ਪੰਜਾਬ : – ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। ਮਨੀਸ਼ਾ ਗੁਲਾਟੀ ਜੋ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਦੱਸੇ ਜਾਂਦੇ ਹਨ, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ।
ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਅੱਜ ਭਾਜਪਾ ’ਚ ਸ਼ਾਮਿਲ ਹੋ ਗਏ ਹਨ। ਬੀਤੇ ਕੱਲ੍ਹ ਤੋਂ ਉਨ੍ਹਾਂ ਦੇ ਭਾਜਪਾ ’ਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ‘ਚ ਮਨੀਸ਼ਾ ਗੁਲਾਟੀ ਨੇ ਬੀ ਜੇ ਪੀ ਦਾ ਪੱਲਾ ਫੜਿਆ।
ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਅੱਜ ਮੈਂ ਭਾਜਪਾ ਵਿੱਚ ਸ਼ਾਮਲ ਹੋਈ ਹਾਂ ਅਤੇ ਹਰ ਵਿਅਕਤੀ ਨੂੰ ਕਿਸੇ ਵੀ ਪਾਰਟੀ ਵਿੱਚ ਜਾਣ ਦਾ ਅਧਿਕਾਰ ਹੈ।











