ਲੰਬੀ : – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਬਾਦਲ ਨੇ ਭਾਜਪਾ ਦੇ ਮਨੋਰੰਜਨ ਕਾਲੀਆ ਦੀ ਥਾਂ ਆਪਣੇ ਪੁੱਤਰ ਸੁਖਬੀਰ ਬਾਦਲ ਨੂੰ ਉਪ ਮੁੱਖ ਮੰਤਰੀ ਬਣਾਇਆ ਸੀ। ਇਸ ‘ਤੇ ਬਾਦਲ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੇ ਇਸ ਬਿਆਨ ‘ਤੇ ਹੈਰਾਨ ਹਨ।
ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਭਾਜਪਾ ਲੀਡਰਸ਼ਿਪ ਨੇ ਅਜਿਹੀ ਕੋਈ ਮੰਗ ਨਹੀਂ ਕੀਤੀ ਸੀ। ਸੁਖਬੀਰ ਬਾਦਲ ਨੂੰ ਭਾਜਪਾ ਆਗੂਆਂ ਨਾਲ ਗੱਲਬਾਤ ਕਰਕੇ ਹੀ ਉਪ ਮੁੱਖ ਮੰਤਰੀ ਬਣਾਇਆ ਗਿਆ ਸੀ। ਪ੍ਰਧਾਨ ਮੰਤਰੀ ਵੱਲੋਂ ਪੰਜਾਬ ਨਾਲ ਲਗਾਅ ਦੱਸਣ ‘ਤੇ ਪ੍ਰਤੀਕਰਮ ਦਿੰਦਿਆਂ ਬਾਦਲ ਨੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਤਾਂ 700 ਕਿਸਾਨ ਸ਼ਹੀਦ ਨਾ ਹੁੰਦੇ।
----------- Advertisement -----------
ਭਾਜਪਾ ਦੀ ਸਹਿਮਤੀ ਨਾਲ ਸੁਖਬੀਰ ਬਾਦਲ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਸੀ: ਪ੍ਰਕਾਸ਼ ਸਿੰਘ ਬਾਦਲ
Published on
----------- Advertisement -----------
----------- Advertisement -----------












