November 14, 2026, 2:45 am
----------- Advertisement -----------
HomeNewsBreaking News2022 ਦੀਆਂ ਚੋਣਾਂ ਪੰਜਾਬ ਨੂੰ ਰਿਵਾਇਤੀ ਸਿਆਸੀ ਪਾਰਟੀਆਂ ਤੋਂ ਬਚਾਉਣ ਦਾ ਸੁਨਿਹਰੀ...

2022 ਦੀਆਂ ਚੋਣਾਂ ਪੰਜਾਬ ਨੂੰ ਰਿਵਾਇਤੀ ਸਿਆਸੀ ਪਾਰਟੀਆਂ ਤੋਂ ਬਚਾਉਣ ਦਾ ਸੁਨਿਹਰੀ ਮੌਕਾ: ਕੇਜਰੀਵਾਲ

Published on

----------- Advertisement -----------

Golden opportunities to save Punjabਅੰਮ੍ਰਿਤਸਰ, 14 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ‘ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੀਤੇ 13 ਦਿਨ ਫਰਵਰੀ ਨੂੰ ਗੁਰੂ ਕੀ ਨਗਰੀ ਵਿੱਚ ਪਾਰਟੀ ਦੇ ਉਮੀਦਵਾਰਾਂ ਡਾ. ਜੀਵਨਜੋਤ ਕੌਰ, ਡਾ. ਜਸਬੀਰ ਸਿੰਘ, ਡਾ. ਅਜੇ ਗੁਪਤਾ, ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ (ਆਈ.ਪੀ.ਐਸ) ਲਈ ਚੋਣ ਪ੍ਰਚਾਰ ਕੀਤਾ।

ਆਪਣੇ ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ 2022 ਦੀਆਂ ਚੋਣਾਂ ਪੰਜਾਬ ਨੂੰ ਰਿਵਾਇਤੀ ਸਿਆਸੀ ਪਾਰਟੀਆਂ ਤੋਂ ਦੀ ਲੁੱਟ ਖਸੁੱਟ ਤੋਂ ਬਚਾਉਣ ਦਾ ਇੱਕ ਸੁਨਿਹਰੀ ਮੌਕਾ ਹੈ। ਇਸ ਲਈ ਅੰਮ੍ਰਿਤਸਰ ਵਾਸੀ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਇੱਕ ਇੱਕ ਵੋਟ ਪਾ ਕੇ ਜਿਤਾਉਣ ਤਾਂ ਜੋ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਸੂਬੇ ਦਾ ਸਰਵ ਪੱਖੀ ਵਿਕਾਸ ਕੀਤਾ ਜਾ ਸਕੇ।

ਐਤਵਾਰ ਨੂੰ ਗੁਰੂ ਕੀ ਨਗਰੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸਾਬਕਾ ਪੁਲੀਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਦੇ ਹੱਕ ਵਿੱਚ ਅੰਮ੍ਰਿਤਸਰ ਉਤਰੀ, ਡਾ. ਇੰਦਰਬੀਰ ਸਿੰਘ ਨਿੱਝਰ ਲਈ ਅੰਮ੍ਰਿਤਸਰ ਦੱਖਣੀ, ਡਾ. ਅਜੇ ਗੁਪਤਾ ਲਈ ਅੰਮ੍ਰਿਤਸਰ ਕੇਂਦਰੀ, ਡਾ. ਜਸਬੀਰ ਸਿੰਘ ਲਈ ਅੰਮ੍ਰਿਤਸਰ ਪੱਛਮੀ ਅਤੇ ਡਾ. ਜੀਵਨਜੋਤ ਕੌਰ ਲਈ ਅੰਮ੍ਰਿਤਸਰ ਪੂਰਬੀ ਹਲਕੇ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ।

ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਇਸ ਸਰਹੱਦੀ ਹਲਕੇ ‘ਚ ਸਕੂਲਾਂ, ਕਾਲਜਾਂ, ਹਸਪਤਾਲਾਂ ਦੀ ਤਰੱਕੀ ਲਈ ਕੋਈ ਕਦਮ ਨਹੀਂ ਚੁੱਕਿਆ। ਉਦਯੋਗਾਂ ਨੂੰ ਬਰਬਾਦ ਕਰ ਦਿੱਤਾ। ਉਨਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਗੁਰੂ ਕੀ ਨਗਰੀ ਸਮੇਤ ਸਰਹੱਦੀ ਜ਼ਿਲ੍ਹੇ ਵਿੱਚ ਉਦਯੋਗਾਂ ਨੂੰ ਵਿਕਸਤ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਚੰਗੀ ਤੇ ਸਸਤੀ ਸਿੱਖਿਆ ਅਤੇ ਇਲਾਜ ਪ੍ਰਦਾਨ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...