September 18, 2026, 11:45 am
----------- Advertisement -----------
HomeNewsLatest Newsਉੱਤਰ ਪ੍ਰਦੇਸ਼ ਦੇ ਦੂਜੇ ਪੜਾਅ ਦੀ ਵੋਟਿੰਗ ਵਿਚਾਲੇ ਮੋਦੀ ਅਤੇ ਯੋਗੀ ਨੇ...

ਉੱਤਰ ਪ੍ਰਦੇਸ਼ ਦੇ ਦੂਜੇ ਪੜਾਅ ਦੀ ਵੋਟਿੰਗ ਵਿਚਾਲੇ ਮੋਦੀ ਅਤੇ ਯੋਗੀ ਨੇ ਦਿੱਤਾ ਬਿਆਨ, ਸੀ ਐਮ ਯੋਗੀ ਹਿਜਾਬ ਵਿਵਾਦ ‘ਤੇ ਕਹਿ ਗਏ ਵੱਡੀ ਗੱਲ

Published on

----------- Advertisement -----------

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਅੱਜ ਵੋਟਿੰਗ ਹੋ ਰਹੀ ਹੈ। ਯੂਪੀ ਦੇ 9 ਜ਼ਿਲ੍ਹਿਆਂ ਦੀਆਂ 55 ਸੀਟਾਂ ਤੇ 586 ਉਮੀਦਵਾਰਾਂ ਦੀ ਕਿਸਮਤ ਦਾਅ ’ਤੇ ਲੱਗੀ ਹੋਈ ਹੈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੋਟਿੰਗ ਦੌਰਾਨ ਸੋਮਵਾਰ ਨੂੰ ਕਾਨਪੁਰ ‘ਚ ਚੋਣ ਰੈਲੀ ਕੀਤੀ। ਉਨ੍ਹਾਂ ਨੇ ਰੈਲੀ ਦੌਰਾਨ ਸਪਾ ਤੇ ਤੰਜ ਕਸਦਿਆਂ ਕਿਹਾ ਕਿ ਜੇਕਰ ਉਨ੍ਹਾਂ ਦਾ ਵੱਸ ਚਲਦਾ ਤਾਂ ਉਹ ਕਾਨਪੁਰ ਅਤੇ ਹੋਰ ਇਲਾਕਿਆਂ ਨੂੰ ਮਾਫੀਆਗੰਜ ਮੁਹੱਲੇ ਵਿੱਚ ਬਦਲ ਦਿੰਦੇ। ਹੁਣ ਉਨ੍ਹਾਂ ਦੀ ਮਾਫੀਆਗਿਰੀ ਆਪਣੇ ਆਖਰੀ ਸਾਹ ਗਿਣ ਰਹੀ ਹੈ। ਮੁਸਲਿਮ ਔਰਤਾਂ ਦੀ ਵੋਟ ‘ਤੇ ਉਨ੍ਹਾਂ ਕਿਹਾ- ਮੇਰੀਆਂ ਮੁਸਲਿਮ ਭੈਣਾਂ ਬਿਨਾਂ ਕਿਸੇ ਮਤਭੇਦ ਅਤੇ ਬਿਨਾ ਕਿਸੇ ਸ਼ੋਰ ਸ਼ਰਾਬੇ ਦੇ ਘਰੋਂ ਆਸ਼ੀਰਵਾਦ ਦੇਣ ਲਈ ਨਿਕਲ ਰਹੀਆਂ ਹਨ। ਉਹ ਜਾਣਦੀਆਂ ਹਨ ਕਿ ਸੁੱਖ-ਦੁੱਖ ਵਿਚ ਜੋ ਵੀ ਕੰਮ ਆਉਂਦਾ ਹੈ, ਉਹੀ ਆਪਣਾ ਹੈ।
ਉਧਰ ਵੋਟਿੰਗ ਦੇ ਵਿਚਕਾਰ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਿਜਾਬ ਵਿਵਾਦ ‘ਤੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਰਦੀ ਸਕੂਲ ਦੇ ਅਨੁਸ਼ਾਸਨ ਦਾ ਮੁੱਦਾ ਹੈ। ਮੈਂ ਸਾਰਿਆਂ ਨੂੰ ਭਗਵਾ ਪਹਿਨਣ ਦਾ ਹੁਕਮ ਨਹੀਂ ਦੇ ਸਕਦਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਕੂਲ ਵਿੱਚ ਡਰੈੱਸ ਕੋਡ ਲਾਗੂ ਕੀਤਾ ਜਾਣਾ ਚਾਹੀਦਾ ਹੈ। ਭਾਰਤ ਦਾ ਸਿਸਟਮ ਸੰਵਿਧਾਨ ਅਨੁਸਾਰ ਚੱਲਣਾ ਚਾਹੀਦਾ ਹੈ, ਅਸੀਂ ਆਪਣੇ ਨਿੱਜੀ ਵਿਸ਼ਵਾਸਾਂ ਅਤੇ ਪਸੰਦਾਂ-ਨਾਪਸੰਦਾਂ ਨੂੰ ਦੇਸ਼ ਅਤੇ ਸੰਸਥਾਵਾਂ ‘ਤੇ ਨਹੀਂ ਥੋਪ ਸਕਦੇ। ਉਨ੍ਹਾਂ ਅੱਗੇ ਕਿਹਾ ਕਿ ਡਰੈੱਸ ਸਕੂਲ ਦਾ ਵਿਸ਼ਾ ਹੈ, ਸਕੂਲੀ ਅਨੁਸ਼ਾਸਨ ਦਾ ਵਿਸ਼ਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...