November 14, 2026, 4:43 am
----------- Advertisement -----------
HomeNewsLatest Newsਪੰਜਾਬ ਚੋਣਾਂ: ਆਖਿਰ ਕੀ ਹੈ ਭਾਜਪਾ ਦਾ ਗੇਮ ਪਲਾਨ ?

ਪੰਜਾਬ ਚੋਣਾਂ: ਆਖਿਰ ਕੀ ਹੈ ਭਾਜਪਾ ਦਾ ਗੇਮ ਪਲਾਨ ?

Published on

----------- Advertisement -----------

ਪੰਜਾਬ : – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ-ਸੰਯੁਕਤ) ਨਾਲ ਭਾਜਪਾ ਗਠਜੋੜ ਦੀ ਰਣਨੀਤੀ ਇਸ ਵਾਰ ਪੂਰੀ ਤਰ੍ਹਾਂ ਦਿੱਲੀ ਲੀਡਰਸ਼ਿਪ ਦੇ ਹੱਥਾਂ ਵਿੱਚ ਹੈ। ਪੰਜਾਬ ਵਿੱਚ ਪਹਿਲੀ ਵਾਰ ਭਾਜਪਾ ਗਠਜੋੜ ਵਿੱਚ ਸੀਨੀਅਰ ਭਾਈਵਾਲ ਵਜੋਂ ਚੋਣ ਲੜ ਰਹੀ ਹੈ। ਇਸ ਵਾਰ ਭਾਜਪਾ ਗਠਜੋੜ ਦਾ ਨਾਅਰਾ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਹੈ।
ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਵੋਟਾਂ ਵਿੱਚ ਹੁਣ ਕਾਫੀ ਘੱਟ ਸਮਾਂ ਬਚਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਜਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਪੰਜਾਬ ਵਿੱਚ ਉਨ੍ਹਾਂ ਦੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਨ। ਦੂਜੇ ਪਾਸੇ ਐਤਵਾਰ ਨੂੰ ਅਮਿਤ ਸ਼ਾਹ ਨੇ ਧਰਮ ਪਰਿਵਰਤਨ ਦੇ ਮੁੱਦੇ ਨੂੰ ਲੈ ਕੇ ਚਿੰਤਤ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੀਟਿੰਗ ਕੀਤੀ।
ਦੂਜੇ ਪਾਸੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਦਿੱਤੀ ਗਈ ਫਰਲੋ ਦਰਮਿਆਨ ਸਿਆਸੀ ਮਾਇਨੇ ਕੱਢੇ ਜਾ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਡੇਰ ਮੁਖੀ ਦਾ ਦਬਦਬਾ ਮਾਲਵੇ ਖੇਤਰ ਵਿੱਚ ਹੈ ਅਤੇ ਉਹ ਕਾਂਗਰਸ, ਅਕਾਲੀਆਂ ਦੇ ਵੀ ਵਿਰੋਧੀ ਹਨ।

ਭਾਜਪਾ ਇਸ ਵਾਰ ਪੰਜਾਬ ਵਿੱਚ ਸਿੱਖ ਚਿਹਰਿਆਂ ਨਾਲ ਮੈਦਾਨ ਵਿੱਚ ਉਤਰ ਰਹੀ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਤਕਰੀਬਨ 50 ਫੀਸਦੀ ਸਿੱਖ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। 1997 ਵਿੱਚ ਜਦੋਂ ਭਾਜਪਾ ਨੇ ਪਹਿਲੀ ਵਾਰ ਅਕਾਲੀ ਦਲ ਨਾਲ ਸਮਝੌਤਾ ਕੀਤਾ ਤਾਂ ਪੰਜਾਬ ਵਿੱਚ ਭਾਜਪਾ ਨੇ 22 ਵਿੱਚੋਂ 18 ਸੀਟਾਂ ਜਿੱਤੀਆਂ ਸਨ।
ਹੁਣ 2022 ਦੀਆਂ ਚੋਣਾਂ ‘ਚ ਭਾਜਪਾ 60 ਤੋਂ 65 ਸੀਟਾਂ ‘ਤੇ ਫੋਕਸ ਕਰ ਰਹੀ ਹੈ। ਪੰਜਾਬ ‘ਚ ਭਾਜਪਾ ਕਦੇ ਵੀ ਇੰਨੀਆਂ ਸੀਟਾਂ ‘ਤੇ ਚੋਣ ਨਹੀਂ ਲੜੀ।
ਪੰਜਾਬ ਚੋਣਾਂ 2022 ਭਾਜਪਾ ਲਈ ਇੱਕ ਨਵੀਂ ਸ਼ੁਰੂਆਤ ਹੈ। ਇਹ ਅਗਲੀਆਂ ਚੋਣਾਂ ਲਈ ਮੈਦਾਨ ਤਿਆਰ ਕਰਨ ਦੀ ਸ਼ੁਰੂਆਤ ਹੈ। ਲੰਬੀ ਵਿਉਂਤਬੰਦੀ ਨਾਲ ਕੰਮ ਕਰਨ ਦੇ ਮਕਸਦ ਨਾਲ ਭਾਜਪਾ ਹੁਣ ਪੰਜਾਬ ਵਿੱਚ ਉਤਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...