August 12, 2026, 11:42 pm
----------- Advertisement -----------
HomeNewsBreaking Newsਕੈਨੇਡਾ ਤੋਂ ਅੰਮ੍ਰਿਤਸਰ ਸਿੱਧੀਆਂ ਉਡਾਣਾਂ ਲਈ Canada ਦੇ MP ਨੂੰ ਆਨਲਾਈਨ ਅਤੇ...

ਕੈਨੇਡਾ ਤੋਂ ਅੰਮ੍ਰਿਤਸਰ ਸਿੱਧੀਆਂ ਉਡਾਣਾਂ ਲਈ Canada ਦੇ MP ਨੂੰ ਆਨਲਾਈਨ ਅਤੇ ਕਾਗਜ਼ ‘ਤੇ ਕੀਤੇ ਦਸਤਖਤ ਦੀਆਂ ਕਾਪੀਆਂ ਸੌਂਪੀਆਂ

Published on

----------- Advertisement -----------
  • ਕੈਨੇਡਾ ਤੋਂ ਅੰਮ੍ਰਿਤਸਰ ਸਿੱਧੀਆਂ ਉਡਾਣਾਂ ਲਈ ਕੈਨੇਡਾ ਦੀ ਸੰਸਦ ਵਿੱਚ ਦਾਇਰ ਪਟੀਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ
  • ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਕੈਨੇਡਾ ਵਾਸੀਆਂ ਅਤੇ ਸੰਸਦ ਮੈਂਬਰ ਬਰੈਡ ਵਿਸ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, ਫਰਵਰੀ 14, 2022 – ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਇੱਕ ਵਫ਼ਦ ਨੇ ਕੈਨੇਡਾ ਵਿੱਚ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਮਿਸ਼ਨ-ਫ੍ਰੇਜ਼ਰ ਕੈਨਿਯਨ-ਮੈਟਸਕੀ ਖੇਤਰ ਦੀ ਨੁਮਾਇੰਦਗੀ ਕਰਨ ਵਾਲੇ ਸੰਸਦ ਮੈਂਬਰ ਬ੍ਰੈਡ ਵਿੱਸ ਨਾਲ ਮੁਲਾਕਾਤ ਕਰਕੇ, ਉਹਨਾਂ ਨੂੰ ਸੰਸਦ ਵਿੱਚ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸੰਬੰਧੀ ਦਾਇਰ ਪਟੀਸ਼ਨ ਦੀਆਂ ਹਜ਼ਾਰਾਂ ਦਸਤਖਤ ਕੀਤੀਆਂ ਕਾਪੀਆਂ ਸੌਂਪੀਆਂ।

ਕੈਨੇਡਾ ਵਿੱਚ ਇਨੀਸ਼ੀਏਟਿਵ ਦੇ ਬੁਲਾਰੇ ਸਰੀ ਵਾਸੀ ਮੋਹਿਤ ਧੰਜੂ ਵਲੋਂ ਸੰਸਦ ਵਿੱਚ ਪਟੀਸ਼ਨ ਸ਼ੁਰੂ ਕੀਤੀ ਗਈ ਸੀ, ਜਿਸ ਨੂੰ ਬਰੈਡ ਵਿੱਸ ਦੁਆਰਾ ਸਮਰਥਨ ਦਿੱਤਾ ਗਿਆ ਸੀ। ਇਸ ਯਾਚਿਕਾ ਰਾਹੀਂ ਕੈਨੇਡਾ ਸਰਕਾਰ ਨੂੰ ਵੈਨਕੂਵਰ/ਟੋਰਾਂਟੋ ਤੋਂ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਓਣ ਲਈ ਵਿਕਲਪਾਂ ਦੀ ਖੋਜ ਅਤੇ ਸਰਗਰਮੀ ਨਾਲ ਵਕਾਲਤ ਕਰਨ ਲਈ ਬੇਨਤੀ ਕੀਤੀ ਗਈ ਹੈ।

ਵੈਨਕੂਵਰ ਤੋਂ ਪ੍ਰੈੱਸ ਨੂੰ ਜਾਰੀ ਕੀਤੇ ਇੱਕ ਬਿਆਨ ਵਿੱਚ ਇਨੀਸ਼ੀਏਟਿਵ ਦੇ ਉੱਤਰੀ ਅਮਰੀਕਾ ਕਨਵੀਨਰ ਅਨੰਤਦੀਪ ਸਿੰਘ ਢਿੱਲੋਂ ਨੇ ਕੈਨੇਡਾ ਵਾਸੀਆਂ ਅਤੇ ਸੰਸਦ ਮੈਂਬਰ ਬਰੈਡ ਵਿਸ ਵੱਲੋਂ ਮਿਲੇ ਵੱਡੇ ਸਹਿਯੋਗ ਦੀ ਸ਼ਲਾਘਾ ਕੀਤੀ।ਉਨ੍ਹਾਂ ਜਾਣਕਾਰੀ ਦਿੱਤੀ ਕਿ 30 ਦਿਨਾਂ (12 ਜਨਵਰੀ ਤੋਂ 11 ਫਰਵਰੀ ਤੱਕ) ਦੇ ਥੋੜ੍ਹੇ ਸਮੇਂ ਵਿੱਚ ਇਸ ਪਟੀਸ਼ਨ ਉੱਤੇ ਕੈਨੇਡਾ ਦੇ 14160 ਵਸਨੀਕਾਂ ਨੇ ਆਨਲਾਈਨ ਦਸਤਖਤ ਕੀਤੇ ਅਤੇ ਲਗਭਗ 5000 ਲੋਕਾਂ ਨੇ ਕਾਗਜ਼ ‘ਤੇ ਦਸਤਖਤ ਕੀਤੇ ਹਨ।

ਐਮ.ਪੀ. ਵਿੱਸ ਨੇ ਸਰੀ ਅਤੇ ਐਬਟਸਫੋਰਡ ਤੋਂ ਆਏ ਮੁਹਿੰਮ ਦੇ ਵਫ਼ਦ, ਜਿਸ ਵਿੱਚ ਮੋਹਿਤ ਧੰਜੂ, ਗੁਰਦੇਵ ਸਿੰਘ ਜੱਜ, ਰਾਜਵੰਤ ਸਿੰਘ ਸੰਧੂ, ਮਨਜੀਤ ਸਿੰਘ, ਮਨਵੀਰ ਸਿੰਘ ਗਰੇਵਾਲ ਅਤੇ ਸੁਖਦੀਪ ਸਿੰਘ ਔਲਖ ਸ਼ਾਮਲ ਸਨ, ਨੂੰ ਦੱਸਿਆ ਕਿ ਉਹ ਹੁਣ ਇਸ ਪਟੀਸ਼ਨ ਨੂੰ ਸੰਸਦ ਵਿੱਚ ਪੇਸ਼ ਕਰਨਗੇ ਅਤੇ ਸਰਕਾਰ ਤੋਂ ਇਸ ਮੁੱਦੇ ‘ਤੇ ਜਵਾਬ ਮੰਗਣਗੇ। ਉਨ੍ਹਾਂ ਅੱਗੇ ਦੱਸਿਆ ਕਿ ਉਹ ਏਅਰ ਕੈਨੇਡਾ ਅਤੇ ਹੋਰਨਾਂ ਏਅਰਲਾਈਨ ਨਾਲ ਵੀ ਵਿਸ਼ੇਸ਼ ਮੀਟਿੰਗ ਕਰਨਗੇ ਤਾਂ ਜੋ ਉਨ੍ਹਾਂ ਨੂੰ ਅੰਮ੍ਰਿਤਸਰ ਨਾਲ ਸਿੱਧੇ ਹਵਾਈ ਸੰਪਰਕ ਬਾਰੇ ਆਪਣੇ ਹਲਕੇ ਅਤੇ ਕੈਨੇਡਾ ਦੇ ਪੰਜਾਬੀਆਂ ਦੀ ਇਸ ਮੰਗ ਤੋਂ ਜਾਣੂ ਕਰਵਾਇਆ ਜਾ ਸਕੇ।ਆਪਣੇ ਸੋਸ਼ਲ ਮੀਡੀਆ ‘ਤੇ ਜਾਰੀ ਇੱਕ ਵੀਡੀਓ ਵਿੱਚ ਐੱਮ.ਪੀ ਵਿੱਸ ਨੇ ਕਿਹਾ ਕਿ ਉਹ ਵੈਨਕੂਵਰ/ਟੋਰਾਂਟੋ ਅਤੇ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਬਾਰੇ ਕੈਨੇਡਾ ਵਿੱਚ ਰਹਿੰਦੇ ਪੰਜਾਬੀ ਪ੍ਰਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਣਗੇ।

ਧੰਜੂ ਨੇ ਭਾਈਚਾਰੇ ਦੇ ਹੋਰਨਾਂ ਮੈੰਬਰਾਂ ਸਮੇਤ ਐਮ.ਪੀ. ਵਿੱਸ ਨੂੰ ਹਜਾਰਾਂ ਲੋਕਾਂ ਵਲੋਂ ਦਸਤਖਤ ਕੀਤੀ ਗਈ ਪਟੀਸ਼ਨ ਦੀਆਂ ਕਾਪੀਆਂ ਸੌਂਪਦੇ ਹੋਏ ਕੈਨੇਡਾ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਦਾ ਇਸ ਮਹੱਤਵਪੂਰਨ ਕਾਰਜ ਵਿੱਚ ਵੱਡਮੁੱਲੇ ਸਮਰਥਨ ਲਈ ਧੰਨਵਾਦ ਕੀਤਾ ਅਤੇ ਪਟੀਸ਼ਨ ‘ਤੇ ਦਸਤਖਤ ਕਰਨ ਲਈ ਆਪਣਾ ਕੀਮਤੀ ਸਮਾਂ ਕੱਢਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।

ਉੱਧਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਮਾਮਲਿਆ ਬਾਰੇ ਸਕੱਤਰ ਸਮੀਪ ਸਿੰਘ ਗੁਮਟਾਲਾ (ਅਮਰੀਕਾ ਵਾਸੀ) ਅਤੇ ਅਨੰਤਦੀਪ ਸਿੰਘ ਢਿੱਲੋਂ ਨੇ ਆਨਲਾਈਨ ਕੰਪਿਊਟਰ ਰਾਹੀਂ ਇਸ ਮੀਟਿੰਗ ਵਿੱਚ ਸ਼ਾਮਲ ਹੁੰਦੇ ਹੋਏ ਕੈਨੇਡਾ ਦੇ ਪੰਜਾਬੀ ਮੂਲ਼ ਦੇ ਅਤੇ ਹੋਰਨਾਂ ਸੰਸਦ ਮੈਂਬਰਾਂ ਨੂੰ ਬਿਹਤਰ ਹਵਾਈ ਸੰਪਰਕ ਲਈ ਪ੍ਰਵਾਸੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਇਸ ਮੰਗ ਨੂੰ ਪੂਰਾ ਕਰਨ ਲਈ ਇਕੱਠੇ ਯਤਨ ਕਰਨ ਦੀ ਅਪੀਲ ਕੀਤੀ। ਗੁਮਟਾਲਾ ਨੇ ਦੱਸਿਆ ਕਿ ਸਾਡੀ ਟੀਮ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਸਰਕਾਰ ਅਤੇ ਵੱਖ-ਵੱਖ ਹਵਾਈ ਕੰਪਣੀਆਂ ਨੂੰ ਅੰਕੜਿਆਂ ਸਮੇਤ ਪੰਜਾਬੀਆਂ ਦੀ ਇਸ ਅਹਿਮ ਮੰਗ ਬਾਰੇ ਜਾਣੂ ਕਰਵਾ ਰਹੇ ਹਨ ਅਤੇ ਉਨ੍ਹਾਂ ਨੇ 2019 ਵਿੱਚ ਏਅਰ ਕੈਨੇਡਾ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਇਸ ਸੰਬੰਧੀ ਵਿਸ਼ੇਸ਼ ਅੰਕੜੇ ਵੀ ਪੇਸ਼ ਕੀਤੇ ਸਨ।

ਇਸ ਸੰਬੰਧ ਵਿੱਚ ਅੰਮ੍ਰਿਤਸਰ ਤੋਂ ਜਾਰੀ ਇੱਕ ਬਿਆਨ ਵਿੱਚ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਮਨਮੋਹਨ ਸਿੰਘ ਬਰਾੜ, ਜੋ ਕਿ ਲੰਮੇ ਸਮੇਂ ਤੋਂ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਓਣ ਲਈ ਯਤਨਸ਼ੀਲ ਹਨ, ਨੇ ਵੀ ਕੈਨੇਡਾ ਦੇ ਸੰਸਦ ਮੈਂਬਰ ਬਰੈਡ ਵਿੱਸ ਵੱਲੋਂ ਅਪਣਾਈ ਗਈ ਸਕਾਰਾਤਮਕ ਪਹੁੰਚ ਦਾ ਸਵਾਗਤ ਕੀਤਾ ਹੈ ਅਤੇ ਇਸ ਮੁੱਦੇ ਨੂੰ ਕੈਨੇਡਾ ਦੀ ਪਾਰਲੀਮੈਂਟ ਵਿੱਚ ਉਠਾਉਣ ਦੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕੈਨੇਡਾ ਦੇ ਹੋਰਨਾਂ ਸੰਸਦ ਮੈਂਬਰਾਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਏੇਅਰ ਕੈਨੇਡਾ ਸਮੇਤ ਵੈਸਟਜੈੱਟ, ਲੁਫਥਾਂਸਾ, ਕੇਐਲਐਮ-ਏਅਰ ਫਰਾਂਸ, ਬ੍ਰਿਟਿਸ਼ ਏਅਰਵੇਜ਼, ਸਵਿਸ ਆਦਿ ਏਅਰਲਾਈਨ ਜੋ ਕਿ ਟੋਰਾਂਟੋ ਜਾਂ ਵੈਨਕੂਵਰ ਲਈ ਉਡਾਣਾਂ ਚਲਾਉਂਦੀਆਂ ਹਨ, ਤੱਕ ਵੀ ਇਸ ਸੰਬੰਧੀ ਪਹੁੰਚ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...