November 14, 2026, 3:49 am
----------- Advertisement -----------
HomeNewsBreaking Newsਲੋਕ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਸਬਕ ਸਿਖਾਉਣ: ਰਾਘਵ ਚੱਢਾ

ਲੋਕ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਸਬਕ ਸਿਖਾਉਣ: ਰਾਘਵ ਚੱਢਾ

Published on

----------- Advertisement -----------
  • ਅਮਰਗੜ੍ਹ ਵਿਖੇ ਜਸਵੰਤ ਸਿੰਘ ਗੱਜਣਮਾਜਰਾ ਲਈ ਰਾਘਵ ਚੱਢਾ ਨੇ ਕੀਤਾ ਚੋਣ ਪ੍ਰਚਾਰ

ਅਮਰਗੜ੍ਹ (ਮਲੇਰਕੋਟਲਾ)/ ਚੰਡੀਗੜ੍ਹ, 15 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪਾਰਟੀ ਉਮੀਦਵਾਰ ਜਸਵੰਤ ਸਿੰਘ ਗੱਜਣਮਾਜਰਾ ਦੇ ਹੱਕ ਵਿੱਚ ਅਮਰਗੜ੍ਹ ਵਿਖੇ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਤਿੱਖੇ ਹਮਲੇ ਕੀਤੇ ਅਤੇ ਮੁੱਖ ਮੰਤਰੀ ਚੰਨੀ ਦੇ ਗਰੀਬ ਹੋਣ ਦੇ ਦਾਅਵੇ ‘ਤੇ ਵੀ ਸਵਾਲ ਚੁੱਕੇ। ਚੱਢਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਆਗੂਆਂ ਨੇ ਪੰਜਾਬ ਨੂੰ ਲੁੱਟਿਆ ਹੈ, ਹੁਣ ਸਾਰਿਆਂ ਨੇ ਮਿਲ ਕੇ ਉਨ੍ਹਾਂ ਆਗੂਆਂ ਨੂੰ ਸਬਕ ਸਿਖਾਉਣਾ ਹੈ।

ਸੋਮਵਾਰ ਨੂੰ ਉਮੀਦਵਾਰ ਜਸਵੰਤ ਸਿੰਘ ਗੱਜਣਮਾਜਰਾ ਦੇ ਹੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਹਨੀ ਨੇ ਈ.ਡੀ ਕੋਲ ਕਬੂਲ ਕੀਤਾ ਕਿ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਵਿੱਚ 325 ਕਰੋੜ ਰੁਪਏ ਇੱਕਠੇ ਕੀਤੇ ਹਨ। ਇੱਕ ਦਿਨ ਦਾ 3 ਕਰੋੜ ਰੁਪਏ ਤਿਜੌਰੀ ਵਿੱਚ ਪੈਦਾ ਹੈ। ਐਨਾ ਪੈਸਾ ਤਾਂ ਬਾਦਲਾਂ ਦੀ ਤਿਜੌਰੀ ਵਿੱਚ ਵੀ ਨਹੀਂ ਪੈਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਕਹਿੰਦਾ ਕਿ ਉਹ ਆਟੋ ਚਲਾਉਂਦਾ ਸੀ, ਟੈਂਟ ਲਾਉਂਦਾ ਸੀ ਅਤੇ ਪੈਂਚਰ ਬਣਾਉਂਦਾ ਸੀ। ਪਰ ਕਿਸੇ ਆਟੋ ਚਲਾਉਣ ਵਾਲੇ ਕੋਲ ਕਰੋੜਾਂ ਰੁਪਏ ਨਹੀਂ ਹਨ। ਕਿਸੇ ਟੈਂਟ ਵਾਲੇ ਕੋਲ ਲਗਜ਼ਰੀ ਕਾਰ ਨਹੀਂ। ਕਿਸੇ ਪੈਂਚਰ ਬਣਾਉਣ ਵਾਲੇ ਕੋਲ ਕਰੋੜਾਂ ਦੀਆਂ ਜਾਇਦਾਦਾਂ ਨਹੀਂ ਹਨ।

ਰਾਘਵ ਚੱਢਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾਅਵਾ ਕਰਦੇ ਹਨ ਕਿ ਉਹ ਇੱਕ ਗਰੀਬ ਵਿਅਕਤੀ ਹਨ, ਪਰ ਉਨ੍ਹਾਂ ਦੇ ਰਿਸਤੇਦਾਰ ਭੁਪਿੰਦਰ ਸਿੰਘ ਹਨੀ ‘ਤੇ ਇਨਫੋਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਛਾਪਾ ਮਾਰ ਕੇ 10 ਕਰੋੜ ਰੁਪਏ ਨਗਦ, 54 ਲੱਖ ਦੀਆਂ ਬੈਂਕ ਦੀਆਂ ਐਂਟਰੀਆਂ, 16 ਲੱਖ ਦੀ ਘੜੀ, ਲਗਜ਼ਰੀ ਕਾਰ ਅਤੇ ਕਰੋੜਾਂ ਰੁਪਏ ਦੀ ਜਾਇਦਾਦ ਦੇ ਕਾਗਜ ਬਰਾਮਦ ਕੀਤੇ ਹਨ। ਉਨ੍ਹਾਂ ਚੰਨੀ ਨੂੰ ਪੁੱਛਿਆ ਕਿ ਐਨੀ ਦੌਲਤ ਹਨੀ ਕੋਲ ਕਿੱਥੋਂ ਆਈ?

ਚੱਢਾ ਨੇ ਦਾਅਵਾ ਕੀਤਾ, ”ਅਸੀਂ ਚੰਗੇ ਲੋਕ ਹਾਂ, ਚੰਗੇ ਕੰਮ ਕਰਾਂਗੇ। ਇਮਾਨਦਾਰ ਹਾਂ ਅਤੇ ਇਮਾਨਦਾਰ ਰਹਾਂਗੇ।” ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ‘ਆਪ’ ਦੇ ਆਗੂ ਇਮਾਨਦਾਰ ਰਹਿਣਗੇ। ਇਸ ਲਈ ਲੋਕ ਭਰੋਸਾ ਕਰਕੇ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ‘ਝਾੜੂ’ ਵਾਲਾ ਬਟਨ ਦੱਬ ਕੇ ਇੱਥੋਂ ਦੇ ਉਮੀਦਵਾਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਕਾਮਯਾਬ ਕਰਨ। ਇਸ ਮੌਕੇ ਉਮੀਦਵਾਰ ਜਸਵੰਤ ਸਿੰਘ ਗੱਜਣਮਾਜਰਾ ਨੇ ਰਾਘਵ ਚੱਢਾ ਅਤੇ ਹੋਰ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...