November 14, 2026, 3:00 am
----------- Advertisement -----------
HomeNewsLatest Newsਅਮਿਤ ਸ਼ਾਹ ਦੇ ਨਸ਼ਿਆਂ ਵਾਲੇ ਬਿਆਨ 'ਤੇ ਸੁਨੀਲ ਜਾਖੜ ਨੇ ਕੀਤਾ ਪਲਟਵਾਰ

ਅਮਿਤ ਸ਼ਾਹ ਦੇ ਨਸ਼ਿਆਂ ਵਾਲੇ ਬਿਆਨ ‘ਤੇ ਸੁਨੀਲ ਜਾਖੜ ਨੇ ਕੀਤਾ ਪਲਟਵਾਰ

Published on

----------- Advertisement -----------

ਲੁਧਿਆਣਾ : – ਪੰਜਾਬ ਕਾਂਗਰਸ ਦੇ ਆਗੂ ਸੁਨੀਲ ਜਾਖੜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ ਦਾ ਦਫ਼ਤਰ ਖੋਲ੍ਹਣ ਬਾਰੇ ਦਿੱਤੇ ਬਿਆਨ ਦਾ ਮਜ਼ਾਕ ਉਡਾਇਆ ਹੈ। ਅਮਿਤ ਸ਼ਾਹ ਦੇ ਬਿਆਨ ‘ਤੇ ਚੁਟਕੀ ਲੈਂਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਹੁਣ ਬਹੁਤ ਦੇਰ ਹੋ ਗਈ ਹੈ। ਇਹ ਕੰਮ ਭਾਜਪਾ ਸਰਕਾਰ ਨੂੰ ਬਹੁਤ ਪਹਿਲਾ ਕਰਨਾ ਚਾਹੀਦਾ ਸੀ |
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਲੁਧਿਆਣਾ ‘ਚ ਕਿਹਾ ਸੀ ਕਿ ਜੇਕਰ ਪੰਜਾਬ ‘ਚ ਭਾਜਪਾ ਸਰਕਾਰ ਬਣੀ ਤਾਂ ਅਸੀਂ ਸੂਬੇ ਦੇ ਚਾਰ ਸ਼ਹਿਰਾਂ ‘ਚ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਸ਼ਾਖਾ ਦਫ਼ਤਰ ਸਥਾਪਿਤ ਕਰਾਂਗੇ। ਨਸ਼ਿਆਂ ਦੀ ਰੋਕਥਾਮ ਲਈ ਅਸੀਂ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਟਾਸਕ ਫੋਰਸ ਬਣਾਵਾਂਗੇ। ਸ਼ਾਹ ਨੇ ਕਿਹਾ ਸੀ ਕਿ ਪੀਐੱਮ ਮੋਦੀ ਦੀ ਅਗਵਾਈ ‘ਚ ਅਸੀਂ ਨਸ਼ਿਆਂ ਖਿਲਾਫ ਵੱਡੀ ਮੁਹਿੰਮ ਚਲਾਈ ਹੈ।
ਭਾਰਤ ਸਰਕਾਰ ਨੇ 2020 ਅਤੇ 2021 ਵਿੱਚ ਇੰਨੇ ਨਸ਼ੇ ਫੜੇ ਹਨ, ਜੋ 10 ਸਾਲਾਂ ਵਿੱਚ ਵੀ ਨਹੀਂ ਫੜੇ ਗਏ। ਪੰਜਾਬ ਵਿੱਚ ਇੱਕ ਅਜਿਹੀ ਸਰਕਾਰ ਚਾਹੀਦੀ ਹੈ ਜੋ ਨਸ਼ਿਆਂ ਨੂੰ ਫੜਨ ਵਿੱਚ ਮੋਦੀ ਸਰਕਾਰ ਦੀ ਮਦਦ ਕਰ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...