July 1, 2026, 3:50 pm
----------- Advertisement -----------
HomeNewsBreaking Newsਮੋਹਾਲੀ 'ਚ ਗੁਰਨਾਮ ਚੜੂਨੀ ਦੇ ਪਾਰਟੀ ਦਫਤਰ 'ਚ ਭੰਨਤੋੜ, ਦੋ ਨੌਜਵਾਨਾਂ ਦੀ...

ਮੋਹਾਲੀ ‘ਚ ਗੁਰਨਾਮ ਚੜੂਨੀ ਦੇ ਪਾਰਟੀ ਦਫਤਰ ‘ਚ ਭੰਨਤੋੜ, ਦੋ ਨੌਜਵਾਨਾਂ ਦੀ ਕੁੱਟਮਾਰ

Published on

----------- Advertisement -----------

ਮੋਹਾਲੀ, 14 ਫਰਵਰੀ 2022 – ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਸੰਯੁਕਤ ਸੰਘਰਸ਼ ਪਾਰਟੀ ਦੇ ਮੋਹਾਲੀ ਦੇ ਸੈਕਟਰ 97 ਸਥਿਤ ਦਫ਼ਤਰ ਵਿੱਚ ਐਤਵਾਰ ਦੇਰ ਰਾਤ ਨੂੰ ਅਣਪਛਾਤੇ ਨੌਜਵਾਨਾਂ ਵੱਲੋਂ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਚੜੂਨੀ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਉਨ੍ਹਾਂ ਦੇ ਬੇਟੇ ਅਰਸ਼ਪਾਲ ਨੇ ਦਫਤਰ ‘ਤੇ ਭੰਨਤੋੜ ਅਤੇ ਕੁੱਟਮਾਰ ਦਾ ਦੋਸ਼ ਲਗਾਇਆ ਹੈ। ਅਰਸ਼ਪਾਲ ਨੇ ਦੋਸ਼ ਲਾਏ ਕਿ ਨੌਜਵਾਨ ਹਮਲਾਵਰ ਚੜੂਨੀ ‘ਤੇ ਹਮਲਾ ਕਰਨ ਆਏ ਸਨ।

ਅਰਸ਼ਪਾਲ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ ਪਾਰਟੀ ਦਾ ਦਫ਼ਤਰ ਸੈਕਟਰ-97 ‘ਚ ਹੈ। ਰਾਤ ਕਰੀਬ 12 ਵਜੇ ਚਾਰ ਅਣਪਛਾਤੇ ਵਿਅਕਤੀ ਪਿਛਲੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਏ। ਦਫ਼ਤਰ ਵਿੱਚ ਗੌਰਵ ਅਤੇ ਇੱਕ ਹੋਰ ਰਸੋਈਆ ਮੌਜੂਦ ਸੀ। ਚਾਰੋਂ ਹਮਲਾਵਰਾਂ ਦੇ ਹੱਥਾਂ ਵਿੱਚ ਪਿਸਤੌਲ ਸਨ।

ਬਦਮਾਸ਼ਾਂ ਨੇ ਕਿਹਾ ਕਿ ਗੁਰਨਾਮ ਸਿੰਘ ਚੜੂਨੀ ਤੇ ਉਸ ਦਾ ਪੁੱਤਰ ਕਿੱਥੇ ਹਨ, ਉਨ੍ਹਾਂ ਨੂੰ ਸਿਆਸਤ ਸਿਖਾਉਣ ਆਏ ਹਨ। ਹਾਲਾਂਕਿ ਚੜੂਨੀ ਅਤੇ ਉਸ ਦੇ ਪੁੱਤਰ ਉਸ ਸਮੇਂ ਉੱਥੇ ਨਹੀਂ ਸਨ। ਜਿਸ ਤੋਂ ਬਾਅਦ ਹਮਲਾਵਰਾਂ ਨੇ ਦੋਵਾਂ ਦੀ ਕੁੱਟਮਾਰ ਵੀ ਕੀਤੀ ਅਤੇ ਜ਼ਖਮੀ ਹੋਏ ਨੌਜਵਾਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਸਾਰੇ ਮਾਮਲੇ ਦੀ ਥਾਣੇ ‘ਚ ਸ਼ਿਕਾਇਤ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...