ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੈਲੀਕਾਪਟਰ ਨੇ ਗੁਰਦਾਸਪੁਰ ਲਈ ਉਡਾਣ ਭਰ ਲਈ ਹੈ। ਦਰਅਸਲ ਰਾਹੁਲ ਗਾਂਧੀ ਹੁਸ਼ਿਆਰਪੁਰ ਤੋਂ ਬਾਅਦ ਗੁਰਦਾਸਪੁਰ ‘ਚ ਰੈਲੀ ਨੂੰ ਸੰਬੋਧਨ ਕਰਨਗੇ। ਇਸ ਲਈ ਚਰਨਜੀਤ ਸਿੰਘ ਚੰਨੀ ਹੁਣ ਸਿੱਧੇ ਗੁਰਦਾਸਪੁਰ ਜਾਣਗੇ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਕਰਕੇ ਚੰਨੀ ਦੇ ਹੈਲੀਕਾਪਟਰ ਨੂੰ ਚੰਡੀਗੜ੍ਹ ਤੋਂ ਉਡਾਣ ਨਹੀਂ ਭਰਨ ਦਿੱਤੀ ਗਈ ਜਿਸ ਕਾਰਨ ਉਹ ਹੁਸ਼ਿਆਰਪੁਰ ‘ਚ ਹੋਣ ਵਾਲੀ ਰਾਹੁਲ ਗਾਂਧੀ ਦੀ ਰੈਲੀ ‘ਚ ਸ਼ਾਮਲ ਨਹੀਂ ਹੋ ਸਕੇ ਸਨ। ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਏਅਰਪੋਰਟ ਅਥਾਰਟੀ ਨੇ ਨੋ ਫਲਾਇੰਗ ਜ਼ੋਨ ਐਲਾਨਿਆ ਹੋਇਆ ਹੈ। ਹਾਲਾਂਕਿ ਚੰਨੀ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਲਈ ਡੀਜੀਐੱਸਸੀ ਵੱਲੋਂ ਇਜਾਜ਼ਤ ਦਿੱਤੀ ਗਈ ਸੀ ਪਰ ਇਸ ਦੇ ਬਾਵਜੂਦ ਹੈਲੀਕਾਪਟਰ ਉਡਾਣ ਨਹੀਂ ਭਰ ਸਕਿਆ।
----------- Advertisement -----------
CM ਚੰਨੀ ਦੇ ਚੌਪਰ ਨੇ ਭਰੀ ਉਡਾਣ, ਹੁਣ ਗੁਰਦਸਪੂਰ ‘ਚ ਰਾਹੁਲ ਦੀ ਰੈਲੀ ‘ਚ ਹੋਣਗੇ ਸ਼ਾਮਲ
Published on
----------- Advertisement -----------












