲਸੀ, ਕਾਦੀਆਂ ਤੋਂ ਉਮੀਦਵਾਰ ਜਗਰੂਪ ਸਿੰਘ ਸੇਖਵਾਂ ਅਤੇ ਸ੍ਰੀ ਹਰਗੋਬਿੰਦਰਪੁਰ ਤੋਂ ਐਡਵੋਕੇਟ ਅਮਰਪਾਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਝਾੜੂ ਦਾ ਬਟਨ ਦੱਬ ਕੇ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ।

ਲੋਕਾਂ ਵਿੱਚ ਭਗਵੰਤ ਮਾਨ ਪ੍ਰਤੀ ਕਾਫ਼ੀ ਉਤਸ਼ਾਹ ਦਾ ਮਹੌਲ ਸੀ। ਭਾਰੀ ਸੰਖਿਆਂ ਵਿਚ ਮਾਨ ਨੂੰ ਦੇਖਣ ਅਤੇ ਸੁਣਨ ਲਈ ਲੋਕ ਪਹੁੰਚ ਰਹੇ ਸਨ ਅਤੇ ਥਾਂ- ਥਾਂ ਉਸਦਾ ਸਵਾਗਤ ਕਰ ਰਹੇ ਸਨ। ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ 20 ਫਰਵਰੀ ਦਾ ਦਿਨ ਪੰਜਾਬ ਦੀ ਕਿਸਮਤ ਬਦਲਣ ਦਾ ਦਿਨ ਹੈ। ਇਹ ਦਿਨ ਭ੍ਰਿਸ਼ਟਾਚਾਰ ਅਤੇ ਮਾਫੀਆ ਤੋਂ ਛੁਟਾਕਰਾ ਪਾਉਣ ਦਾ ਦਿਨ ਹੈ। ਪੰਜਾਬ ਦੀ ਜਵਾਨੀ ਅਤੇ ਕਿਸਾਨੀ ਬਚਾਉਣ ਦਾ ਅਤੇ ਆਪਣੇ ਬੱਚਿਆਂ ਦਾ ਭਵਿੱਖ ਬਚਾਉਣ ਦਾ ਦਿਨ ਹੈ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ 20 ਫਰਵਰੀ ਨੂੰ ਬਿਨ੍ਹਾਂ ਕਿਸੇ ਦੇ ਵਰਗਲਾਵੇ ਵਿੱਚ ਆਉਣ ਤੋਂ ਪੰਜਾਬ ਨੂੰ ਬਚਾਉਣ ਲਈ ਵੋਟਾਂ ਪਾਉਣ।

ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ 50 ਸਾਲਾਂ ਤੋਂ ਅਕਾਲੀ, ਭਾਜਪਾ ਅਤੇ ਕਾਂਗਰਸ ਤੋਂ ਧੋਖ਼ਾ ਖਾਂਦੇ ਰਹੇ ਹਨ। ਇਸ ਵਾਰ ਪੰਜਾਬ ਦੇ ਲੋਕ ਧੋਖ਼ਾ ਨਹੀਂ ਖਾਣਗੇ। ਪਹਿਲਾ ਲੋਕਾਂ ਕੋਲ ਚੰਗਾ ਵਿਕਲਪ ਨਹੀਂ ਸੀ, ਇਸ ਲਈ ਉਹ ਅਕਾਲੀ ਤੇ ਭਾਜਪਾ ਤੋਂ ਤੰਗ ਆ ਕੇ ਕਾਂਗਰਸ ਨੂੰ ਵੋਟਾਂ ਦਿੰਦੇ ਸਨ ਅਤੇ ਕਾਂਗਰਸ ਤੋਂ ਤੰਗ ਆ ਕੇ ਅਕਾਲੀ ਨੂੰ ਚੁਣਦੇ ਸਨ। ਦੋਨਾਂ ਪਾਰਟੀਆਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਅਤੇ ਲੋਕਾਂ ਦੇ ਪੈਸੇ ਨਾਲ ਆਪਣੇ ਘਰ ਦੀਆਂ ਤਿਜੌਰੀਆਂ ਭਰ ਲਈਆਂ। ਇਸ ਵਾਰ ਲੋਕਾਂ ਕੋਲ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਚੰਗਾ ਅਤੇ ਇਮਾਨਦਾਰ ਵਿਕਲਪ ਹੈ। ਇਸ ਵਾਰ ਲੋਕ ਬਦਲਾਅ ਲਈ ਵੋਟ ਪਾਉਣਗੇ ਅਤੇ ਕਾਂਗਰਸ ਅਤੇ ਅਕਾਲੀ ਦਲ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਤੋਂ ਛੁਟਕਾਰਾ ਪਾਉਣਗੇ।

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਪੂਰੀ ਤਰ੍ਹਾਂ ਖਰੀ ਉਤਰੇਗੀ। ‘ਆਪ’ ਸਰਕਾਰ ਆਮ ਲੋਕਾਂ ਦੀ ਸਰਕਾਰ ਹੋਵੇਗੀ। ਅਸੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਾਂਗੇ ਅਤੇ ਉਨ੍ਹਾਂ ਦੀ ਖੁਸ਼ਹਾਲੀ ਵਾਪਸ ਕਰਾਂਗੇ। ਅਸੀਂ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਵਪਾਰ ਨੂੰ ਬਚਾਵਾਂਗੇ। ਨੌਜਵਾਨਾਂ ਨੂੰ ਚੰਗੀ ਸਿੱਖਿਆ ਅਤੇ ਰੋਜ਼ਗਾਰ ਦੇਵਾਂਗੇ। ਕਿਸਾਨਾਂ ਨੂੰ ਫ਼ਸਲਾਂ ਦੀਆਂ ਵਾਜ਼ਬ ਕੀਮਤਾਂ ਦੇਵਾਂਗੇ। ਫਸਲਾਂ ਦਾ ਉਤਪਾਦਨ ਵਧਾਵਾਂਗੇ ਅਤੇ ਸਮੇਂ ਸਿਰ ਫਸਲਾਂ ਦਾ ਭੁਗਤਾਨ ਕਰਾਂਗੇ। ਵਪਾਰੀ ਵਰਗ ਦੀਆਂ ਸਮੱਸਿਆਵਾਂ ਖ਼ਤਮ ਕਰਨ ਲਈ ਰੇਡ ਰਾਜ ਅਤੇ ਇੰਸਪੈਕਟਰ ਰਾਜ ਨੂੰ ਪੂਰੀ ਤਰ੍ਹਾਂ ਖ਼ਤਮ ਕਰਾਂਗੇ। ਪੰਜਾਬ ਦੇ ਵਿਕਾਸ ਲਈ ਇੱਕ ਸਥਿਰ ਅਤੇ ਇਮਾਨਦਾਰ ਸਰਕਾਰ ਦੀ ਜ਼ਰੂਰਤ ਹੈ। ਸਾਨੂੰ ਸਿਰਫ ਇੱਕ ਮੌਕਾ ਦੇਵੋ। ਅਸੀਂ ਤੁਹਾਨੂੰ ਨਿਰਾਸ਼ ਨਹੀਂ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...