November 14, 2026, 4:04 am
----------- Advertisement -----------
HomeNewsBreaking Newsਅਕਾਲੀ-ਕਾਂਗਰਸੀ ਆਪਸ ਵਿੱਚ ਰਲੇ ਹੋਏ ਹਨ, ਇਨ੍ਹਾਂ ਤੋਂ ਸਾਵਧਾਨ ਰਹੋ-ਭਗਵੰਤ ਮਾਨ

ਅਕਾਲੀ-ਕਾਂਗਰਸੀ ਆਪਸ ਵਿੱਚ ਰਲੇ ਹੋਏ ਹਨ, ਇਨ੍ਹਾਂ ਤੋਂ ਸਾਵਧਾਨ ਰਹੋ-ਭਗਵੰਤ ਮਾਨ

Published on

----------- Advertisement -----------

..ਦੋਵੇਂ ਪਾਰਟੀਆਂ ਪੰਜਾਬੀਆਂ ਨੂੰ 50 ਸਾਲਾਂ ਤੋਂ ਮੂਰਖ ਬਣਾਉਂਦੀਆਂ ਰਹੀਆਂ ਹਨ, ਹਰ ਵਾਰ ਆਪਸੀ ਸਮਝੌਤੇ ਕਰਕੇ ਸਰਕਾਰਾਂ ਬਣਾਈਆਂ-ਭਗਵੰਤ ਮਾਨ
..ਭਗਵੰਤ ਮਾਨ ਨੇ ਨਕੋਦਰ, ਸਾਹਕੋਟ ਤੇ ਕਰਤਾਰਪੁਰ ‘ਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਝਾੜੂ ਦਾ ਬਟਨ ਦਬਾ ਕੇ ‘ਆਪ’ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ

ਨਕੋਦਰਸਾਹਕੋਟਕਰਤਾਰਪੁਰ (ਜਲੰਧਰ), 15 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਜੋਰਦਾਰ ਪ੍ਰਚਾਰ ਕਰ ਰਹੇ ਹਨ। ਮਾਨ ਇੱਕ ਦਿਨ ਵਿੱਚ ਪੰਜ-ਛੇ ਹਲਕਿਆਂ ਨੂੰ ਕਵਰ ਕਰ ਰਹੇ ਹਨ ਅਤੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੀ ਲੋਕਪ੍ਰਿਅਤਾ ਵਧਾ ਰਹੇ ਹਨ। ਸੋਮਵਾਰ ਨੂੰ ਮਾਨ ਨੇ ਨਕੋਦਰ ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਇੰਦਰਜੀਤ ਕੌਰ ਮਾਨ, ਸਾਹਕੋਟ ਤੋਂ ਉਮੀਦਵਾਰ ਰਤਨ ਸਿੰਘ ਕਾਕੜਕਲਾਂ ਅਤੇ ਕਰਤਾਰਪੁਰ ਤੋਂ ਡੀਸੀਪੀ ਬਲਕਾਰ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਝਾੜੂ ਦਾ ਬਟਨ ਦਬਾਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਅਪੀਲ ਕੀਤੀ।

ਭਗਵੰਤ ਮਾਨ ਪ੍ਰਤੀ ਲੋਕਾਂ ਵਿੱਚ ਭਾਰੀ ਉਤਸਾਹ ਦਾ ਮਾਹੌਲ ਸੀ। ਮਾਨ ਨੂੰ ਦੇਖਣ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚ ਰਹੇ ਸਨ ਅਤੇ ਥਾਂ-ਥਾਂ ਤੋਂ ਉਨ੍ਹਾਂ ਦਾ ਸਵਾਗਤ ਕਰ ਰਹੇ ਸਨ। ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਹਾਡੇ, ਤੁਹਾਡੇ ਬੱਚਿਆਂ ਅਤੇ ਪੰਜਾਬ ਦੇ ਭਵਿੱਖ ਦਾ ਫੈਸਲਾ 20 ਫਰਵਰੀ ਨੂੰ ਹੋਣਾ ਹੈ। ਸੋ ਇਸ ਵਾਰ ਪੰਜਾਬ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਵੋਟ ਪਾਓ, ਬਿਨਾਂ ਕਿਸੇ ਦੇ ਭੁਲੇਖੇ ਵਿੱਚ।

ਮਾਨ ਨੇ ਅਕਾਲੀ-ਕਾਂਗਰਸ ‘ਤੇ ਮਿਲੀਭੁਗਤ ਦਾ ਦੋਸ ਲਾਉਂਦਿਆਂ ਕਿਹਾ ਕਿ ਪਿਛਲੇ 50 ਸਾਲਾਂ ਤੋਂ ਅਕਾਲੀ-ਕਾਂਗਰਸੀ ਮਿਲ ਕੇ ਪੰਜਾਬ ਨੂੰ ਲੁੱਟ ਰਹੇ ਹਨ। ਆਮ ਆਦਮੀ ਗਰੀਬ ਹੁੰਦਾ ਜਾ ਰਿਹਾ ਹੈ, ਪਰ ਇਨ੍ਹਾਂ ਪਾਰਟੀਆਂ ਦੇ ਨੇਤਾਵਾਂ ਦਾ ਖਜਾਨਾ ਦਿਨੋ-ਦਿਨ ਭਰਦਾ ਜਾ ਰਿਹਾ ਹੈ। ਦੋਵਾਂ ਪਾਰਟੀਆਂ ਨੇ ਮਿਲ ਕੇ ਹਮੇਸਾ ਹੀ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਅਤੇ ਆਪਸੀ ਸਮਝੌਤਾ ਕਰਕੇ ਸੱਤਾ ਵਿੱਚ ਆਈਆਂ। ਪਿਛਲੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਦੋਵੇਂ ਪਾਰਟੀਆਂ ਇੱਕਜੁੱਟ ਹੋਈਆਂ ਸਨ। ਹੁਣ ਦੋਵੇਂ ਫਿਰ ਤੋਂ ਇਕੱਠੇ ਹੋ ਗਏ ਹਨ। ਸਾਨੂੰ ਉਨ੍ਹਾਂ ਦੀਆਂ ਸਾਜਸਿਾਂ ਨੂੰ ਸਮਝਣਾ ਹੋਵੇਗਾ ਅਤੇ ਸਾਵਧਾਨ ਰਹਿਣਾ ਹੋਵੇਗਾ। ਇਸ ਵਾਰ ਝਾੜੂ ਦਾ ਬਟਨ ਦਬਾ ਕੇ ਅਕਾਲੀ-ਕਾਂਗਰਸ ਦਾ ਸਫਾਇਆ ਕਰਨਾ ਪਵੇਗਾ ਅਤੇ ਗੰਦੀ ਰਾਜਨੀਤੀ ਨੂੰ ਪੰਜਾਬ ਵਿਚੋਂ ਖਤਮ ਕਰਨਾ ਹੋਵੇਗਾ।

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਸਾਡੇ ਉਮੀਦਵਾਰ ਵੀ ਸਾਧਾਰਨ ਪਰਿਵਾਰਾਂ ਦੇ ਲੋਕ ਹਨ। ਉਹ ਆਮ ਲੋਕਾਂ ਦੀ ਦੁਰਦਸਾ ਤੋਂ ਜਾਣੂ ਹੈ। ਜਿੱਤਣ ਤੋਂ ਬਾਅਦ ਵੀ ਉਹ ਤੁਹਾਡੇ ਵਿਚਕਾਰ ਹੀ ਰਹਿਣਗੇ ਅਤੇ ਤੁਹਾਡੀ ਖੁਸੀ-ਗਮੀ ਵਿੱਚ ਤੁਹਾਡਾ ਸਾਥ ਦੇਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਵੀ ਆਮ ਲੋਕਾਂ ਦੀ ਸਰਕਾਰ ਹੋਵੇਗੀ। ਗਰੀਬ ਅਤੇ ਦੱਬੇ-ਕੁਚਲੇ ਲੋਕਾਂ ਸਮੇਤ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਸਾਡਾ ਮਕਸਦ ਪੰਜਾਬ ਦੇ ਹਰ ਆਮ ਆਦਮੀ ਦੀ ਜੰਿਦਗੀ ਨੂੰ ਖੁਸਹਾਲ ਬਣਾਉਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...