September 9, 2026, 2:23 pm
----------- Advertisement -----------
HomeNewsBreaking Newsਮੇਰੇ ਭਾਜਪਾਈਆਂ ਨਾਲ ਚੰਗੇ ਸਬੰਧ ਰਹੇ, ਕਾਂਗਰਸੀ ਆਗੂ ਜੋ ਬੋਲਦੇ ਨੇ ਬੋਲੀ...

ਮੇਰੇ ਭਾਜਪਾਈਆਂ ਨਾਲ ਚੰਗੇ ਸਬੰਧ ਰਹੇ, ਕਾਂਗਰਸੀ ਆਗੂ ਜੋ ਬੋਲਦੇ ਨੇ ਬੋਲੀ ਜਾਣ, ਮੈਨੂੰ ਪ੍ਰਵਾਹ ਨਹੀਂ : ਕੈਪਟਨ ਅਮਰਿੰਦਰ

Published on

----------- Advertisement -----------

ਜਲੰਧਰ, 15 ਫਰਵਰੀ 2022 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ, ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ‘ਚ ਰੈਲੀ ਦੌਰਾਨ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਪੰਜਾਬ ਦਾ ਭਵਿੱਖ ਬਚਾਉਣਾ ਉਹਨਾਂ ਲਈ ਸੂਬੇ ਦੀਆਂ ਪ੍ਰਮੁੱਖ ਤਰਜੀਹਾਂ ਹਨ।

ਕਾਂਗਰਸੀ ਲੀਡਰਾਂ ਵਲੋਂ ਉਹਨਾਂ ਖ਼ਿਲਾਫ਼ ਭਾਜਪਾ ਨਾਲ ਸੰਬੰਧਾਂ ਨੂੰ ਲੈਕੇ ਕੀਤੀ ਟਿੱਪਣੀ ‘ਤੇ ਆਪਣੇ ਅੰਦਾਜ਼ ਵਿੱਚ ਤਨਜ਼ ਕੱਸਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅੱਜ ਇੱਥੇ ਜਨਤਕ ਰੈਲੀ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ, ਜਿਸ ਦਾ ਭਾਰਤ ਨਾਲ ਹਮੇਸ਼ਾ ਹੀ ਦੁਸ਼ਮਣ ਵਾਲਾ ਰਵੱਈਆ ਰਿਹਾ ਹੈ, ਨਾਲ ਪੰਜਾਬ ਦੀ 600 ਕਿਲੋਮੀਟਰ ਲੰਬੀ ਸਰਹੱਦ ਲੱਗਦੀ ਹੈ। ਉਹਨਾਂ ਕਿਹਾ ਕੇ ਹਾਲ ਵਿੱਚ ਪਾਕਿਸਤਾਨ, ਤਾਲਿਬਾਨ ਅਤੇ ਚੀਨ ਦਾ ਸਾਂਝਾ ਗੱਠਜੋੜ ਭਾਰਤ ਲਈ ਨਵੀ ਚੁਣੌਤੀ ਬਣ ਰਿਹਾ ਹੈ।

ਇਸ ਦੇ ਨਾਲ਼ ਹੀ, ਉਹਨਾਂ ਕਿਹਾ ਕਿ, ਪੰਜਾਬ ਜੋ ਪੰਜ ਲੱਖ ਕਰੋੜ ਰੁਪਏ ਦੇ ਕਰਜ਼ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਜਿਸ ਵਿਚੋਂ ਚਾਰ ਲੱਖ ਕਰੋੜ ਤਾਂ ਸਿਰਫ਼ ਸਰਕਾਰ ਦਾ ਕਰਜ਼ਾ ਹੈ ਅਤੇ ਬਾਕੀ ਇੱਕ ਲੱਖ ਕਰੋੜ ਵੱਖ ਵੱਖ ਨਿਗਮਾਂ ਦਾ ਸਰਕਾਰੀ ਗਾਰੰਟੀਸ਼ੁਦਾ ਕਰਜ਼ ਹੈ।

ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਪੰਜਾਬ ਨੂੰ ਇੱਕ ਮਜ਼ਬੂਤ ਅਤੇ ਟਿਕਾਊ ਸਰਕਾਰ ਦੀ ਲੋੜ ਹੈ ਜੋ ਕਿ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰੇ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਉਹਨਾਂ ਨੇ ਕੇਂਦਰ ਦੀ ਪੂਰੀ ਮਦਦ ਨਾਲ ਕੰਮ ਕੀਤਾ।

ਕਾਂਗਰਸੀ ਲੀਡਰਾਂ ਵਲੋਂ ਉਹਨਾਂ ਖ਼ਿਲਾਫ਼ ਭਾਜਪਾ ਨਾਲ ਸੰਬੰਧਾਂ ਨੂੰ ਲੈਕੇ ਕੀਤੀ ਬਿਆਨਬਾਜ਼ੀ ਦੇ ਜਵਾਬ ਵਿੱਚ ਤਿੱਖਾ ਹਮਲਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ “ਹਾਂ ਮੇਰੇ ਭਾਜਪਾਈਆਂ ਨਾਲ ਚੰਗੇ ਸਬੰਧ ਰਹੇ ਹਨ ਅਤੇ ਉਹ (ਕਾਂਗਰਸੀ ਆਗੂ) ਜੋ ਬੋਲਦੇ ਨੇ ਬੋਲੀ ਜਾਣ, ਮੈਨੂੰ ਉਹਨਾਂ ਦੀ ਕੋਈ ਪ੍ਰਵਾਹ ਨਹੀਂ”।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...