April 21, 2026, 9:34 am
----------- Advertisement -----------
HomeNewsLatest Newsਇਸਰੋ ਨੇ ਧਰਤੀ ਦਾ ਨਿਰੀਖਣ ਕਰਨ ਵਾਲਾ ਉਪਗ੍ਰਹਿ ਛੱਡਿਆ

ਇਸਰੋ ਨੇ ਧਰਤੀ ਦਾ ਨਿਰੀਖਣ ਕਰਨ ਵਾਲਾ ਉਪਗ੍ਰਹਿ ਛੱਡਿਆ

Published on

----------- Advertisement -----------

ਬੰਗਲੌਰ : – ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਅੱਜ PSLV-C52 ਰਾਹੀਂ ਧਰਤੀ ਦਾ ਨਿਰੀਖਣ ਕਰਨ ਵਾਲੇ ਉਪਗ੍ਰਹਿ EOS-04 ਨੂੰ ਲਾਂਚ ਕੀਤਾ। ਇਸ ਦੇ ਨਾਲ ਹੀ ਦੋ ਹੋਰ ਛੋਟੇ ਉਪਗ੍ਰਹਿ ਵੀ ਪੁਲਾੜ ਵਿੱਚ ਭੇਜੇ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ PSLV C52 ਮਿਸ਼ਨ ਦੀ ਸਫਲਤਾ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਸਾਡੇ ਵਿਗਿਆਨੀਆਂ ਨੂੰ ਵਧਾਈ।
ਸਾਲ 2022 ਵਿੱਚ ਇਸਰੋ ਦਾ ਇਹ ਪਹਿਲਾ ਮਿਸ਼ਨ ਹੈ। ਈਓਐਸ-04 ਨੂੰ ਸਵੇਰੇ 5.59 ਵਜੇ ਸ੍ਰੀ ਹਰੀਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਲਾਂਚ ਕੀਤਾ ਗਿਆ। ਐਤਵਾਰ ਨੂੰ ਹੀ ਇਸਦੀ ਤਿਆਰੀ ਕਰ ਲਈ ਗਈ ਸੀ। ਧਰਤੀ ਦਾ ਨਿਰੀਖਣ ਕਰਨ ਵਾਲੇ ਉਪਗ੍ਰਹਿ EOS-04 ਦਾ ਭਾਰ 1,710 ਕਿਲੋਗ੍ਰਾਮ ਹੈ।
ਇਸਰੋ ਦੇ ਮੁਤਾਬਕ, EOS-04 ਇੱਕ ਰਾਡਾਰ ਇਮੇਜਿੰਗ ਸੈਟੇਲਾਈਟ ਹੈ। ਇਸ ਦੀ ਵਰਤੋਂ ਧਰਤੀ ਦੀਆਂ ਉੱਚ ਗੁਣਵੱਤਾ ਵਾਲੀਆਂ ਤਸਵੀਰਾਂ ਲੈਣ ਲਈ ਕੀਤੀ ਜਾਵੇਗੀ। ਇਸ ਨੂੰ ਖੇਤੀਬਾੜੀ, ਮਿੱਟੀ ਦੀ ਨਮੀ, ਪਾਣੀ ਦੀ ਉਪਲਬਧਤਾ ਅਤੇ ਹੜ੍ਹ ਸੰਭਾਵਿਤ ਖੇਤਰਾਂ ਦੇ ਨਕਸ਼ੇ ਅਤੇ ਸਾਰੀਆਂ ਸਥਿਤੀਆਂ ਵਿੱਚ ਹਾਈ ਰੈਜ਼ੋਲੂਸ਼ਨ ਦੀਆਂ ਫੋਟੋਆਂ ਕੈਪਚਰ ਕਰਨ ਲਈ ਤਿਆਰ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...