ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਸਹਿ-ਚੇਅਰਮੈਨ ਆਸਿਫ ਅਲੀ ਜ਼ਰਦਾਰੀ ਦੀ ਸਿਹਤ ਖਰਾਬ ਹੋ ਗਈ। ਜ਼ਰਦਾਰੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਡਾਕਟਰ ਮੁਤਾਬਕ ਉਸ ਨੂੰ ਮੈਡੀਕਲ ਚੈੱਕਅਪ ਲਈ ਹਸਪਤਾਲ ਲਿਆਂਦਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਰਦਾਰੀ ਨੂੰ ਪਹਿਲਾਂ ਹੀ ਦਿਲ ਅਤੇ ਰੀੜ੍ਹ ਦੀ ਹੱਡੀ ਦੀ ਸਮੱਸਿਆ ਹੈ।
ਪਾਕਿਸਤਾਨ ਪੀਪਲਜ਼ ਪਾਰਟੀ ਦੇ ਸਹਿ ਪ੍ਰਧਾਨ ਨੇ ਜਮਾਤ-ਏ-ਇਸਲਾਮੀ ਦੇ ਮੁਖੀ ਸਿਰਾਜ-ਉਲ-ਹੱਕ ਨਾਲ ਮੁਲਾਕਾਤ ਕਰਨੀ ਸੀ, ਪਰ ਉਨ੍ਹਾਂ ਨੇ ਡਾਕਟਰਾਂ ਨੂੰ ਆਰਾਮ ਕਰਨ ਦੀ ਸਲਾਹ ‘ਤੇ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜ਼ਰਦਾਰੀ ਨੇ ਅੱਜ ਸਿਰਾਜ-ਉਲ-ਹੱਕ ਦੇ ਪੰਜ ਮੈਂਬਰੀ ਵਫ਼ਦ ਨਾਲ ਮੁਲਾਕਾਤ ਕਰਨੀ ਸੀ। ਇਸ ਦੇ ਨਾਲ ਹੀ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਨੂੰ ਹਸਪਤਾਲ ਦੇ ਸਪੈਸ਼ਲ ਵਾਰਡ ‘ਚ ਭਰਤੀ ਕਰਵਾਇਆ ਗਿਆ ਹੈ।
----------- Advertisement -----------
ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਹਸਪਤਾਲ ਭਰਤੀ
Published on
----------- Advertisement -----------
----------- Advertisement -----------











